ਪੰਜਾਬ

punjab

ETV Bharat / state

ਜਲਾਲਾਬਾਦ 'ਚ ਸੁਖਬੀਰ ਬਾਦਲ 'ਤੇ ਹਮਲਾ, ਬਾਲ- ਬਾਲ ਬਚੇ - Clashes between Akalis and Congress

ਨਿਗਮ ਚੋਣਾਂ ਨੂੰ ਲੈ ਕੇ ਪੰਜਾਬ 'ਚ ਸਿਆਸਤ ਭਖਦੀ ਜਾ ਰਹੀ ਹੈ। ਜਲਾਲਾਬਾਦ ਤਹਿਸੀਲ ਕੰਪਲੈਕਸ ਦੇ ਵਿੱਚ ਕਾਂਗਰਸੀ ਅਤੇ ਅਕਾਲੀ ਵਰਕਰਾਂ ਵਿਚਾਲੇ ਝੜਪ ਹੋਣ ਦੀਆਂ ਖ਼ਬਰਾਂ ਸਾਹਮਣੇ ਆਇਆ ਹਨ। ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਸੁਖਬੀਰ ਸਿੰਘ ਬਾਦਲ ਦੀ ਗੱਡੀ ਦੀ ਭੰਨਤੋੜ ਕੀਤੀ। ਇਸ ਹਮਲੇ 'ਚ ਸੁਖਬੀਰ ਬਾਦਲ ਵਾਲ ਵਾਲ ਬਚ ਗਏ।

ਜਲਾਲਾਬਾਦ 'ਚ ਅਕਾਲੀਆਂ ਤੇ ਕਾਂਗਰਸ ਵਿਚਾਲੇ ਝੜਪ, ਹਵਾਈ ਫਾਇਰਿੰਗ
ਜਲਾਲਾਬਾਦ 'ਚ ਅਕਾਲੀਆਂ ਤੇ ਕਾਂਗਰਸ ਵਿਚਾਲੇ ਝੜਪ, ਹਵਾਈ ਫਾਇਰਿੰਗ

By

Published : Feb 2, 2021, 1:02 PM IST

Updated : Feb 2, 2021, 2:02 PM IST

ਜਲਾਲਾਬਾਦ: ਤਹਿਸੀਲ ਕੰਪਲੈਕਸ ਵਿੱਚ ਅਕਾਲੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਸੁਖਬੀਰ ਸਿੰਘ ਬਾਦਲ ਦੀ ਗੱਡੀ ਦੀ ਭੰਨਤੋੜ ਕੀਤੀ। ਇਸ ਹਮਲੇ 'ਚ ਸੁਖਬੀਰ ਬਾਦਲ ਵਾਲ ਵਾਲ ਬਚ ਗਏ।

ਜਲਾਲਾਬਾਦ 'ਚ ਸੁਖਬੀਰ ਬਾਦਲ 'ਤੇ ਹਮਲਾ, ਬਾਲ- ਬਾਲ ਬਚੇ

ਇਸ ਘਟਨਾ ਤੋਂ ਬਾਅਦ ਪੁਲਿਸ ਪਾਰਟੀ ਵੱਲੋਂ ਵੱਡੇ ਪੱਧਰ 'ਤੇ ਮੌਕੇ 'ਤੇ ਪੁਲਿਸ ਫੋਰਸ ਤਾਇਨਾਤ ਕਰ ਮਾਮਲੇ ਨੂੰ ਕੰਟਰੋਲ ਕਰ ਲਿਆ ਹੈ। ਸੁਖਬੀਰ ਸਿੰਘ ਬਾਦਲ ਉੱਤੇ ਹੋਏ ਇਸ ਹਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਨੇ ਜਲਾਲਾਬਾਦ ਵਿਧਾਇਕ ਰਮਿੰਦਰ ਸਿੰਘ ਆਂਵਲਾ ਅਤੇ ਉਸ ਦੇ ਪੁੱਤਰ ਉਤੇ ਹੋਏ ਹਵਾਈ ਫਾਇਰਿੰਗ ਕਰਨ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਇਲਜ਼ਾਮ ਲਾਇਆ ਹੈ ਕਿ ਇਸ ਹਮਲੇ ਵਿੱਚ ਉਨ੍ਹਾਂ ਦੇ ਤਿੰਨ ਵਰਕਰ ਗੰਭੀਰ ਜ਼ਖ਼ਮੀ ਹੋਏ ਹਨ

Last Updated : Feb 2, 2021, 2:02 PM IST

ABOUT THE AUTHOR

...view details