ਫਾਜ਼ਿਲਕਾ: ਫਾਜ਼ਿਲਕਾ ਪੁਲਿਸ ਅਤੇ ਬੀ.ਐਸ.ਐਫ (BSF) ਨੇ ਸਰਹੱਦ ਪਾਰ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ। ਫਾਜ਼ਿਲਕਾ ਵਿੱਚ ਬੀਐਸਐਫ (BSF) ਅਤੇ ਪੁਲੀਸ ਨੇ ਸਾਂਝੇ ਤੌਰ ’ਤੇ 26.850 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।
ਪੰਜਾਬ ਦੇ ਡੀਜੀਪੀ ਨੇ ਦਿੱਤੀ ਜਾਣਕਾਰੀ:ਪੰਜਾਬ ਦੇ ਡੀਜੀਪੀ ਗੌਰਵ ਯਾਦਵ (Punjab DGP Gaurav Yadav) ਵੱਲੋਂ ਫਾਜਿਲਕਾ ਪੁਲਿਸ ਅਤੇ ਬੀ. ਐਸ. ਐਫ (BSF)ਵੱਲੋਂ ਹੈਰੋਇਨ ਬਰਾਮਦਗੀ ਸਬੰਧੀ ਜਾਣਕਾਰੀ ਦਿੱਤੀ ਗਈ ਹੈ।