ਜਲਾਲਾਬਾਦ: ਜ਼ਿਲ੍ਹਾ ਫਾਜ਼ਿਲਕਾ ਦੀ ਜਲਾਲਾਬਾਦ ਪੁਲਿਸ ਨੇ ਬਲੈਕਮੇਲ ਕਰ ਰੇਪ ਦੇ ਇਲਜ਼ਾਮ ਵਿੱਚ ਫਸਾਉਣ ਦੀ ਧਮਕੀ ਦੇਣ ਵਾਲੇ 2 ਪੱਤਰਕਾਰਾਂ ਸਮੇਤ 7 ਲੋਕਾਂ 'ਤੇ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ 'ਚ 3 ਔਰਤਾਂ ਵੀ ਸ਼ਾਮਿਲ ਹਨ। ਇਸ ਗਰੋਹ ਦੇ 3 ਲੋਕਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਜਿਨ੍ਹਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਸ ਗਰੋਹ ਦਾ ਪਰਦਾਫਾਸ਼ ਕਰਨ ਵਾਲੇ ਪ੍ਰਦੀਪ ਕੁਮਾਰ ਨੇ ਮੀਡਿਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 1 ਵਕੀਲ ਅਤੇ 2 ਪੱਤਰਕਾਰ ਉਨ੍ਹਾਂ ਦੇ ਸੌਹਰੇ ਨੂੰ ਬਲੈਕਮੇਲ ਕਰ ਰੇਪ ਦੇ ਮਾਮਲੇ ਵਿੱਚ ਫਸਾਉਣ ਦੀ ਧਮਕੀ ਦੇ ਰਹੇ ਸਨ ਅਤੇ 2 ਲੱਖ ਦੀ ਫਿਰੌਤੀ ਦੀ ਮੰਗ ਕਰ ਰਹੇ ਸਨ।
ਇਸ ਦੇ ਚਲਦਿਆਂ ਉਨ੍ਹਾਂ ਨੇ ਜਲਾਲਾਬਾਦ ਸਿਟੀ ਥਾਨਾ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਇਨ੍ਹਾਂ ਨੂੰ 1 ਲੱਖ ਰੁਪਏ ਸਣੇ 3 ਆਰੋਪੀਆਂ ਨੂੰ ਮੌਕੇ 'ਤੇ ਫੜ ਲਿਆ। ਸ਼ਿਕਾਇਤ ਕਰਤਾ ਨੇ ਦੱਸਿਆ ਕਿ ਦੋਸ਼ੀ ਮੇਰੇ ਸੌਹਰੇ ਦੀਵਾਨ ਚੰਦ ਨੂੰ ਲਗਾਤਾਰ ਧਮਕੀਆਂ ਦਿੰਦੇ ਆ ਰਹੇ ਸਨ ਕਿ ਜੇਕਰ ਰਾਜੀਨਾਮਾ ਨਾ ਕੀਤਾ ਉਨ੍ਹਾਂ ਨੂੰ ਜੇਲ੍ਹ ਹੋ ਜਾਵੇਗੀ।