ਜਲਾਲਾਬਾਦ: ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ’ਤੇ ਰੌਇਲ ਇਨਫੀਲਡ ਮੋਟਰਸਾਈਕਲ ਏਜੰਸੀ ’ਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਜਿਥੇ ਹਮਲਾਵਰਾਂ ਵੱਲੋਂ ਨਗਰ ਕੌਂਸਲ ਦੇ ਸਾਬਕਾ ਵਾਈਸ ਪ੍ਰਧਾਨ ਮਿੰਟੂ ਦੂਮੜਾ ਅਤੇ ਮੋਹਿਤ ਕੁਮਾਰ ’ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਹ ਸਾਰੀ ਘਟਨਾ ਸੀਸੀਟੀਵੀ ’ਚ ਕੈਦ ਹੋ ਗਈ। ਫੁਟੇਜ ਅਨੁਸਾਰ 2-3 ਗੱਡੀਆਂ ’ਚ ਸਵਾਰ 10 ਤੋਂ 15 ਨੌਜਵਾਨ ਹਥਿਆਰਾਂ ਸਮੇਤ ਸ਼ੋਅਰੂਮ ਦੀ ਤੋੜ ਭੰਨ ਕਰਦੇ ਹੋਏ ਅੰਦਰ ਵੜ ਗਏ ਅਤੇ ਸ਼ੋਰੂਮ ’ਚ ਬੈਠੇ ਮੋਹਿਤ ਕੁਮਾਰ ਅਤੇ ਮਿੰਟੂ ਡੂਮੜਾ ਉੱਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ।
ਜਲਾਲਾਬਾਦ ’ਚ ਗੁੰਡਾਗਰਦੀ ਦਾ ਨੰਗਾ ਨਾਚ, ਘਟਨਾ ਸੀਸੀਟੀਵੀ ’ਚ ਕੈਦ ਇਹ ਵੀ ਪੜੋ: ਹੁਸ਼ਿਆਰਪੁਰ ਚ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਜ਼ਬਰਦਸਤ ਵਿਰੋਧ
ਇਸ ਹਮਲੇ ਦੇ ਦਰਮਿਆਨ ਮਿੰਟੂ ਡੂਮੜਾ ਤੇ ਮੋਹਿਤ ਬੁਰ੍ਹੀ ਤਰ੍ਹਾਂ ਜ਼ਖ਼ਮੇ ਹੋ ਗਏ। ਜ਼ਖ਼ਮੀ ਹਾਲਤ ਵਿੱਚ ਦੋਹਾ ਨੂੰ ਸਿਵਲ ਹਸਪਤਾਲ ਜਲਾਲਾਬਾਦ ਵਿੱਚ ਲਿਆਂਦਾ ਗਿਆ। ਜ਼ਖ਼ਮੀ ਮੋਹਿਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦਾ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ ਜਿਸ ਤਹਿਤ ਉਸ ’ਤੇ ਪਹਿਲਾਂ ਵੀ ਇਨ੍ਹਾਂ ਹਮਲਾਵਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ ਪਰ ਪੁਲਿਸ ਵੱਲੋਂ ਸਹੀ ਕਾਰਵਾਈ ਨਾ ਕਰਨ ਕਰਕੇ ਅੱਜ ਫਿਰ ਤੋਂ ਉਨ੍ਹਾਂ ’ਤੇ ਹਮਲਾ ਕੀਤਾ ਗਿਆ ਹੈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਨੂੰ ਜਲਦ ਜਲ ਤੋਂ ਫੜ ਕੇ ਕਾਰਵਾਈ ਕੀਤੀ ਜਾਵੇ।
ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਮਨਜੀਤ ਸਿੱਘ ਨੇ ਕਿਹਾ ਕਿ ਉਨ੍ਹਾਂ ਨੂੰ ਜਦੋਂ ਖਬਰ ਮਿਲੀ ਤੁਰੰਤ ਮੌਕੇ ’ਤੇ ਪਹੁੰਚ ਗਏ ਹਨ ਤੇ ਉਨ੍ਹਾਂ ਵੱਲੋਂ ਹਮਲੇ ਵਿੱਚ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਜਲਾਲਾਬਾਦ ਵਿੱਚ ਭੇਜ ਦਿੱਤਾ ਗਿਆ ਤੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਉਹਨਾਂ ਨੇ ਜਲਦ ਤੋਂ ਜਲਦ ਮੁਲਜ਼ਮਾਂ ਨੂੰ ਕਾਬੂ ਕਰਨ ਦਾ ਭਰੋਸਾ ਦਿੱਤਾ ਹੈ।
ਇਹ ਵੀ ਪੜੋ: ਪਤੀ ਤੋਂ ਤੰਗ ਆ ਕੇ ਪਤਨੀ ਨੇ ਖੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼