ਪੰਜਾਬ

punjab

ETV Bharat / state

ਫ਼ਾਜ਼ਿਲਕਾ 'ਚ ਡਿਊਟੀ ਦੌਰਾਨ ਏ.ਐੱਸ.ਆਈ ਦੀ ਮੌਤ, ਪੁਲਿਸ ਨੇ ਮਾਮਲਾ ਕੀਤਾ ਦਰਜ - ASI got heart attack on duty

ਫ਼ਾਜ਼ਿਲਕਾ ਦੇ ਅਧੀਨ ਪੈਂਦੇ ਪਿੰਡ ਪ੍ਰਭਾਤ ਸਿੰਘ ਵਾਲਾ ਵਿਖੇ ਡਿਊਟੀ ਦੌਰਾਨ ਤਾਇਨਾਤ ਇੱਕ ਏ.ਐੱਸ.ਆਈ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ।

ਡਿਊਟੀ ਦੌਰਾਨ ਏ.ਐੱਸ.ਆਈ ਦੀ ਮੌਤ, ਪੁਲਿਸ ਨੇ ਮਾਮਲਾ ਕੀਤਾ ਦਰਜ
ਡਿਊਟੀ ਦੌਰਾਨ ਏ.ਐੱਸ.ਆਈ ਦੀ ਮੌਤ, ਪੁਲਿਸ ਨੇ ਮਾਮਲਾ ਕੀਤਾ ਦਰਜ

By

Published : Apr 20, 2020, 8:22 PM IST

ਫ਼ਾਜ਼ਿਲਕਾ : ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਪ੍ਰਭਾਤ ਸਿੰਘ ਵਾਲਾ ਵਿੱਚ ਡਿਊਟੀ ਦੇ ਦੌਰਾਨ ਸਵੇਰੇ ਜੀ.ਆਰ.ਪੀ ਪੁਲਿਸ ਦੇ ਏ.ਐਸ.ਆਈ ਬਲਜੀਤ ਸਿੰਘ ਦੀ ਮੌਤ ਹੋ ਗਈ। ਜੀ.ਆਰ.ਪੀ ਪੁਲਿਸ ਦੇ ਏ.ਐੱਸ.ਆਈ ਦੀ ਡਿਊਟੀ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਪ੍ਰਭਾਤ ਸਿੰਘ ਵਾਲਾ ਵਿੱਚ ਸੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਫੋਨ ਆਇਆ ਸੀ ਕਿ ਉਨ੍ਹਾਂ ਦੇ ਭਰਾ ਦੀ ਤਬੀਅਤ ਖ਼ਰਾਬ ਹੈ, ਤੁਸੀਂ ਜਲਦੀ ਇੱਥੇ ਪੁੱਜੋ। ਅਸੀਂ ਜਦੋਂ ਹਸਪਤਾਲ ਵਿੱਚ ਪਹੁੰਚੇ ਤਾਂ ਮੇਰੇ ਭਰਾ ਦੀ ਮੌਤ ਹੋ ਚੁੱਕੀ ਸੀ ਜਿਸ ਤੋਂ ਬਾਅਦ ਉਨ੍ਹਾਂ ਦਾ ਪੋਸਟਮਾਰਟਮ ਕਰਵਾਇਆ ਗਿਆ।

ਵੇਖੋ ਵੀਡੀਓ।

ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਫੋਨ ਆਇਆ ਸੀ ਕਿ ਬਲਜੀਤ ਸਿੰਘ ਏ.ਐਸ.ਆਈ ਜੋ ਪਿੰਡ ਪ੍ਰਭਾਤ ਸਿੰਘ ਵਾਲਾ ਵਿੱਚ ਡਿਊਟੀ ਉੱਤੇ ਤਾਇਨਾਤ ਸੀ। ਸਵੇਰੇ ਆਪਣੀ ਪਤਨੀ ਨਾਲ ਫੋਨ ਤੇ ਗੱਲ ਕਰਦੇ ਸਮੇਂ ਉਸ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਤੋਂ ਬਾਅਦ ਪੁਲਿਸ ਉਸ ਨੂੰ ਹਸਪਤਾਲ ਲੈ ਗਈ ਪਰ ਹਸਪਤਾਲ ਪਹੁੰਚਦੇ ਸਾਰ ਹੀ ਉਸ ਦੀ ਮੌਤ ਹੋ ਗਈ।

ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਗੁਰਪ੍ਰੀਤ ਕੌਰ ਦੇ ਬਿਆਨਾਂ ਦਰਜ ਕਰ ਲਏ ਗਏ ਹਨ ਅਤੇ ਧਾਰਾ 174 ਦੇ ਤਹਿਤ ਕਾਰਵਾਈ ਕੀਤੀ ਜਾਵੇਗੀ। ਫ਼ਿਲਹਾਲ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ABOUT THE AUTHOR

...view details