ਪੰਜਾਬ

punjab

ETV Bharat / state

ਗਣਤੰਤਰ ਦਿਵਸ ਨੂੰ ਲੈ ਕੇ ਫਾਜ਼ਿਲਕਾ ਪੁਲਿਸ ਹੋਈ ਚੌਕਸ - ਫਾਜ਼ਿਲਕਾ ਵਿੱਚ ਤਲਾਸ਼ੀ ਅਭਿਆਨ

ਗਣਤੰਤਰ ਦਿਵਸ ਨੂੰ ਲੈ ਕੇ ਫਾਜ਼ਿਲਕਾ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਚੈਕਿੰਗ ਅਭਿਆਨ ਗਿਆ। ਇਸ ਦੌਰਾਨ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ 'ਤੇ ਯਾਤਰੀਆਂ ਦੀ ਚੈਕਿੰਗ ਕੀਤੀ ਗਈ।

Fazilka police search operation
ਫ਼ੋਟੋ

By

Published : Jan 24, 2020, 3:47 PM IST

ਫਾਜ਼ਿਲਕਾ: ਗਣਤੰਤਰ ਦਿਵਸ ਨੂੰ ਲੈ ਕੇ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਫਾਜ਼ਿਲਕਾ ਵਿੱਚ ਵੱਖ-ਵੱਖ ਥਾਂਵਾਂ 'ਤੇ ਤਲਾਸ਼ੀ ਅਭਿਆਨ ਚਲਾਇਆ ਗਿਆ ਜਿਸ ਦੇ ਤਹਿਤ ਫਾਜ਼ਿਲਕਾ ਬੱਸ ਸਟੈਂਡ, ਰੇਲਵੇ ਸਟੇਸ਼ਨ 'ਤੇ ਯਾਤਰੀਆਂ ਦੇ ਸਮਾਨ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਪੁਲਿਸ ਵੱਲੋਂ ਵਿਸ਼ੇਸ਼ ਤੌਰ ਉੱਤੇ ਡੌਗ ਸਕਵਾਇਡ ਦੀਆਂ ਟੀਮਾਂ ਦਾ ਸਹਾਰਾ ਵੀ ਲਿਆ ਗਿਆ ਤਾਂਕਿ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਤਰ੍ਹਾਂ ਦੀ ਕੋਈ ਵਿਸਫੋਟਕ ਚੀਜ਼ ਜਾਂ ਹੋਰ ਘਟਨਾ ਨੂੰ ਅੰਜਾਮ ਨਾ ਦੇ ਸਕੇ।

ਵੇਖੋ ਵੀਡੀਓ

ਇਸ ਮੌਕੇ ਚੈਂਕਿੰਗ ਅਭਿਆਨ ਦੀ ਅਗਵਾਈ ਕਰ ਰਹੇ ਜ਼ਿਲ੍ਹਾ ਫਾਜ਼ਿਲਕਾ ਦੇ ਡੀਐਸਪੀ ਜਗਦੀਸ਼ ਕੁਮਾਰ ਨੇ ਦੱਸਿਆ ਕਿ ਫਾਜ਼ਿਲਕਾ ਇੱਕ ਸਰਹੱਦੀ ਇਲਾਕਾ ਹੋਣ ਦੇ ਕਾਰਨ ਇਸ ਨੂੰ ਵਿਸ਼ੇਸ਼ ਤੌਰ 'ਤੇ ਸੁਰੱਖਿਆ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਆਪਣੀ ਟੀਮਾਂ ਨੂੰ ਲੈ ਕੇ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਤੇ ਆਉਣ ਜਾਣ ਵਾਲੇ ਯਾਤਰੀਆਂ ਦੇ ਸਾਮਾਨ ਦੀ ਚੈਕਿੰਗ ਕੀਤੀ ਗਈ ਹੈ, ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਵਿਸ਼ੇਸ਼ ਤੌਰ ਉੱਤੇ ਡੌਗ ਸਕਵਾਇਡ ਦੀ ਟੀਮ ਨੂੰ ਨਾਲ ਲੈ ਕੇ ਲੋਕਾਂ ਦੇ ਸਮਾਨ ਦੀ ਤਲਾਸ਼ੀ ਵੀ ਲਈ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਸ਼ਹਿਰ ਦੇ ਹੋਟਲਾਂ ਅਤੇ ਹੋਰ ਥਾਵਾਂ 'ਤੇ ਵੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ।

ABOUT THE AUTHOR

...view details