ਫ਼ਾਜ਼ਿਲਕਾ: ਹਲਕਾ ਬੱਲੂਆਣਾ ਦੇ ਪਿੰਡ ਬਹਾਵਲ ਵਾਸੀ ਇੱਕ ਕਿਸਾਨ ਨੇ ਪੁੱਤਾਂ ਵਾਂਗ ਪਾਲੀ ਫ਼ਸਲ ਦੇ ਮੀਂਹ ਕਾਰਨ ਖ਼ਰਾਬ ਹੋਣ ਤੋਂ ਨਿਰਾਸ਼ ਹੋ ਕੇ ਆਤਮ ਹੱਤਿਆ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ 45 ਸਾਲਾ ਗੁਰਮੀਤ ਸਿੰਘ ਨੇ 10 ਏਕੜ ਜ਼ਮੀਨ ਠੇਕੇ 'ਤੇ ਲਈ ਸੀ।
ਮ੍ਰਿਤਕ ਦੇ ਭਰਾ ਕਾਕਾ ਸਿੰਘ ਅਤੇ ਮਾਤਾ ਸੁਰਜੀਤ ਕੌਰ ਨੇ ਦੱਸਿਆ ਕਿ ਗੁਰਮੀਤ ਸਿੰਘ ਦੀ ਆਪਣੀ ਕੋਈ ਜ਼ਮੀਨ ਨਹੀਂ ਸੀ। ਉਸ ਨੇ 10 ਏਕੜ ਜ਼ਮੀਨ ਠੇਕੇ 'ਤੇ ਲੈ ਕੇ ਫ਼ਸਲ ਬੀਜੀ ਸੀ। ਪਰ ਪਿਛਲੇ ਭਾਰੀ ਮੀਂਹ ਕਾਰਨ ਸਾਰੀ ਫ਼ਸਲ ਡੁੱਬ ਗਈ।
ਫ਼ਸਲ ਡੁੱਬਣ ਕਾਰਨ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ ਫ਼ਸਲਾਂ ਦੇ ਖ਼ਰਾਬ ਹੋਣ ਅਤੇ ਪੰਜਾਬ ਸਰਕਾਰ ਵੱਲੋਂ ਵੀ ਕੋਈ ਸਹਾਇਤਾ ਨਹੀਂ ਮਿਲੀ ਸੀ। ਉਪਰੋਂ ਹਾੜੀ ਦੀ ਫ਼ਸਲ ਦੀ ਚਿੰਤਾ ਵੀ ਸਤਾ ਰਹੀ ਸੀ, ਜਿਸ ਕਾਰਨ ਉਹ ਬਹੁਤ ਪ੍ਰੇਸ਼ਾਨ ਚੱਲ ਰਿਹਾ ਸੀ। ਇਸੇ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਸੋਮਵਾਰ ਨੂੰ ਉਸ ਨੇ ਅਬੋਹਰ-ਸੀਤੋ ਬਾਈਪਾਸ ਨਜ਼ਦੀਕ ਇੱਕ ਚਾਹ ਦੇ ਖੋਹੇ ਵਿੱਚ ਫਾਹਾ ਲੈ ਕੇ ਖੁਦਕੁ਼ਸ਼ੀ ਕਰ ਲਈ।
ਜਾਂਚ ਅਧਿਕਾਰੀ ਏਐਸਆਈ ਮੋਹਨ ਲਾਲ ਨੇ ਦੱਸਿਆ ਕਿ ਪੁਲਿਸ ਨੇ 174 ਤਹਿਤ ਕਾਰਵਾਈ ਆਰੰਭ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਗੁਰਮੀਤ ਸਿੰਘ ਦੇ ਫਾਹਾ ਲੈਣ ਦੀ ਸੂਚਨਾ ਮਿਲੀ ਸੀ, ਜਿਸ 'ਤੇ ਉਹ ਮੌਕੇ 'ਤੇ ਪੁੱਜੇ ਅਤੇ ਲਾਸ਼ ਨੂੰ ਹੇਠਾਂ ਉਤਾਰਿਆ।
ਉਨ੍ਹਾਂ ਦੱਸਿਆ ਕਿ ਕਿਸਾਨ ਨੇ 10 ਏਕੜ ਜ਼ਮੀਨ ਠੇਕੇ 'ਤੇ ਲਈ ਸੀ, ਜੋ ਬਾਰਸ਼ ਕਾਰਨ ਖਰਾਬ ਹੋ ਗਈ ਸੀ। ਇਸ ਵਜ੍ਹਾ ਕਾਰਨ ਹੀ ਉਸ ਨੇ ਨਿਰਾਸ਼ ਹੋ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮ ਮਾਰਟਮ ਲਈ ਹਸਪਤਾਲ ਲਿਆਂਦਾ ਗਿਆ ਹੈ।