ਪੰਜਾਬ

punjab

ETV Bharat / state

Canal water: ਪਾਣੀ ਨਾ ਮਿਲਣ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਧਰਨਾ - Department of Irrigation

ਅਬੋਹਰ ਦੇ ਟੇਲਾਂ ਦੇ ਨਾਲ ਲੱਗਦੇ ਪਿੰਡਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਨਾ ਮਿਲਣ ਦੇ ਰੋਸ ਵਜੋਂ ਕਿਸਾਨਾਂ ਨੇ ਸਿੰਚਾਈ ਵਿਭਾਗ ਦੇ ਦਫ਼ਤਰ ਅੱਗੇ ਧਰਨਾ ਦਿੱਤਾ।

Canal water: ਪਾਣੀ ਨਾ ਮਿਲਣ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਧਰਨਾ
Canal water: ਪਾਣੀ ਨਾCanal water: ਪਾਣੀ ਨਾ ਮਿਲਣ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਧਰਨਾ ਮਿਲਣ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਧਰਨਾ

By

Published : Jun 9, 2021, 11:00 PM IST

ਫ਼ਜ਼ਿਲਕਾ :ਅਬੋਹਰ ਦੇ ਟੇਲਾਂ ਦੇ ਨਾਲ ਲੱਗਦੇ ਪਿੰਡਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਨਾ ਮਿਲਣ ਦੇ ਰੋਸ ਵਜੋਂ ਕਿਸਾਨਾਂ ਨੇ ਸਿੰਚਾਈ ਵਿਭਾਗ ਦੇ ਦਫ਼ਤਰ ਅੱਗੇ ਧਰਨਾ ਦਿੱਤਾ।

ਕਿਸਾਨਾਂ ਦਾ ਇਲਜ਼ਾਮ ਹੈ ਕਿ ਖੇਤੀ ਲਈ ਪਾਣੀ ਤਾਂ ਦੂਰ ਦੀ ਗੱਲ ਪੀਣ ਲਈ ਵਾਟਰ ਵਰਕਸ ਨੂੰ ਵੀ ਪਾਣੀ ਦੀ ਸਪਲਾਈ ਨਹੀਂ ਹੋ ਰਹੀ ਕਿਸਾਨਾਂ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਤੋਂ ਉਨ੍ਹਾਂ ਨੂੰ ਫ਼ਸਲਾਂ ਵਾਸਤੇ ਪਾਣੀ ਦੀ ਨਿਰੰਤਰ ਸਪਲਾਈ ਨਹੀਂ ਹੋ ਰਹੀ ਹੈ ਜਿਸਦੇ ਫਲਸਰੂਪ ਉਹ ਪਿਆਸੇ ਮਰਨ ਨੂੰ ਮਜਬੂਰ ਹੋ ਗਏ ਹਨ। ਵਾਰ ਵਾਰ ਉੱਚ ਅਧਿਕਾਰੀਆਂ ਨੂੰ ਮਿਲਣ ਦੇ ਬਾਵਜੂਦ ਵੀ ਅੱਜ ਤੱਕ ਮਸਲਾ ਹੱਲ ਨਾ ਹੋਣ ਦੇ ਰੋਸ ਵਜੋਂ ਅੱਜ ਉਨ੍ਹਾਂ ਨੂੰ ਮਜਬੂਰਨ ਧਰਨਾ ਲਗਾਉਣਾ ਪੈ ਰਿਹਾ ਹੈ।

Canal water: ਪਾਣੀ ਨਾ ਮਿਲਣ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਧਰਨਾ

ਖੇਤੀ ਲਈ ਪਾਣੀ ਤਾਂ ਦੂਰ ਵਾਟਰ ਵਰਕਸ ਨੂੰ ਵੀ ਪਾਣੀ ਦੀ ਸਪਲਾਈ ਨਹੀਂ ਹੋ ਰਹੀ

ਇਸ ਸਬੰਧੀ ਨਹਿਰੀ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਮੁਖਤਿਆਰ ਸਿੰਘ ਰਾਣਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪਿੱਛੋਂ ਪਾਣੀ ਦੀ ਸਪਲਾਈ ਦੀ ਕਮੀ ਦੇ ਚੱਲਦੇ ਅਸੀਂ ਰੋਟੇਸ਼ਨ ਵਾਈਜ਼ ਪਾਣੀ ਦੀ ਸਪਲਾਈ ਕਰ ਰਹੇ ਹਾਂ। ਕਈ ਵਾਰ ਹਨੇਰੀ ਝੱਖੜ ਆਉਣ ਦੀ ਵਜ੍ਹਾ ਕਰਕੇ ਨਹਿਰ ਦਾ ਕੋਈ ਨੁਕਸਾਨ ਨਾ ਹੋਵੇ ਇਸ ਵਜ੍ਹਾ ਕਰਕੇ ਪਾਣੀ ਦੀ ਸਪਲਾਈ ਘੱਟ ਕਰਨੀ ਪੈਂਦੀ ਹੈ।

ਇਸ ਤੋਂ ਇਲਾਵਾ ਜਦੋਂ ਉਨ੍ਹਾਂ ਕੋਲੋਂ ਕਿਸਾਨਾਂ ਤੇ ਲਗਾਏ ਜਾ ਰਹੇ ਤਿੰਨ ਸਾਲ ਤੋਂ ਪਾਣੀ ਨਾ ਦੇਣ ਇਲਜ਼ਾਮਾਂ ਬਾਰੇ ਪੁੱਛਿਆ ਤਾਂ ਉਨ੍ਹਾਂ ਨੇ ਕਿਹਾ ਕਿ ਵਿਭਾਗ ਵੱਲੋਂ ਲਗਾਤਾਰ ਸਪਲਾਈ ਦਿੱਤੀ ਜਾ ਰਹੀ ਹੈ। ਕਿਸਾਨਾਂ ਵੱਲੋਂ ਨਹਿਰਾਂ ਖਾਲਾਂ ਟੁੱਟੇ ਹੋਣ ਦੀ ਗੱਲ ਤੇ ਉਨ੍ਹਾਂ ਨੇ ਕਿਹਾ 14 ਤਰੀਕ ਤੋਂ ਬਾਅਦ ਇਸ ਨਹਿਰ ਦੀ ਮੁਰੰਮਤ ਕਰਵਾ ਦਿੱਤੀ ਜਾਵੇਗੀ ਅਤੇ ਜਿਨ੍ਹਾਂ ਨੇ ਇਸ ਵਿੱਚ ਨਾਜਾਇਜ਼ ਸਪਲਾਈ ਲਈ ਹੈ ਉਨ੍ਹਾਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Paddy Sowing:ਪੰਜਾਬ ਵਿਚ ਝੋਨੇ ਦੇ ਲੁਆਈ 10 ਜੂਨ ਤੋਂ ਸ਼ੁਰੂ

ABOUT THE AUTHOR

...view details