ਫਾਜ਼ਿਲਕਾ:ਪਿਛਲੇ ਕਾਫੀ ਦਿਨਾਂ ਤੋਂ ਮੀਂਹ (Rain) ਨਾ ਪੈਣ ਕਾਰਨ ਲੋਕ ਗਰਮੀ ਅਤੇ ਬਿਜਲੀ ਦੇ ਕੱਟਾਂ ਤੋਂ ਪਰੇਸ਼ਾਨ ਸਨ। ਫਾਜ਼ਿਲਕਾ ਵਿਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਹੀ ਕਿਸਾਨ ਦੇ ਚਿਹਰੇ ਖਿੜ ਗਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਝੋਨੇ ਦਾ ਸੀਜ਼ਨ (Paddy season) ਸ਼ੁਰੂ ਹੁੰਦੇ ਸਾਰ ਹੀ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਗਏ ਸਨ ਜਿਸ ਕਾਰਨ ਲੋਕ ਪਰੇਸ਼ਾਨ ਸਨ। ਕਿਸਾਨਾਂ ਵੱਲੋਂ ਲਗਾਤਾਰ ਧਰਨੇ ਲਗਾਏ ਜਾ ਰਹੇ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਮੀਂਹ (Rain) ਪੈਣ ਨਾਲ ਪਾਣੀ ਦੀ ਘਾਟ ਵੀ ਪੂਰੀ ਹੋ ਗਈ ਹੈ ਅਤੇ ਇਹ ਮੀਂਹ ਨਰਮਾ ਦੀ ਫਸਲ ਲਈ ਵੀ ਲਾਹੇਵੰਦ ਹੈ।
Fazilka: ਇੰਦਰ ਦੇਵਤੇ ਨੇ ਕਿਸਾਨਾਂ ਦੀ ਸੁਣੀ ਪੁਕਾਰ - Rain
ਫਾਜ਼ਿਲਕਾ ਵਿਚ ਮੀਂਹ (Rain)ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਹੀ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ।ਤੁਹਾਨੂੰ ਦੱਸਦੇਈਏ ਕਿ ਪਿਛਲੇ ਕਾਫ਼ੀ ਦਿਨਾਂ ਤੋਂ ਗਰਮੀ ਦਾ ਪ੍ਰਕੋਪ (Outbreak of Heat)ਵੱਧਦਾ ਜਾ ਰਿਹਾ ਸੀ।
Fazilka:ਇੰਦਰ ਦੇਵਤੇ ਨੇ ਕਿਸਾਨਾਂ ਦੀ ਸੁਣੀ ਪੁਕਾਰ
ਕਿਸਾਨਾਂ ਦਾ ਕਹਿਣਾ ਹੈ ਕਿ ਫਾਜ਼ਿਲਕਾ ਦੇ ਕਈ ਪਿੰਡਾਂ ਵਿਚ ਹਲਕੀ ਗੜੇਮਾਰੀ ਵੀ ਹੋਈ ਹੈ। ਪਿੰਡ ਤਾਜ਼ਾ ਪੱਟੀ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਮੀਂਹ ਪੈਣ ਨਾਲ ਬਿਜਲੀ ਅਤੇ ਪਾਣੀ ਦੀ ਘਾਟ ਪੂਰੀ ਹੋ ਜਾਵੇਗੀ। ਉਧਰ ਲੋਕਾਂ ਦਾ ਕਹਿਣਾ ਹੈ ਕਿ ਮੀਂਹ ਪੈਣ ਨਾਲ ਗਰਮੀ ਤੋਂ ਰਾਹਤ ਮਿਲੀ ਹੈ।
ਇਹ ਵੀ ਪੜੋ:ਨਵਜੋਤ ਕੌਰ ਸਿੱਧੂ ਨੇ ਸੁਖਬੀਰ ਬਾਦਲ ਨੂੰ ਦਿੱਤਾ ਠੋਕਵਾਂ ਜਵਾਬ