ਫ਼ਾਜ਼ਿਲਕਾ: ਪਿਛਲੇ ਦਿਨੀਂ ਨਗਰ ਕੌਂਸਲ ਪ੍ਰਧਾਨ ਰਾਕੇਸ਼ ਧੂਰੀਆ 'ਤੇ ਹਮਲਾ ਕਰਨ ਵਾਲੇ ਵਿਅਕਤੀਆਂ ਨੂੰ ਪੁਲਿਸ ਵੱਲੋਂ ਕਾਬੂ ਨਾ ਕਰਨ ਦੇ ਰੋਸ ਵਜੋਂ ਭਾਜਪਾ ਵਰਕਰਾਂ ਨੇ ਐੱਸਐੱਸਪੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਪੁਲਿਸ ਵਿਰੁੱਧ ਰੋਸ ਰੈਲੀ ਵੀ ਕੱਢੀ ਗਈ।
ਭਾਜਪਾ ਆਗੂਆਂ ਨੇ ਫ਼ਾਜ਼ਿਲਕਾਂ ਸ਼ਹਿਰ ਬੰਦ ਕਰਨ ਦੀ ਦਿੱਤੀ ਚੇਤਾਵਨੀ - ਫ਼ਾਜ਼ਿਲਕਾ
ਪਿਛਲੇ ਦਿਨੀਂ ਫ਼ਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ 'ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਦੇ ਚਲਦਿਆਂ ਭਾਜਪਾ ਆਗੂਆਂ ਨੇ ਪੁਲਿਸ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।
ਇਸ ਬਾਰੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਬੋਧ ਵਰਮਾ ਨੇ ਦੱਸਿਆ ਕਿ ਪੁਲਿਸ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਹਮਲਾਵਰਾਂ ਨੂੰ 2 ਦਿਨ ਵਿੱਚ ਕਾਬੂ ਕਰ ਲਿਆ ਜਾਵੇਗਾ ਪਰ 15 ਦਿਨ ਬੀਤ ਗਏ ਤੇ ਹਮਲਾਵਰਾਂ ਨੂੰ ਕਾਬੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇ ਅਗਲੇ 5 ਦਿਨਾਂ ਵਿੱਚ ਹਮਲਾਵਰਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਤਾਂ ਅਸੀਂ ਸ਼ਹਿਰ ਬੰਦ ਕਰਕੇ ਪੁਲਿਸ ਖ਼ਿਲਾਫ਼ ਪ੍ਰਦਰਸ਼ਨ ਕਰਾਂਗੇ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਫ਼ਾਜ਼ਿਲਕਾ ਦੇ ਨਗਰ ਕੌਂਸਲ ਪ੍ਰਧਾਨ 'ਤੇ ਦੁਕਾਨ ਤੋਂ ਘਰ ਪਰਤਦਿਆਂ ਹੋਇਆਂ ਕੁਝ ਮੋਟਰਸਾਇਕਲ 'ਤੇ ਸਵਾਰ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਸੀ। ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਸੀ।