ਫਾਜ਼ਿਲਕਾ: ਬੀਡੀਪੀਓ ਦਫ਼ਤਰ ਬਾਹਰ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋ ਦਫਤਰ ਬਾਹਰ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ਨੇ ਬਲਾਕ ਸੰਮਤੀ ਦੇ ਵਾਇਸ ਚੇਅਰਮੈਨ ਅਤੇ ਕਾਂਗਰਸੀ ਵਿਧਾਇਕ ਦਵਿੰਦਰ ਘੁਬਾਇਆ ਦੇ ਪੀਏ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਿਕ ਪ੍ਰਦਰਸ਼ਨ ਦੇ ਲੋਕਾਂ ਦਾ ਬਲਾਕ ਸੰਮਤੀ ਦੇ ਵਾਇਸ ਚੇਅਰਮੈਨ ਸੁਖਦੇਵ ਸਿੰਘ ਦੇ ਨਾਲ ਝਗੜਾ ਹੋ ਗਿਆ ਜਿਸ ਤੋਂ ਬਾਅਦ ਪ੍ਰਦਸ਼ਨਕਾਰੀਆਂ ਨੇ ਤੇਜ਼ਧਾਰ ਹਥਿਆਰਾ ਦੇ ਨਾਲ ਵਾਇਸ ਚੇਅਰਮੈਨ ਅਤੇ ਵਿਧਾਇਕ ਦਵਿੰਦਰ ਘੁਬਾਇਆ ਦੇ ਪੀਏ ’ਤੇ ਜਾਨਲੇਵਾ ਹਮਲਾ ਕਰ ਦਿੱਤਾ ਜਿਸ ਕਾਰਨ ਦੋਵੇ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ।
ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਮੌਕੇ ਤੇ ਪਹੁੰਚੀ ਪੁਲਿਸ ਦੀ ਟੀਮ ਨੇ ਮਾਮਲੇ ਨੂੰ ਸ਼ਾਂਤ ਕੀਤਾ। ਪੁਲਿਸ ਅਧਿਕਾਰੀ ਬਚਨ ਸਿੰਘ ਨੇ ਦੱਸਿਆ ਕਿ ਨਵੀਂ ਬਣੀ ਕਿਸਾਨ ਯੂਨੀਅਨ ਵਲੋਂ ਬੀਡੀਪੀਓ ਦਫ਼ਤਰ ਵਿੱਚ ਧਰਨਾ ਲਗਾਇਆ ਗਿਆ ਸੀ ਜਿਨ੍ਹਾਂ ਨੂੰ ਚੇਅਰਮੈਨ ਵੱਲੋਂ ਦਰਫਤਰ ਦੇ ਰਸਤੇ ਨੂੰ ਬੰਦ ਨਾ ਕਰਨ ਲਈ ਕਿਹਾ ਅਤੇ ਧਰਨਾ ਕਿਸੇ ਹੋਰ ਥਾਂ ਲਗਾਉਣ ਲਈ ਕਿਹਾ ਪਰ ਇਸ ਤੋਂ ਬਾਅਦ ਦੋਹਾਂ ਵਿਚਾਲੇ ਬਹਿਸ ਸ਼ੁਰੂ ਹੋ ਗਈ।
ਇਹ ਵੀ ਪੜੋ: ਕੋਰੋਨਾ ਪੌਜ਼ੀਟਿਵ ਪਾਏ ਜਾਣ ਮਗਰੋਂ ਅਕਾਲੀ ਦਲ ਦੇ 31 ਮਾਰਚ ਤੱਕ ਦੇ ਪ੍ਰੋਗਰਾਮ ਮੁਲਤਵੀ
ਜਿਸ ਤੋਂ ਬਾਅਦ ਧਰਨਾ ਦੇ ਰਹੇ ਲੋਕਾਂ ਨੇ ਉਨ੍ਹਾਂ ਤੇ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਜ਼ਖਮੀ ਹੋ ਗਏ। ਫਿਲਹਾਲ ਉਨ੍ਹਾਂ ਨੇ ਇਸ ਮਾਮਲੇ ਚ 11 ਲੋਕਾਂ ਨੂੰ ਹਿਰਾਸਤ ਚ ਲੈ ਲਿਆ ਹੈ। ਨਾਲ ਹੀ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।