ਪੰਜਾਬ

punjab

ETV Bharat / state

ਮੀਟਿੰਗ ਦੇ ਬਹਾਨੇ ਬਲਵੀਰ ਸਿੱਧੂ ਸਾਧੇ ਸੁਖਬੀਰ ਬਾਦਲ 'ਤੇ ਨਿਸ਼ਾਨੇ - fazilka District Grievance Redressal Committee

ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੋਈ ।ਇਸ ਮੀਟਿੰਗ ਵਿੱਚ ਪੰਜਾਬ ਦੇ ਕੈਬਿਨੇਟ ਮੰਤਰੀ ਬਲਵੀਰ ਸਿੰਘ ਸਿੱਧੂ ਵੀ ਸ਼ਾਮਲ ਹੋਏ।ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਨਾਲ ਸਬੰਧਤ ਸ਼ਿਕਾਇਤਾਂ ਨੂੰ ਸੁਣਿਆ ਗਿਆ।

Balveer Sidhu attack on Sukhbir Badal
ਫੋਟੋ

By

Published : Feb 19, 2020, 11:15 PM IST

ਫ਼ਾਜ਼ਿਲਕਾ : ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੋਈ ।ਇਸ ਮੀਟਿੰਗ ਵਿੱਚ ਪੰਜਾਬ ਦੇ ਕੈਬਿਨੇਟ ਮੰਤਰੀ ਬਲਵੀਰ ਸਿੰਘ ਸਿੱਧੂ ਵੀ ਸ਼ਾਮਲ ਹੋਏ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਨਾਲ ਸਬੰਧਤ ਸ਼ਿਕਾਇਤਾਂ ਨੂੰ ਸੁਣਿਆ ਗਿਆ।

ਲੋਕਾਂ ਦੀਆਂ ਸੁਨਣੀਆਂ ਸ਼ਿਕਾਇਤਾਂ

ਕੈਬਿਨੇਟ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਕਿਹਾ ਇਸ ਮੀਟਿੰਗ ਵਿੱਚ ਸਾਰੇ ਹੀ ਵਿਭਾਗਾਂ ਦੇ ਅਫਸਰਾਂ ਨੂੰ ਮਿਲੀਆਂ ਸ਼ਿਕਾਇਤਾਂ ਦਾ ਤੁਰੰਤ ਹੱਲ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਸਕਰਾਰ ਦਾ ਫਰਜ਼ ਹੈ।

ਇਹ ਵੀ ਪੜ੍ਹੋ : ਵਿਧਾਇਕ ਪਰਗਟ ਸਿੰਘ ਨੇ ਦੱਸਿਆ, ਮੁਲਾਕਾਤ ਦੌਰਾਨ ਕੀ-ਕੀ ਬੋਲੇ ਕੈਪਟਨ

ਇਸ ਮੌਕੇ ਬਲਵੀਰ ਸਿੱਧੂ ਨੇ ਕਿਹਾ ਕਿ ਕੋਰੋਨਾ ਵਾਇਰਸ ਨਾਲ ਲੜਣ ਲਈ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ।ਜਿਸ ਤਹਿਤ ਸਰਕਾਰ ਅਤੇ ਨਿੱਜੀ ਹਸਪਤਾਲਾਂ ਵਿੱਚ ਐਸੋਲੇਸ਼ਨ ਵਾਰਡ ਬਣਾਏ ਗਏ ਹਨ ਅਤੇ ਸ਼ੱਕੀ ਮਰੀਜ਼ਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

ਮੀਟਿੰਗ ਦੇ ਬਹਾਨੇ ਬਲਵੀਰ ਸਿੱਧੂ ਸਾਧੇ ਸੁਖਬੀਰ ਬਾਦਲ 'ਤੇ ਨਿਸ਼ਾਨੇ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਨਿਸ਼ਾਨਾ ਸਧ ਦੇ ਹੋਏ ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਜਲਾਲਾਬਾਦ ਅਤੇ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਮਹੌਲ ਖ਼ਰਾਬ ਕੀਤਾ ਹੋਇਆ ਸੀ।

ABOUT THE AUTHOR

...view details