ਪੰਜਾਬ

punjab

ETV Bharat / state

ਜਲਾਲਾਬਾਦ 'ਚ 100 ਬੈਡਾਂ ਦੀ ਸਮਰੱਥਾ ਵਾਲਾ ਹਸਪਤਾਲ ਕੀਤਾ ਗਿਆ ਸਥਾਪਿਤ - Dr. Surinder Singh

ਕੋਰੋਨਾ ਵਾਇਰਸ ਦੀ ਸਥਿਤੀ ਨੂੰ ਦੇਖਦਿਆਂ ਲੋਕਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਜਲਾਲਾਬਾਦ ਸਿਵਲ ਹਸਪਤਾਲ 'ਚ 100 ਬੈਡਾਂ ਦੀ ਸਮਰੱਥਾ ਵਾਲਾ ਜ਼ਿਲ੍ਹਾ ਪੱਧਰੀ ਹਸਪਤਾਲ ਸਥਾਪਿਤ ਕੀਤਾ ਗਿਆ। ਜੋ ਕਿ ਬਾਬਾ ਫਰੀਦ ਯੂਨੀਵਰਸਿਟੀ ਹੈਲਥ ਸਾਇੰਸ ਫ਼ਰੀਦਕੋਟ ਦੇ ਸਹਿਯੋਗ ਨਾਲ ਬਣਿਆ ਹੈ।

ਫ਼ੋਟੋ
ਫ਼ੋਟੋ

By

Published : Mar 29, 2020, 9:22 PM IST

ਫ਼ਾਜ਼ਿਲਕਾ: ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾਂ-ਨਿਰਦੇਸ਼ਾਂ 'ਤੇ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਦਾ ਸਿਹਤ ਵਿਭਾਗ ਦੇ ਸੀਨੀਅਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਦਾ ਸਮੇਂ-ਸਮੇਂ ’ਤੇ ਨਿਰੀਖਣ ਕਰਕੇ ਜਾਇਜ਼ਾ ਲਿਆ ਜਾ ਰਿਹਾ ਹੈ। ਇਹ ਜਾਣਕਾਰੀ ਫ਼ਾਜ਼ਿਲਕਾ ਦੇ ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਦਿੱਤੀ।

ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਦੇਖਦਿਆਂ ਲੋਕਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਦੀ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪ੍ਰਬੰਧਾਂ ਨੂੰ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਜਲਾਲਾਬਾਦ ਸਿਵਲ ਹਸਪਤਾਲ 'ਚ 100 ਬੈਡਾਂ ਦੀ ਸਮਰੱਥਾ ਵਾਲਾ ਜ਼ਿਲ੍ਹਾ ਪੱਧਰੀ ਹਸਪਤਾਲ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਨੂੰ ਬਾਬਾ ਫਰੀਦ ਯੂਨੀਵਰਸਿਟੀ ਹੈਲਥ ਸਾਇੰਸ ਫ਼ਰੀਦਕੋਟ ਦਾ ਵੱਲੋਂ ਸਹਿਯੋਗ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫ਼ਾਜਿਲਕਾ, ਅਬੋਹਰ ਤੇ ਜ਼ਿਲ੍ਹੇ ਦੇ ਹੋਰ ਪੀ.ਐਚ.ਸੀ. ਸੈਂਟਰਾਂ ਵਿੱਚ ਪੰਜਾਬ ਸਰਕਾਰ ਵੱਲੋਂ ਹਰੇਕ ਲੋੜੀਂਦੀ ਦਵਾਈਆਂ ਸਮੱਗਰੀ ਮੁਹੱਈਆ ਕਰਵਾਇਆ ਜਾ ਰਹੀਆਂ ਹਨ।

ਇਹ ਵੀ ਪੜ੍ਹੋ:ਸੁਖਬੀਰ ਬਾਦਲ ਨੇ ਫ਼ਿਰੋਜ਼ਪੁਰ ਦੇ ਹਸਪਤਾਲਾਂ ਲਈ ਇੱਕ ਕਰੋੜ ਦੇਣ ਦਾ ਕੀਤਾ ਐਲਾਨ

ਉਨ੍ਹਾਂ ਕਿਹਾ ਕਿ ਮਰੀਜਾਂ, ਡਾਕਟਰਾਂ ਤੇ ਹੋਰ ਪੈਰਾ-ਮੈਡੀਕਲ ਸਟਾਫ ਦੀ ਸੁਰੱਖਿਆ ਲਈ ਹਰੇਕ ਤਰ੍ਹਾਂ ਦੀ ਸਮੱਗਰੀ ਲੋੜੀਂਦੀ ਮਾਤਰਾ ਵਿੱਚ ਮੌਜੂਦ ਹੈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਜਲਾਲਾਬਾਦ 'ਚ ਤਾਇਨਾਤ ਸੀਨੀਅਰ ਮੈਡੀਕਲ ਅਫ਼ਸਰ ਡਾ. ਅੰਕੂਰ ਉਪਲ ਅਤੇ ਡਾ. ਅਨਮੋਲ ਵੱਲੋਂ ਆਈਸੋਲੇਸ਼ਨ ਵਾਰਡ ਦੀ ਚੈਕਿੰਗ ਕਰਕੇ ਜਾਇਜਾ ਲੈ ਕੇ ਵਾਰਡਾਂ ਨੂੰ ਸੈਨੀਟੀਈਜ਼ ਕਰਵਾ ਰਹੇ ਹਨ। ਕੋਰੋਨਾ ਵਾਇਰਸ ਦੀ ਨਾਮੁਰਾਦ ਬਿਮਾਰੀ ਦੀ ਰੋਕਥਾਮ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ABOUT THE AUTHOR

...view details