ਫ਼ਾਜ਼ਿਲਕਾ: ਪਿੰਡ ਘੁਬਾਇਆ 'ਚ ਸਕੂਲ ਦੇ ਅਧਿਆਪਕ ਨੇ ਸਾਥੀ ਅਧਿਆਪਕ ਤੋਂ ਤੰਗ ਆ ਕੇ ਜ਼ਹਿਰ ਪੀ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਗੰਭੀਰ ਹਾਲਤ 'ਚ ਅਧਿਆਪਕ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਅਧਿਆਪਕ ਨੇ ਸਾਥੀਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼
ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੇ ਮਾਰ-ਕੁਟਾਈ ਤੇ ਖ਼ੁਦਕੁਸ਼ੀ ਦੇ ਕਾਰਨਾਮੇ ਸੁਰਖੀਆਂ 'ਚ ਰਹਿੰਦੇ ਹਨ। ਅਜਿਹਾ ਹੀ ਇੱਕ ਮਾਮਲਾ ਫ਼ਾਜ਼ਿਲਕਾ ਤੋਂ ਸਾਹਮਣੇ ਆਇਆ ਹੈ।
ਇਸ ਸਬੰਧੀ ਸਰਕਾਰੀ ਹਸਪਤਾਲ ਦੇ ਡਾਕਟਰ ਪੁਨੀਤ ਕੁਮਾਰ ਨੇ ਦੱਸਿਆ ਕਿ ਗਗਨਦੀਪ ਨਾਂਅ ਦਾ ਸਰਕਾਰੀ ਅਧਿਆਪਕ ਗੰਭੀਰ ਹਾਲਤ ਵਿੱਚ ਉਨ੍ਹਾਂ ਕੋਲ ਪਹੰਚਿਆ ਸੀ ਜਿਸ ਦਾ ਉਨ੍ਹਾਂ ਵੱਲੋਂ ਇਲਾਜ਼ ਸ਼ੁਰੂ ਕਰ ਦਿੱਤਾ ਗਿਆ ਹੈ ਫ਼ਿਲਹਾਲ ਅਧਿਆਪਕ ਹੁਣ ਖ਼ਤਰੇ ਤੋਂ ਬਾਹਰ ਦੱਸਿਆ ਜਾ ਰਿਹਾ ਹੈ।
ਓਮ ਪ੍ਰਕਾਸ਼ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਤੋਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਗਗਨਦੀਪ ਨਾਂਅ ਦੇ ਅਧਿਆਪਕ ਵੱਲੋਂ ਜ਼ਹਰੀਲੀ ਚੀਜ਼ ਪੀ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਨੇ ਮੌਕੇ 'ਤੇ ਜਾ ਕੇ ਜ਼ਹਿਰ ਦੀ ਸ਼ੀਸ਼ੀ ਬਰਾਮਦ ਕਰ ਲਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।