ਫਾਜ਼ਿਲਕਾ:ਯੂਕਰੇਨ ਅਤੇ ਰੂਸ ਵਿਚਾਲੇ ਜੰਗਬੰਦੀ (war between ukraine and russia) ਵਿਚਾਲੇ ਜੰਗ ਜਾਰੀ ਹੈ। ਖਬਰਾਂ ਅਨੁਸਾਰ ਯੂਕਰੇਨ ਨੇ ਖਾਰਕਿਵ ਵਿੱਚ ਰੂਸੀ ਮੇਜਰ ਜਨਰਲ ਵਿਟਾਲੀ ਗੇਰਾਸਿਮੋਵ ਨੂੰ ਮਾਰ (Ukraine kills Russian Major General) ਦਿੱਤਾ ਹੈ। ਉੱਥੇ ਹੀ ਦੂਜੇ ਪਾਸੇ ਇਸ ਜੰਗ ਦੇ ਕਾਰਨ ਕਈ ਭਾਰਤੀ ਵਿਦਿਆਰਥੀ ਯੂਕਰੇਨ ਦੇ ਵੱਖ-ਵੱਖ ਸ਼ਹਿਰਾਂ ਚ ਫਸੇ ਹੋਏ ਹਨ। ਜਿਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਕੱਢਿਆ ਜਾ ਰਿਹਾ ਹੈ। ਪਰ ਅਜੇ ਵੀ ਕਈ ਵਿਦਿਆਰਥੀ ਖਾਰਕਿਵ ਆਦਿ ਸ਼ਹਿਰਾਂ ਚ ਫਸੇ ਹੋਏ ਹਨ।
ਇਸੇ ਤਰ੍ਹਾਂ ਹੀ ਅਬੋਹਰ ਦੀ ਰਹਿਣ ਵਾਲੀ ਵਿਦਿਆਰਥਣ ਦੀਕਸ਼ਾ ਵਿਜ ਵੀ ਯੂਕਰੇਨ ਚ ਫਸੀ ਹੋਈ ਹੈ, ਜਿਸਦੇ ਪਰਿਵਾਰ ਵੱਲੋਂ ਲਗਾਤਾਰ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ ਉਨ੍ਹਾਂ ਦੀ ਧੀ ਨੂੰ ਉੱਥੋ ਬਾਹਰ ਕੱਢਿਆ ਜਾਵੇ। ਦੱਸ ਦਈਏ ਕਿ ਭਾਜਪਾ ਵਿਧਾਇਕ ਅਰੁਣ ਨਾਰੰਗ ਵੱਲੋਂ ਵਿਦਿਆਰਥਣ ਦੀਕਸ਼ਾ ਦੇ ਪਰਿਵਾਰ ਦੇ ਨਾਲ ਮੁਲਾਕਾਤ ਕੀਤੀ। ਨਾਲ ਹੀ ਵਿਧਾਇਕ ਨੇ ਪਰਿਵਾਰ ਨੂੰ ਉਨ੍ਹਾਂ ਦੀ ਧੀ ਨੂੰ ਜਲਦ ਤੋਂ ਜਲਦ ਸਹੀ ਸਲਾਮਤ ਵਾਪਸ ਲਿਆਉਣ ਦਾ ਭਰੋਸਾ ਦਿੱਤਾ।
ਇਸ ਦੌਰਾਨ ਵਿਧਾਇਕ ਨਾਰੰਗ ਨੇ ਵਿਜ ਪਰਿਵਾਰ ਨੂੰ ਦੱਸਿਆ ਕਿ ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਭਾਰਤ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਸ਼ੇਸ਼ ਬੇਨਤੀ 'ਤੇ ਰੂਸ ਨੇ ਗੋਲੀਬੰਦੀ ਕਰਕੇ ਭਾਰਤੀ ਵਿਦਿਆਰਥੀਆਂ ਨੂੰ ਬਚਾਉਣ ਦਾ ਮੌਕਾ ਦਿੱਤਾ ਤਾਂ ਜੋ ਉਥੇ ਫਸੇ ਭਾਰਤ ਸਮੇਤ ਹੋਰ ਦੇਸ਼ਾਂ ਦੇ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਜਾ ਸਕੇ।