ਫਾਜ਼ਿਲਕਾ:ਫਾਜ਼ਿਲਕਾ ਦੀ ਅਨਾਜ ਮੰਡੀ ਵਿੱਚ ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਮਹਾ ਰੈਲੀ ਹੋਈ। ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਹਿੱਸਾ ਲਿਆ। ਜਿਸ ਵਿੱਚ ਕਿਸਾਨ ਯੂਨੀਅਨ ਖੋਸਾ ਦੇ ਪੰਜਾਬ ਪ੍ਰਧਾਨ ਹਰਵਿੰਦਰ ਸਿੰਘ ਖੋਸਾ ਅਤੇ ਪੰਜਾਬ ਭਰ ਤੋਂ ਆਏ ਕਿਸਾਨਾਂ ਨੇ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਦਿੱਲੀ ਵਿੱਚ ਡਟੇ ਰਹਿਣ ਅਤੇ ਜ਼ਿਆਦਾ ਤੋਂ ਜ਼ਿਆਦਾ ਕਿਸਾਨਾਂ ਨੂੰ ਜਥੇਬੰਦੀ ਦੇ ਨਾਲ ਜੋੜਨ ਦਾ ਐਲਾਨ ਕੀਤਾ।
ਮੀਡਿਆ ਨਾਲ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਪੰਜਾਬ ਪ੍ਰਧਾਨ ਅਤੇ ਦੂਜੇ ਆਹੁਦੇਦਾਰ ਨੇ ਦੱਸਿਆ ਕਿ ਸਾਡਾ ਫਾਜ਼ਿਲਕਾ ਵਿੱਚ ਕਿਸਾਨ ਰੈਲੀ ਕਰਨ ਦਾ ਮੰਤਵ ਕਿਸਾਨਾਂ ਨੂੰ ਇੱਕਜੁਟ ਕਰਨ ਅਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਇੱਕਠੇ ਹੋਣਾ ਹੈ। ਆਉਣ ਵਾਲੇ ਸਮੇਂ ਦੇ ਦੌਰਾਨ ਮੰਡੀਆਂ ਵਿੱਚ ਕਿਸਾਨਾਂ ਦੀ ਹੋਣ ਵਾਲੀ ਲੁੱਟ ਨੂੰ ਲੈ ਕੇ ਅੱਜ ਕਿਸਾਨ ਇੱਕਜੁਟ ਹੋਏ ਹਨ।
ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂਕਿ ਕਿਸਾਨ ਜ਼ਿਆਦਾ ਤੋਂ ਜ਼ਿਆਦਾ ਦਿੱਲੀ ਦੇ ਬਾਰਡਰ ਉੱਤੇ ਮੋਰਚਾ ਲਗਾਉਣ ਪਹੁੰਚ ਪਾਉਣ ਅਤੇ ਕੇਂਦਰ ਸਰਕਾਰ ਨੂੰ ਕਾਲੇ ਕਾਨੂੰਨ ਰੱਦ ਕਰਵਾਉਣ ਉੱਤੇ ਮਜ਼ਬੂਰ ਕਰ ਦੇਣ।