ਪੰਜਾਬ

punjab

ETV Bharat / state

ਕੋਰੋਨਾ ਪੀੜਤ ਬਜ਼ੁਰਗ ਦੀ ਮੌਤ, ਪਰਿਵਾਰ ਨੇ ਸਿਹਤ ਮੁਲਾਜ਼ਮਾਂ 'ਤੇ ਲਾਏ ਦੋਸ਼

ਅਬੋਹਰ ਦੇ ਵਸਨੀਕ ਇੱਕ ਬਜ਼ੁਰਗ ਵਿਅਕਤੀ ਦੀ ਕੋਰੋਨਾ ਕਾਰਨ ਮੌਤ ਹੋਣ ਦੀ ਸੂਚਨਾ ਹੈ। ਅਸ਼ੋਕ ਭਾਟੀਆ ਨੂੰ ਘਰ ਵਿੱਚ ਹੀ ਆਕਸੀਜਨ 'ਤੇ ਰੱਖਿਆ ਹੋਇਆ ਸੀ, ਜਿਸਦੀ ਸਵੇਰੇ ਮੌਤ ਹੋ ਗਈ।

ਕੋਰੋਨਾ ਪੀੜਤ ਬਜ਼ੁਰਗ ਦੀ ਮੌਤ, ਪਰਿਵਾਰ ਨੇ ਸਿਹਤ ਮੁਲਾਜ਼ਮਾਂ 'ਤੇ ਲਾਏ ਦੋਸ਼
ਕੋਰੋਨਾ ਪੀੜਤ ਬਜ਼ੁਰਗ ਦੀ ਮੌਤ, ਪਰਿਵਾਰ ਨੇ ਸਿਹਤ ਮੁਲਾਜ਼ਮਾਂ 'ਤੇ ਲਾਏ ਦੋਸ਼

By

Published : Aug 30, 2020, 10:34 PM IST

ਫ਼ਾਜ਼ਿਲਕਾ: ਅਬੋਹਰ ਦੇ ਵਸਨੀਕ ਇੱਕ 62 ਸਾਲ ਦੇ ਵਿਅਕਤੀ ਅਸ਼ੋਕ ਭਾਟੀਆ ਦੀ ਐਤਵਾਰ ਸਵੇਰੇ ਕੋਰੋਨਾ ਕਾਰਨ ਮੌਤ ਹੋ ਗਈ। ਅਸ਼ੋਕ ਭਾਟੀਆ ਦੀ ਸ਼ਨੀਵਾਰ ਦੁਪਹਿਰ 3 ਵਜੇ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਸੀ ਪਰ ਕਿਸੇ ਸਿਵਲ ਹਸਪਤਾਲ 'ਚ ਭਰਤੀ ਨਾ ਹੋਣ 'ਤੇ ਉਨ੍ਹਾਂ ਨੂੰ ਘਰ ਵਿੱਚ ਹੀ ਆਕਸੀਜਨ 'ਤੇ ਰੱਖਿਆ ਗਿਆ ਸੀ। ਪਰਿਵਾਰਕ ਮੈਂਬਰਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ 'ਤੇ ਵਾਰ ਵਾਰ ਫੋਨ ਕਰਨ 'ਤੇ ਵੀ ਅਸ਼ੋਕ ਭਾਟੀਆ ਨੂੰ ਹਸਪਤਾਲ ਦਾਖਲ ਨਾ ਕਰਵਾਉਣ ਦੇ ਦੋਸ਼ ਵੀ ਲਾਏ।

ਕੋਰੋਨਾ ਪੀੜਤ ਬਜ਼ੁਰਗ ਦੀ ਮੌਤ, ਪਰਿਵਾਰ ਨੇ ਸਿਹਤ ਮੁਲਾਜ਼ਮਾਂ 'ਤੇ ਲਾਏ ਦੋਸ਼

ਇਸ ਮੌਕੇ ਮ੍ਰਿਤਕ ਦੀ ਕੁੜੀ ਪੂਜਾ ਨੇ ਕਿਹਾ ਕਿ ਉਨ੍ਹਾਂ ਨੂੰ ਅਸ਼ੋਕ ਭਾਟੀਆ ਦੀ ਸ਼ਨੀਵਾਰ ਨੂੰ ਕੋਰੋਨਾ ਪੌਜ਼ੀਟਿਵ ਹੋਣ ਦੀ ਰਿਪੋਰਟ ਮਿਲੀ ਸੀ। ਇਸ ਤਹਿਤ ਹਸਪਤਾਲ 'ਚ ਦਾਖ਼ਲ ਕਰਵਾਉਣ ਲਈ ਉਨ੍ਹਾਂ ਨੇ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਦੇ ਕਰਮਚਾਰੀਆਂ ਨੂੰ ਕਈ ਵਾਰ ਫੋਨ ਮਿਲਾਇਆ, ਜਿਸ 'ਤੇ ਉਨ੍ਹਾਂ ਨੂੰ ਸਿਰਫ਼ ਇਹੀ ਕਿਹਾ ਜਾਂਦਾ ਕਿ ਥੋੜ੍ਹੀ ਦੇਰ ਵਿੱਚ ਆਉਂਦੇ ਹਾਂ ਪਰ ਕੋਈ ਵੀ ਸਿਹਤ ਅਧਿਕਾਰੀ/ਮੁਲਾਜ਼ਮ ਉਸਦੇ ਪਿਤਾ ਨੂੰ ਕੋਰੋਨਾ ਸੈਂਟਰ 'ਚ ਭਰਤੀ ਕਰਵਾਉਣ ਨਹੀਂ ਪਹੁੰਚਿਆ। ਅਖ਼ੀਰ ਪਰਿਵਾਰ ਨੇ ਘਰ ਵਿੱਚ ਹੀ ਅਸ਼ੋਕ ਭਾਟੀਆ ਨੂੰ ਆਕਸੀਜਨ 'ਤੇ ਰੱਖਿਆ ਗਿਆ ਅਤੇ ਸਵੇਰੇ ਉਨ੍ਹਾਂ ਦੀ ਮੌਤ ਹੋ ਗਈ।

ਉੱਥੇ ਹੀ ਡਾਕਟਰ ਟਹਲ ਸਿੰਘ ਨੇ ਦੱਸਿਆ ਕਿ ਕੱਲ ਅਸ਼ੋਕ ਭਾਟੀਆ ਦੀ ਰਿਪੋਰਟ ਪੌਜ਼ੀਟਿਵ ਆਈ ਸੀ, ਜਿਸਦੇ ਚਲਦੇ ਉਨ੍ਹਾਂ ਦੀ ਸਿਹਤ ਜ਼ਿਆਦਾ ਖ਼ਰਾਬ ਹੋਣ ਕਾਰਨ ਐਤਵਾਰ ਸਵੇਰੇ ਉਨ੍ਹਾਂ ਦੀ ਮੌਤ ਹੋ ਗਈ ਹੈ ਅਤੇ ਉਹ ਸਮਾਜ ਸੇਵੀ ਸੰਸਥਾ ਨਰ ਸੇਵਾ ਨਰਾਇਣ ਸੇਵਾ ਦੇ ਨਾਲ ਉਨ੍ਹਾਂ ਦਾ ਅੰਤਿਮ ਸਸਕਾਰ ਕਰਨ ਲਈ ਇੱਥੇ ਸ਼ਮਸ਼ਾਨਘਾਟ ਪਹੁੰਚੇ ਹਨ। ਉਨ੍ਹਾਂ ਦੱਸਿਆ ਕਿ ਅਸ਼ੋਕ ਭਾਟੀਆ ਦਾ ਸਸਕਾਰ ਕਰ ਦਿੱਤਾ ਗਿਆ ਹੈ।

ABOUT THE AUTHOR

...view details