ਫ਼ਾਜ਼ਿਲਕਾ: ਅਬੋਹਰ ਰੋਡ 'ਤੇ ਪਿੰਡ ਰਾਮਪੁਰਾ ਦੇ ਕੋਲ ਆਵਾਰਾ ਪਸ਼ੂ ਟਕਰਾਉਣ ਨਾਲ ਇੱਕ ਮੋਟਰਸਾਈਕਲ ਸਵਾਰ 25 ਸਾਲਾਂ ਦੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਪ੍ਰਭਜੋਤ ਸਿੰਘ ਪੁੱਤਰ ਇਕਬਾਲ ਸਿੰਘ ਪਿੰਡ ਖੋਖਰ ਜ਼ਿਲ੍ਹਾ ਬਠਿੰਡਾ ਦਾ ਰਹਿਣ ਵਾਲਾ ਹੈ।
ਫ਼ਾਜ਼ਿਲਕਾ: ਆਵਾਰਾ ਪਸ਼ੂ ਟਕਰਾਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ - road accident in punjab
ਫ਼ਾਜ਼ਿਲਕਾ ਦੇ ਅਬੋਹਰ ਰੋਡ 'ਤੇ ਪਿੰਡ ਰਾਮਪੁਰਾ ਦੇ ਕੋਲ ਆਵਾਰਾ ਪਸ਼ੂ ਟਕਰਾਉਣ ਨਾਲ ਇੱਕ ਮੋਟਰਸਾਈਕਲ ਸਵਾਰ 25 ਸਾਲਾਂ ਦੇ ਨੌਜਵਾਨ ਦੀ ਮੌਤ ਹੋ ਗਈ।
ਫ਼ਾਜ਼ਿਲਕਾ: ਆਵਾਰਾ ਪਸ਼ੂ ਟਕਰਾਉਣ ਨਾਲ ਮੋਟਰਸਾਇਕਲ ਸਵਾਰ ਦੀ ਮੌਤ
ਮ੍ਰਿਤਕ ਦੇ ਪਿਤਾ ਇਕਬਾਲ ਸਿੰਘ ਨੇ ਦੱਸਿਆ ਕਿ ਪ੍ਰਭਜੋਤ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਉਨ੍ਹਾਂ ਦੱਸਿਆ ਕਿ ਉਹ ਫ਼ਾਜ਼ਿਲਕਾ ਤੋਂ ਅਬੋਹਰ ਰੋਡ 'ਤੇ ਆਪਣੇ ਮੋਟਰਸਾਈਕਲ ਉੱਤੇ ਜਾ ਰਿਹਾ ਸੀ ਤਾਂ ਅਚਾਨਕ ਸਾਹਮਣੇ ਤੋਂ ਆਵਾਰਾ ਪਸ਼ੂ ਟਕਰਾ ਗਿਆ। ਇਸ ਦੇ ਚਲਦੇ ਪ੍ਰਭਜੋਤ ਦੀ ਮੌਕੇ ਉੱਤੇ ਹੀ ਮੌਤ ਹੋ ਗਈ।
ਪੁਲਿਸ ਨੇ ਧਾਰਾ 174 ਦੀ ਕਾਰਵਾਈ ਕਰਦੇ ਹੋਏ ਪ੍ਰਭਜੋਤ ਦੀ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਜ ਪਰਿਵਾਰ ਦੇ ਹਵਾਲੇ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਥਾਣਾ ਸਦਰ ਦੇ ਪੁਲਿਸ ਅਧਿਕਾਰੀ ਲਖਵਿੰਦਰ ਸਿੰਘ ਨੇ ਦਿੱਤੀ ਹੈ।