ਪੰਜਾਬ

punjab

ETV Bharat / state

ਨਗਰ ਨਿਗਮ ਚੋਣਾਂ ਦੌਰਾਨ ਭਾਜਪਾ ਉਮੀਦਵਾਰਾਂ ਦੀ ਵਧਣਗੀਆਂ ਮੁਸ਼ਕਿਲਾਂ - ਉਮੀਦਵਾਰਾਂ ਦਾ ਵਿਰੋਧ

ਅਬੋਹਰ ਦੇ ਆਲੇ ਦੁਆਲੇ ਦੇ ਪਿੰਡਾਂ ਦੇ ਨੌਜਵਾਨ ਕਿਸਾਨਾਂ ਦੇ ਬਣੇ ਸੰਗਠਨ ਦੀ ਯੰਗ ਫਾਰਮਰ ਐਸੋਸੀਏਸ਼ਨ ਨੇ ਅਬੋਹਰ ਸਣੇ ਪੂਰੇ ਪੰਜਾਬ 'ਚ ਭਾਜਪਾ ਦੇ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਫ਼ੈਸਲਾ ਲਿਆ ਹੈ

ਤਸਵੀਰ
ਤਸਵੀਰ

By

Published : Feb 6, 2021, 12:10 PM IST

ਫਾਜ਼ਿਲਕਾ:ਤਿੰਨ ਖੇਤੀਬਾੜੀ ਕਾਨੂੰਨ ਕਾਰਨ ਕੇਂਦਰ ਦੀ ਭਾਜਪਾ ਸਰਕਾਰ ਤੇ ਭਾਜਪਾ ਆਗੂਆਂ ਦਾ ਵਿਰੋਧ ਲਗਾਤਾਰ ਜਾ ਰਹੀ ਹੈ। ਭਾਜਪਾ ਸਰਕਾਰ ਨੂੰ ਇਸ ਵਿਰੋਧ ਦਾ ਖਾਮੀਆਜਾ ਨਗਰ ਨਿਗਮ ਦੀਆਂ ਚੋਣਾਂ ’ਚ ਭੁਗਤਣਾ ਪੈ ਸਕਦਾ ਹੈ। ਕਿਉਂਕਿ ਚੋਣ ਮੈਦਾਨ ’ਚ ਉਤਰ ਰਹੇ ਭਾਜਪਾ ਉਮੀਦਵਾਰਾਂ ਦੀਆਂ ਮੁਸ਼ਕਿਲਾਂ ਵਿਰੋਧ ਕਾਰਨ ਵਧਣ ਵਾਲੀਆਂ ਸਨ। ਅਬੋਹਰ ਦੇ ਆਲੇ ਦੁਆਲੇ ਦੇ ਪਿੰਡਾਂ ਦੇ ਨੌਜਵਾਨ ਕਿਸਾਨਾਂ ਦੇ ਬਣੇ ਸੰਗਠਨ ਦੀ ਯੰਗ ਫਾਰਮਰ ਐਸੋਸੀਏਸ਼ਨ ਨੇ ਅਬੋਹਰ ਸਣੇ ਪੂਰੇ ਪੰਜਾਬ 'ਚ ਭਾਜਪਾ ਦੇ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਫ਼ੈਸਲਾ ਲਿਆ ਹੈ

ਭਾਜਪਾ ਉਮੀਦਵਾਰਾਂ ਦਾ ਕੀਤਾ ਜਾਵੇਗਾ ਵਿਰੋਧ

ਦੱਸ ਦਈਏ ਕਿ ਐਸੋਸੀਏਸ਼ਨ ਦੇ ਪ੍ਰਧਾਨ ਭਲਿੰਦਰ ਸਿੰਘ ਸੇਖੋਂ ਨੇ ਪੰਜਾਬ ਦੇ ਸਮੂਹ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ-ਆਪਣੇ ਖੇਤਰ 'ਚ ਨਗਰ ਨਿਗਮ 'ਚ ਭਾਜਪਾ ਉਮੀਦਵਾਰਾਂ ਵਿਰੁੱਧ ਖੜੇ ਹੋਣ ਅਤੇ ਉਨ੍ਹਾਂ ਦਾ ਵਿਰੋਧ ਕਰਨ ਤਾਂ ਜੋ ਭਾਜਪਾ ਨੂੰ ਕਿਸਾਨਾਂ ਦੀਆਂ ਮੰਗਾਂ ਨਾ ਮੰਨਣ ਦਾ ਸਬਕ ਮਿਲੇ।

ABOUT THE AUTHOR

...view details