ਫਾਜ਼ਿਲਕਾ: ਅਬੋਹਰ ਦੇ ਕਾਲਾ ਟਿੱਬੇ ਦੇ ਕੋਲੋਂ ਗੁਜਰਦੀ ਮਲੂਕਪੁਰਾ ਨਹਿਰ 'ਚੋਂ ਕਰੀਬ 30-35 ਸਾਲ ਦੇ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਨੂੰ ਅਬੋਹਰ ਦੀ ਨਰ ਸੇਵਾ ਨਰਾਇਣ ਸੇਵਾ ਸੰਸਥਾ ਦੇ ਮੈਬਰਾਂ ਵੱਲੋਂ ਪੁਲਿਸ ਦੇ ਸਹਿਯੋਗ ਨਾਲ ਬਾਹਰ ਕੱਢ ਕੇ ਲਾਸ਼ ਦੀ ਸ਼ਨਾਖਤ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਨਹਿਰ ਵਿੱਚ ਪਾਣੀ ਜ਼ਿਆਦਾ ਗਹਿਰਾ ਹੋਣ ਦੇ ਕਾਰਨ ਲਾਸ਼ ਨੂੰ ਕ੍ਰੇਨ ਦੀ ਮਦਦ ਨਾਲ ਬਾਹਰ ਕੱਢਿਆ ਗਿਆ, ਜਿਸ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਕੇ ਹਸਪਤਾਲ ਵਿੱਚ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਦੇਖਣ ਵਿੱਚ ਮ੍ਰਿਤਕ ਜਵਾਨ ਦੀ ਲਾਸ਼ ਕੁਝ ਦਿਨ ਪੁਰਾਣੀ ਲੱਗ ਰਹੀ ਹੈ ਅਤੇ ਉਸ ਦੀ ਉਮਰ ਕਰੀਬ 30 ਤੋਂ 35 ਸਾਲ ਦੱਸੀ ਜਾ ਰਹੀ ਹੈ ਅਤੇ ਮ੍ਰਿਤਕ ਦੇ ਹੱਥ ਵਿੱਚ ਇੱਕ ਚਾਂਦੀ ਦਾ ਕੜਾ ਪਾਇਆ ਹੋਇਆ ਹੈ।
ਅਬੋਹਰ ਦੇ ਮਲੂਕਪੁਰਾ ਨਹਿਰ 'ਚੋਂ ਨੌਜਵਾਨ ਦੀ ਮਿਲੀ ਲਾਸ਼ - ਅਣਪਛਾਤੇ ਨੌਜਵਾਨ ਦੀ ਲਾਸ਼
ਬੋਹਰ ਦੇ ਕਾਲਾ ਟਿੱਬੇ ਦੇ ਕੋਲੋਂ ਗੁਜਰਦੀ ਮਲੂਕਪੁਰਾ ਨਹਿਰ 'ਚੋਂ ਕਰੀਬ 30-35 ਸਾਲ ਦੇ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਨੂੰ ਅਬੋਹਰ ਦੀ ਨਰ ਸੇਵਾ ਨਰਾਇਣ ਸੇਵਾ ਸੰਸਥਾ ਦੇ ਮੈਬਰਾਂ ਵੱਲੋਂ ਪੁਲਿਸ ਦੇ ਸਹਿਯੋਗ ਨਾਲ ਬਾਹਰ ਕੱਢ ਕੇ ਲਾਸ਼ ਦੀ ਸ਼ਨਾਖਤ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ।
ਇਸ ਮੌਕੇ ਨਰ ਸੇਵਾ ਨਰਾਇਣ ਸੇਵਾ ਦੇ ਮੈਂਬਰ ਜਗਦੇਵ ਬਰਾੜ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮਲੂਕਪੁਰਾ ਨਹਿਰ ਵਿੱਚ ਕਾਫ਼ੀ ਦਿਨਾਂ ਤੋਂ ਅਣਪਛਾਤੇ ਨੌਜਵਾਨ ਦੀ ਲਾਸ਼ ਪਈ ਹੈ, ਜਿਸ ਨੂੰ ਉਨ੍ਹਾਂ ਨੇ ਪੁਲਿਸ ਦੀ ਮਦਦ ਨਾਲ ਬਾਹਰ ਕੱਢ ਕੇ ਸ਼ਨਾਖਤ ਲਈ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ। ਉਨ੍ਹਾਂ ਦੱਸਿਆ ਕਿ ਦੇਖਣ ਵਿੱਚ ਲਾਸ਼ ਕਾਫ਼ੀ ਦਿਨ ਪੁਰਾਣੀ ਲੱਗ ਰਹੀ ਹੈ ਅਤੇ ਨੰਗਨ ਹਾਲਤ ਵਿੱਚ ਇਹ ਲਾਸ਼ ਮਿਲੀ ਹੈ।
ਉੱਥੇ ਹੀ ਮੌਕੇ 'ਤੇ ਪੁੱਜੇ ਥਾਣਾ ਸਦਰ ਦੇ ਜਾਂਚ ਅਧਿਕਾਰੀ ਰਾਜਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ 'ਤੇ ਸੂਚਨਾ ਮਿਲੀ ਕਿ ਕਾਲਾ ਟਿੱਬੇ ਦੇ ਨਜਦੀਕ ਗੁਜਰਦੀ ਮਲੂਕਪੂਰਾ ਨਹਿਰ ਦੇ ਪੁੱਲ ਵਿੱਚ ਅਣਪਛਾਤੇ ਨੌਜਵਾਨ ਦੀ ਲਾਸ਼ ਫਸੀ ਹੋਈ ਹੈਸ, ਜਿਸ ਨੂੰ ਉਨ੍ਹਾਂ ਨੇ ਸੰਸਥਾ ਦੇ ਮੈਬਰਾਂ ਦੀ ਮਦਦ ਵੱਲੋਂ ਨਾਲ ਬਾਹਰ ਕੱਢਿਆ ਹੈ। ਜਿਸ ਨੂੰ ਸ਼ਨਾਖਤ ਲਈ ਹਸਪਤਾਲ ਵਿੱਚ ਰਖਵਾਇਆ ਗਿਆ ਹੈ ਅਤੇ ਪੋਸਟਮਾਰਟਮ ਹੋਣ ਦੇ ਬਾਅਦ ਜੋ ਹਾਲਾਤ ਸਾਹਮਣੇ ਆਉਣਗੇ। ਉਸ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।