ਫਾਜ਼ਿਲਕਾ: ਕਿਸਾਨੀ ਬਿੱਲ ਦੇ ਮੁੱਦੇ 'ਤੇ ਅਕਾਲੀ ਦਲ ਵੱਲੋਂ ਭਾਜਪਾ ਤੋਂ ਵੱਖ ਹੋਣ ਤੋਂ ਬਾਅਦ ਅੱਜ ਹਰਸਿਮਰਤ ਕੌਰ ਬਾਦਲ ਨੇ ਫਾਜ਼ਿਲਕਾ ਦੀ ਅਨਾਜ ਮੰਡੀ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਹਰਸਿਮਰਤ ਨੇ ਕਿਹਾ ਕਿ ਅਕਾਲੀ ਦਲ ਦੇ ਵਰਕਰਾਂ ਨੂੰ ਲੰਮੇ ਸੰਘਰਸ਼ ਲਈ ਤਿਆਰ ਰਹਿਣ ਵਾਸਤੇ ਇਹ ਮੀਟਿੰਗ ਕੀਤੀ ਗਈ ਹੈ।
ਗੱਠਜੋੜ ਤੋੜਨ ਤੋਂ ਬਾਅਦ ਹਰਸਿਮਰਤ ਦਾ ਮੋਦੀ ਨੂੰ ਸਵਾਲ, ਪੁੱਛਿਆ ਪੰਜਾਬ ਨਾਲ ਕਿਉਂ ਕੀਤਾ ਜਾ ਰਿਹਾ ਧੱਕਾ ਹਰਸਿਮਰਤ ਬਾਦਲ ਨੇ ਕਿਹਾ ਕਿ ਇਨ੍ਹਾਂ ਬਿੱਲਾਂ ਨੂੰ ਰੱਦ ਕਰਵਾਉਣ ਲਈ ਉਨ੍ਹਾਂ ਵੱਲੋਂ ਪੰਜਾਬ ਦੇ ਤਿੰਨਾਂ ਤਖ਼ਤਾਂ ਤੋਂ ਲੋਕਾਂ ਨੂੰ ਇਕੱਠੇ ਕਰਕੇ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਜਵੇਗਾ। ਇਸ ਦੇ ਨਾਲ ਹੀ ਹਰਸਿਮਰਤ ਨੇ ਕੈਪਟਨ ਸਰਕਾਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਬਿੱਲਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਜਾਵੇ।
ਹਰਸਿਮਰਤ ਬਾਦਲ ਨੇ ਕਿਹਾ ਕਿ ਅੱਜ ਪੰਜਾਬ ਦੇ ਲਈ ਕੁਰਸੀ ਦੇ ਨਾਲ-ਨਾਲ ਭਾਜਪਾ ਦੀ ਭਾਈਵਾਲੀ ਵੀ ਛੱਡਤੀ। ਹਰਸਿਮਰਤ ਨੇ ਸਿਆਸਤ ਨੂੰ ਪਾਸੇ ਰੱਖ ਕੇ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋਣ ਦੀ ਅਪੀਲ ਵੀ ਕੀਤੀ ਅਤੇ ਨਾਲ ਹੀ ਕਿਹਾ ਅੱਜ ਪੰਜਾਬ ਦੇ ਹੋਂਦ ਦੀ ਲੜਾਈ ਹੈ ਜੇਕਰ ਇਕੱਠੇ ਨਾ ਹੋਏ ਤਾਂ ਕੇਂਦਰੀ ਤਾਕਤਾਂ ਨੇ ਪੰਜਾਬ ਦਾ ਨੁਕਸਾਨ ਕਰ ਦੇਣਾ।
ਹਰਸਿਮਰਤ ਬਾਦਲ ਨੇ ਕੇਂਦਰ ਸਰਕਾਰ ਨੂੰ ਪੁੱਛਿਆ ਕੀ ਪੰਜਾਬ ਹਿੰਦੂਸਤਾਨ ਦਾ ਹਿੱਸਾ ਨਹੀਂ ਹੈ? ਤੇ ਕਿਹਾ ਪੂਰੇ ਦੇਸ਼ ਨੂੰ ਅੰਨ ਦੇਣ ਵਾਲਾ ਅਤੇ ਸਰਹੱਦਾਂ ਦੀ ਰਾਖੀ ਕਰਨ ਵਾਲੇ ਪੰਜਾਬ ਦੇ ਨਾਲ ਕੇਂਦਰ ਐਨਾ ਵਿਤਕਰਾ ਕਿਉਂ ਕਰ ਰਿਹਾ ਹੈ।