ਫ਼ਾਜ਼ਿਲਕਾ : ਫ਼ਾਜ਼ਿਲਕਾ ਦੇ ਪਿੰਡ ਸੱਦਾ ਸਿੰਘ ਵਾਲਾ ਵਿਖੇ ਇਕ ਗ਼ਰੀਬ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ। ਪਿੰਡ ਦੇ ਸਰਪੰਚ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿਸਾਨ ਸੁਬੇਗ ਸਿੰਘ ਜਿਸ ਦੀ ਬਾਰਡਰ ਤੇ ਤਾਰ ਤੋਂ ਪਾਰ ਕਰੀਬ ਡੇਢ ਏਕੜ ਜ਼ਮੀਨ ਹੈ। ਬੀਤੇ ਦਿਨ ਉਹ ਆਪਣੀ ਫਸਲ ਨੂੰ ਪਾਣੀ ਲਗਾਉਣ ਗਿਆ ਸੀ ਤਾਂ ਅਚਾਨਕ ਉੱਥੇ ਉਸ ਨੂੰ ਕਰੰਟ ਲੱਗ ਜਾਣ ਕਰ ਕੇ ਉਸ ਦੀ ਮੌਤ ਹੋ ਗਈ।
ਬਿਜਲੀ ਦਾ ਕਰੰਟ ਲੱਗਣ ਨਾਲ ਕਿਸਾਨ ਦੀ ਮੌਤ - ਪਿੰਡ ਸੱਦਾ ਸਿੰਘ ਵਾਲਾ
ਫ਼ਾਜ਼ਿਲਕਾ ਦੇ ਪਿੰਡ ਸੱਦਾ ਸਿੰਘ ਵਾਲਾ ਵਿਖੇ ਇਕ ਗ਼ਰੀਬ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ। ਪਿੰਡ ਦੇ ਸਰਪੰਚ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿਸਾਨ ਸੁਬੇਗ ਸਿੰਘ ਜਿਸ ਦੀ ਬਾਰਡਰ ਤੇ ਤਾਰ ਤੋਂ ਪਾਰ ਕਰੀਬ ਡੇਢ ਏਕੜ ਜ਼ਮੀਨ ਹੈ। ਬੀਤੇ ਦਿਨ ਉਹ ਆਪਣੀ ਫਸਲ ਨੂੰ ਪਾਣੀ ਲਗਾਉਣ ਗਿਆ ਸੀ ਤਾਂ ਅਚਾਨਕ ਉੱਥੇ ਉਸ ਨੂੰ ਕਰੰਟ ਲੱਗ ਜਾਣ ਕਰ ਕੇ ਉਸ ਦੀ ਮੌਤ ਹੋ ਗਈ।
ਬਿਜਲੀ ਦਾ ਕਰੰਟ ਲੱਗਣ ਨਾਲ ਕਿਸਾਨ ਦੀ ਮੌਤ
ਕਰੰਟ ਲੱਗਣ ਤੋਂ ਬਾਅਦ ਸੁਬੇਗ ਸਿੰਘ ਨੂੰ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ। ਜਿੱਥੋਂ ਕਿ ਉਸ ਨੂੰ ਫ਼ਰੀਦਕੋਟ ਰੈਫਰ ਕਰ ਦਿੱਤਾ ਲੇਕਿਨ ਫ਼ਰੀਦਕੋਟ ਪਹੁੰਚਣ ਤੋਂ ਪਹਿਲਾਂ ਹੀ ਉਸਦੀ ਮੌਤ ਹੋ ਗਈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਗਰੀਬ ਪਰਿਵਾਰ ਹੋਣ ਕਰਕੇ ਸਰਕਾਰ ਵੱਲੋਂ ਮਿਲਣ ਵਾਲੀ ਵਿੱਤੀ ਸਹਾਇਤਾ ਇਸ ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇ।