ਫਾਜ਼ਿਲਕਾ: ਜਲਾਲਾਬਾਦ ਵਿੱਚ ਹੋਣ ਵਾਲੀ ਜ਼ਿਮਨੀ ਚੋਣਾਂ ਵਿਚ ਜਿੱਥੇ ਸਾਰੀਆਂ ਪਾਰਟੀਆਂ ਅੱਡੀ ਚੋਟੀ ਦਾ ਜ਼ੋਰ ਲਗਾ ਕੇ ਚੋਣ ਪ੍ਰਚਾਰ ਵਿੱਚ ਲੱਗੀਆਂ ਹੋਇਆ ਸਨ। ਉੱਥੇ ਹੀ ਐੱਮ ਪੀ ਜਸਬੀਰ ਸਿੰਘ ਡਿੰਪਾ ਵੱਲੋਂ ਜਲਾਲਾਬਾਦ ਤੋਂ ਕਾਂਗਰਸੀ ਉਮੀਦਵਾਰ ਰਮਿੰਦਰ ਸਿੰਘ ਆਵਲਾ ਦੇ ਹੱਕ ਵਿੱਚ ਜਲਾਲਾਬਾਦ ਦੇ ਬਲਾਕ ਅਰਨੀਵਾਲਾ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਅਤੇ ਉਨ੍ਹਾਂ ਦੇ ਨਾਲ ਮਾਨਸਾ ਤੋਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦਮਨ ਬਾਜਵਾ ਵੀ ਵਿਸ਼ੇਸ਼ ਤੌਰ ਤੇ ਪਹੁੰਚੇ। ਜਿੱਥੇ ਉਨ੍ਹਾਂ ਵਲੋਂ ਆਪਣੇ ਸੰਬੋਧਨ ਦੇ ਦੌਰਾਨ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ ਗਈ ।
ਜਲਾਲਾਬਾਦ ਦੀ ਜ਼ਿਮਨੀ ਚੋਣ 'ਚ ਰਮਿੰਦਰ ਸਿੰਘ ਆਂਵਲਾ ਦੇ ਹੱਕ 'ਚ ਚੋਣ ਪ੍ਰਚਾਰ - ਰਮਿੰਦਰ ਸਿੰਘ ਆਂਵਲਾ ਦੇ ਹੱਕ ਚ ਕੀਤਾ ਚੋਣ ਪ੍ਰਚਾਰ
ਜਲਾਲਾਬਾਦ ਵਿੱਚ ਹੋਣ ਵਾਲੀ ਜ਼ਿਮਨੀ ਚੋਣਾਂ 'ਚ ਐੱਮ.ਪੀ ਜਸਵੀਰ ਸਿੰਘ ਡਿੰਪਾ ਨੇ ਕਾਂਗਰਸੀ ਉਮੀਦਵਾਰ ਰਮਿੰਦਰ ਸਿੰਘ ਆਂਵਲਾ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ ਤੇ ਕਿਹਾ ਕਿ ਇਸ ਵਾਰ ਜਲਾਲਾਬਾਦ ਦੀ ਜਨਤਾ 21ਅਕਤੂਬਰ ਨੂੰ ਮਨਾਏਗੀ ਦੁਸਹਿਰਾ ।
ਮੀਡੀਆ ਨਾਲ ਗੱਲਬਾਤ ਕਰਦਿਆਂ ਸਾਂਸਦ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਜਿੱਥੇ ਲੋਕਾ ਵਲੋਂ ਅੱਠ ਅਕਤੂਬਰ ਨੂੰ ਦੇਸ਼ ਭਰ ਵਿੱਚ ਦੁਸਹਿਰਾ ਮਨਾਇਆ ਜਾਵੇਗਾ ਉਥੇ ਹੀ ਜਲਾਲਾਬਾਦ ਦੀਆਂ ਜ਼ਿਮਨੀ ਚੋਣਾਂ ਤੋਂ ਬਾਅਦ ਇਸ ਵਾਰ ਲੋਕ 21 ਅਕਤੂਬਰ ਨੂੰ ਪਿਛਲੀਆਂ ਸਰਕਾਰਾਂ ਵੱਲੋਂ ਫੈਲਾਏ ਗਏ ਨਸ਼ੇ ਅਤੇ ਦੂਸਰੀਆਂ ਬੁਰਾਈਆਂ ਦਾ ਪੁਤਲਾ ਜਲਾ ਕੇ ਦੁਸਹਿਰਾ ਮਨਾਉਣਗੇ ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰ ਰਮਿੰਦਰ ਸਿੰਘ ਆਂਵਲਾ ਦੀ ਭਾਰੀ ਅੰਤਰ ਨਾਲ ਜਿੱਤ ਹੋਵੇਗੀ।
ਪ੍ਰਧਾਨ ਦਮਨ ਬਾਜਵਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ਦੇ ਰਾਜ ਵਿੱਚ ਲੋਕਾਂ ਨੇ ਬਹੁਤ ਜ਼ੁਲਮ ਸਹੇ ਹਨ ਅਤੇ ਲੋਕ ਉਨ੍ਹਾਂ ਤੋਂ ਦੁਖੀ ਹਨ ਅਤੇ ਉਨ੍ਹਾਂ ਤੋਂ ਛੁਟਕਾਰਾ ਪਾਉਣ ਦਾ ਵਕਤ ਆ ਗਿਆ ਹੈ ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਵੋਟ ਦੇ ਕੇ ਮਜ਼ਬੂਤ ਬਨਾਉਣ।
TAGGED:
fazilka latest news