ਫ਼ਾਜ਼ਿਲਕਾ: ਬੀਤੇ ਦਿਨੀਂ ਅਬੋਹਰ ਦੇ ਸੀ.ਆਈ.ਡੀ ਇੰਸਪੈਕਟਰ ਗੁਰਵਿੰਦਰ ਸਿੰਘ ਦਾ ਅਣਪਛਾਤੇ ਵਿਅਕਤੀਆਂ ਨੇ ਕਤਲ ਕਰ ਦਿੱਤਾ ਸੀ ਜਿਸ ਦੀ ਉਲਝੀ ਹੋਈ ਗੁੱਥੀ ਨੂੰ ਫ਼ਾਜ਼ਿਲਕਾ ਪੁਲਿਸ ਨੇ 24 ਘੰਟਿਆਂ 'ਚ ਸੁਲਝਾ ਦਿੱਤਾ ਹੈ। ਇਸ ਕਤਲ ਮਾਮਲੇ 'ਚ ਪੁਲਿਸ ਨੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਸੀ.ਆਈ.ਏ ਸਟਾਫ ਦੇ ਇੰਚਾਰਜ ਛਿੰਦਰ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਸਬ ਇੰਸਪੈਕਟਰ ਅਬੋਹਰ ਦੇ ਰਹਿਣ ਵਾਲੇ ਸੀ ਤੇ ਫ਼ਾਜਿਲਕਾ 'ਚ ਤੈਨਾਤ ਸੀ। ਪਿਛਲੇ ਰਾਤ ਗੁਰਵਿੰਦਰ ਸਿੰਘ ਦਾ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਸੀ। ਇਸ ਕਤਲ ਤੋਂ ਬਾਅਦ ਫ਼ਾਜ਼ਿਲਕਾ ਦੇ ਐਸਐਸਪੀ ਤੇ ਆਈਪੀਐਸ ਨੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਜਿਸ 'ਚ ਸੀਆਈਏ ਦੀ ਵੀ ਟੀਮ ਸੀ। ਉਨ੍ਹਾਂ ਨੇ ਕਿਹਾ ਕਿ ਟੀਮਾਂ ਨੇ ਇਸ ਕਤਲ ਦੀ ਗੁੱਥੀ ਸੁਲਝਾਉਂਦੇ ਹੋਏ 24 ਘੰਟਿਆਂ 'ਚ ਪੁਲਿਸ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਛਿੰਦਰ ਸਿੰਘ ਨੇ ਕਿਹਾ ਕਿ ਨਿਮਨ ਗੋਦਾਰਾ ਨੂੰ ਗੁਰਵਿੰਦਰ ਸਿੰਘ 'ਤੇ ਸ਼ੱਕ ਸੀ ਕਿ ਉਸ ਦੀ ਮਾਂ ਦੇ ਗੁਰਵਿੰਦਰ ਸਿੰਘ ਨਾਲ ਗ਼ੈਰ-ਕਾਨੂੰਨੀ ਸਬੰਧ ਹਨ ਜਿਸ ਤੋਂ ਬਾਅਦ ਨਿਮਨ ਗੋਦਾਰਾ ਨੇ ਸ਼ੱਕ ਦੇ ਆਧਾਰ 'ਤੇ ਗੁਰਵਿੰਦਰ ਸਿੰਘ ਦਾ ਕਤਲ ਕਰ ਦਿੱਤਾ।