ਪੰਜਾਬ

punjab

ETV Bharat / state

ਪੰਜਾਬ 'ਚ ਕੋਰੋਨਾ ਦੀ ਮੌਤਾਂ ਦੇ ਵਧਣ ਵਿੱਚ ਆਮ ਆਦਮੀ ਪਾਰਟੀ ਜ਼ਿੰਮੇਵਾਰ: ਬਲਬੀਰ ਸਿੱਧੂ - Balbir Sidhu

ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਦਾ ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਦੌਰਾ ਕੀਤਾ। ਇਸ ਦੌਰੇ ਵਿੱਚ ਉਨ੍ਹਾਂ ਨੇ ਅਬੋਹਰ, ਫ਼ਾਜ਼ਿਲਕਾ ਤੇ ਜਲਾਲਾਬਾਦ ਦੇ ਸਿਵਲ ਹਸਪਤਾਲ ਦਾ ਵੀ ਦੌਰਾ ਕੀਤਾ। ਉਨ੍ਹਾਂ ਨੇ ਇਸ ਦੌਰੇ ਦੌਰਾਨ ਸਿਵਲ ਹਸਪਤਾਲ ਦੇ ਪ੍ਰਬੰਧਾ ਦਾ ਜਾਇਜ਼ਾ ਲਿਆ।

ਫ਼ੋਟੋ
ਫ਼ੋਟੋ

By

Published : Sep 18, 2020, 9:28 PM IST

ਫ਼ਾਜ਼ਿਲਕਾ: ਸ਼ਹਿਰ ਦੇ ਸਿਵਲ ਹਸਪਤਾਲ ਦਾ ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਦੌਰਾ ਕੀਤਾ। ਇਸ ਦੌਰੇ ਵਿੱਚ ਉਨ੍ਹਾਂ ਨੇ ਅਬੋਹਰ, ਫ਼ਾਜ਼ਿਲਕਾ ਤੇ ਜਲਾਲਾਬਾਦ ਦੇ ਸਿਵਲ ਹਸਪਤਾਲ ਦਾ ਵੀ ਦੌਰਾ ਕੀਤਾ। ਉਨ੍ਹਾਂ ਨੇ ਇਸ ਦੌਰੇ ਦੌਰਾਨ ਸਿਵਲ ਹਸਪਤਾਲ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਦੱਸ ਦੇਈਏ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਜਲਾਲਾਬਾਦ ਪਹੁੰਚਣ ਉੱਤੇ ਆਸ਼ਾ ਵਰਕਰਾਂ ਵੀ ਉਨ੍ਹਾਂ ਨੂੰ ਮਿਲਣ ਲਈ ਪਹੁੰਚੀਆਂ।

ਵੀਡੀਓ

ਜਲਾਲਾਬਾਦ ਦੇ ਸਿਵਲ ਹਸਪਤਾਲ ਵਿੱਚ ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਆਪ ਪਾਰਟੀ ਨੇ ਸੂਬੇ ਵਿੱਚ ਕੋਰੋਨਾ ਇਲਾਜ ਸਬੰਧੀ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ ਤੇ ਝੂਠੀਆਂ ਅਫਵਾਹਾਂ ਵਿੱਚ ਇਹ ਕਿਹਾ ਜਾ ਰਿਹਾ ਕਿ ਡਾਕਟਰ ਕੋਰੋਨਾ ਮਰੀਜ਼ਾਂ ਦੇ ਇਲਾਜ ਵੇਲੇ ਉਨ੍ਹਾਂ ਦੇ ਅੰਗ ਕੱਢੇ ਰਹੇ ਹਨ। ਜੋ ਕਿ ਸਰਾਸਰ ਝੂਠ ਹੈ। ਉਨ੍ਹਾਂ ਕਿਹਾ ਕਿ ਝੂਠੀਆਂ ਅਫਵਾਹਾਂ ਫੈਲਾਉਣ ਉੱਤੇ ਕਰਵਾਈ ਕਰਦੇ ਹੋਏ ਉਨ੍ਹਾਂ ਨੇ ਫ਼ਿਰੋਜ਼ਪੁਰ ਵਿੱਚੋਂ ਇੱਕ ਕਾਬੂ ਕੀਤਾ ਹੈ ਤੇ ਇਸ ਦੇ ਨਾਲ ਹੀ ਉਨ੍ਹਾਂ ਅਜਿਹੇ 70 ਵਿਅਕਤੀ ਨੂੰ ਕਾਬੂ ਕੀਤਾ ਹੈ।

ਉਨ੍ਹਾਂ ਨੇ ਸੂਬੇ ਵਿੱਚ ਕੋਰੋਨਾਂ ਮੌਤਾਂ ਦਾ ਅੰਕੜਾ ਵੱਧਣ ਉੱਤੇ ਆਪ ਪਾਰਟੀ ਨੂੰ ਜਿੰਮੇਵਾਰ ਦੱਸਦੇ ਹੋਏ ਕਿਹਾ ਕਿ ਜੇਕਰ ਆਪ ਪਾਰਟੀ ਲੋਕਾਂ ਨੂੰ ਕੋਰੋਨਾ ਇਲਾਜ ਲਈ ਗੁੰਮਰਾਹ ਨਾ ਕਰਦੀ ਤਾਂ ਜਿਹੜਾਂ ਲੋਕਾਂ ਦੀ ਕੋਰੋਨਾ ਨਾਲ ਮੌਤ ਹੋਈ ਉਨ੍ਹਾਂ ਨੂੰ ਸਹੀ ਸਮੇਂ ਉੱਤੇ ਇਲਾਜ ਰਾਹੀਂ ਬਚਾਇਆ ਜਾ ਸਕਦਾ ਸੀ। ਉਨ੍ਹਾਂ ਕਿਹਾ ਆਪ ਪਾਰਟੀ ਨੇ 10 ਦਿਨ ਉਨ੍ਹਾਂ ਦੇ ਮਿਸ਼ਨ ਫ਼ਤਿਹ ਨੂੰ ਖ਼ਰਾਬ ਕੀਤਾ ਸੀ ਜਿਸ ਨਾਲ ਸੂਬੇ ਵਿੱਚ ਕੋਰੋਨਾ ਮੌਤਾਂ ਵੱਧੀਆਂ ਹਨ।

ABOUT THE AUTHOR

...view details