ਫਾਜ਼ਿਲਕਾ: ਜ਼ਿਲ੍ਹੇ ਦੇ ਪਿੰਡ ਬੈਕਨ ਵਾਲਾ ਵਿਖੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋਣ ਦੀ ਖ਼ਬਰ ਹੈ। ਪ੍ਰਵਾਸੀ ਮਜ਼ਦੂਰਾਂ ਦੀ ਮੌਤ ਛੱਪੜ 'ਚ ਡੁੱਬਣ ਕਾਰਨ ਹੋਈ ਹੈ। ਇਸ ਮਾਮਲੇ ਦੀ ਜਾਂਚ ਕਰਨ ਪੁੱਜੇ ਥਾਣਾ ਖੂਈ ਖੇੜਾ ਦੇ ਏਐਸਆਈ ਰਾਜਿੰਦਰ ਕੁਮਾਰ ਨੇ ਦੱਸਿਆ, ਉਨ੍ਹਾਂ ਨੂੰ ਪਿੰਡ ਵਾਸੀਆਂ ਤੋਂ ਦੋ ਲੋਕਾਂ ਦੇ ਛੱਪੜ 'ਚ ਡੁੱਬਣ ਦੀ ਸੂਚਨਾ ਮਿਲੀ ਸੀ।
ਫਾਜ਼ਿਲਕਾ: ਛੱਪੜ 'ਚ ਡੁੱਬਣ ਕਾਰਨ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
ਫਾਜ਼ਿਲਕਾ ਦੇ ਪਿੰਡ ਬੈਕਨ ਵਾਲਾ 'ਚ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋਣ ਦੀ ਖ਼ਬਰ ਹੈ। ਪ੍ਰਵਾਸੀ ਮਜ਼ਦੂਰਾਂ ਦੀ ਮੌਤ ਛੱਪੜ 'ਚ ਡੁੱਬਣ ਕਾਰਨ ਹੋਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸੰਤੋਸ਼ ਕੁਮਾਰ ਅਤੇ ਦੂਜੇ ਮਜ਼ਦੂਰ ਦੀ ਪਛਾਣ ਰਾਜੂ ਵਜੋਂ ਹੋਈ ਹੈ। ਇਹ ਦੋਵੇਂ ਪ੍ਰਵਾਸੀ ਮਜ਼ਦੂਰ ਯੂਪੀ ਤੋਂ ਇਥੇ ਬਾਗਾਂ ਦੀ ਕਟਾਈ ਕਰਨ ਲਈ ਆਏ ਸਨ। ਦੇਰ ਸ਼ਾਮ ਦੋਵੇਂ ਪਿੰਡ ਦੇ ਹੀ ਇੱਕ ਜਮੀਂਦਾਰ ਦੇ ਖੇਤਾਂ 'ਚ ਬਣੇ ਮੱਛੀ ਫਾਰਮ ਦੇ ਛੱਪੜ ਵਿੱਚ ਨਹਾਉਣ ਲਈ ਉਤਰੇ ਤਾਂ ਉਨ੍ਹਾਂ ਦਾ ਪੈਰ ਫਿਸਲ ਜਾਣ ਕਾਰਨ ਦੋਵੇਂ ਛੱਪੜ ਵਿੱਚ ਡੁੱਬ ਗਏ। ਛੱਪੜ 'ਚ ਡੁੱਬਣ ਕਾਰਨ ਦੋਹਾਂ ਦੀ ਮੌਤ ਹੋ ਗਈ।
ਪੁਲਿਸ ਨੇ ਮੌਕੇ 'ਤੇ ਪੁੱਜ ਕੇ ਦੋਹਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ ਹੈ। ਦੋਹਾਂ ਮ੍ਰਿਤਕਾਂ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਇਸ ਮਾਮਲੇ 'ਚ 174 ਦੇ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।