ਫ਼ਾਜ਼ਿਲਕਾ: ਫ਼ਾਜ਼ਿਲਕਾ CIA ਸਟਾਫ ਵੱਲੋਂ ਚੋਰੀ ਦੇ ਮਾਮਲੇ ਵਿੱਚ ਕਾਬੂ ਕੀਤੇ ਗਏ ਸ਼ੱਕੀ ਵਿਅਕਤੀਆਂ ਦੇ ਨਾਲ ਪੁਲਿਸ ਦੇ ਵੱਲੋਂ ਕੀਤੀ ਗਈ ਮਾਰ ਕੁਟਾਈ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਲਗਾਇਆ ਫਿਰੋਜ਼ਪੁਰ ਫਾਜ਼ਿਲਕਾ ਰੋਡ ਤੇ ਬਣੇ ਓਵਰਬ੍ਰਿਜ ਦੇ ਅੱਗੇ ਧਰਨਾ ਲਗਾ ਕੇ ਹਾਈਵੇ ਜਾਮ ਕੀਤਾ ਗਿਆ।
ਦੱਸ ਦਈਏ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ CIA ਸਟਾਫ ਪੁਲਿਸ ਉੱਤੇ 2 ਵਿਅਕਤੀਆਂ ਨੂੰ ਚੋਰੀ ਦੇ ਸ਼ੱਕ ਦੇ ਵਿਚ ਨਾਜਾਇਜ਼ ਤੌਰ ਤੇ ਪੁੱਛਗਿੱਛ ਕਰਨ ਦੇ ਬਹਾਨੇ ਗ੍ਰਿਫਤਾਰ ਕਰਕੇ ਮਾਰ ਕੁਟਾਈ ਕਰਨ ਦੇ ਇਲਜ਼ਾਮ ਲਗਾਏ ਗਏ ਹਨ। ਜਿਸ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵੱਲੋਂ ਫਾਜ਼ਿਲਕਾ ਫਿਰੋਜ਼ਪੁਰ ਰੋਡ ਨੈਸ਼ਨਲ ਹਾਈਵੇ ਤੇ ਬਣੇ ਓਵਰਬ੍ਰਿਜ ਦੇ ਅੱਗੇ ਰੋਸ ਧਰਨਾ ਲਗਾ ਕੇ ਹਾਈਵੇ ਨੂੰ ਜਾਮ ਕੀਤਾ ਗਿਆ ਅਤੇ ਪੰਜਾਬ ਪੁਲਿਸ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਕਾਬੂ ਕੀਤੇ ਗਏ ਵਿਅਕਤੀਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ।
ਇਸ ਮੌਕੇ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ CIA ਸਟਾਫ ਪੁਲਿਸ ਵੱਲੋਂ ਪਿੰਡ ਨੂਰ ਸਮੰਦ ਅਤੇ ਫ਼ਾਜ਼ਿਲਕਾ ਦੇ 2 ਵਿਅਕਤੀਆ ਨੂੰ ਚੋਰੀ ਦੇ ਕੇਸ ਵਿੱਚ ਪੁੱਛਗਿੱਛ ਕਰਨ ਦੇ ਲਈ ਥਾਣੇ ਲਿਆਂਦਾ ਗਿਆ ਹੈ, ਜਿਨ੍ਹਾਂ ਦੇ ਨਾਲ ਪੁਲਿਸ ਦੇ ਵੱਲੋਂ ਬੁਰੀ ਤਰ੍ਹਾਂ ਮਾਰ ਕੁਟਾਈ ਕੀਤੀ ਗਈ ਹੈ ਅਤੇ ਉਨ੍ਹਾਂ ਉੱਤੇ ਮਾਮਲਾ ਦਰਜ ਕਰਨ ਦੀ ਗੱਲ ਕਹਿ ਜਾ ਰਹੀ ਹੈ।