ਜਲਾਲਾਬਾਦ : ਡੀਆਈਜੀ ਫਿਰੋਜ਼ਪੁਰ ਦੀ ਮੌਜੂਦਗੀ ਵਿੱਚ ਪੁਲਿਸ ਮੁਲਾਜ਼ਮਾਂ ਨੇ ਨਾਕਾਬੰਦੀ ਕਰ ਕੇ ਜਲਾਲਾਬਾਦ ਦੇ ਬੱਸ ਸਟੈਂਡ ਵਿਖੇ ਈਗਲ-2 ਆਪ੍ਰੇਸ਼ਨ ਚਲਾਇਆ ਗਿਆ ਸੀ। ਇਸ ਦੌਰਾਨ ਇੱਕ ਪ੍ਰਵਾਸੀ ਕੋਲੋਂ ਲੱਖਾਂ ਰੁਪਏ ਬਰਾਮਦ ਹੋਏ।ਦਰਅਸਲ ਪੁਲਿਸ ਮੁਲਾਜ਼ਮਾਂ ਵੱਲੋਂ ਜਦੋਂ ਬੱਸ ਅੱਡੇ ਵਿਖੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਜਾ ਰਹੀ ਸੀ, ਇਸ ਦੌਰਾਨ ਇਕ ਵਿਅਕਤੀ, ਜਿਸ ਦੇ ਹੱਥ ਵਿਚ ਬੋਰਾ ਫੜਿਆ ਹੋਈਆ ਸੀ। ਉਸ ਕੋਲੋਂ ਜਦੋਂ ਪੁਲਿਸ ਮੁਲਾਜ਼ਮਾਂ ਨੇ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਹ ਮੋਮੋਸ ਵੇਚਣ ਦਾ ਕੰਮ ਕਰਦਾ ਹੈ। ਉਸ ਦੇ ਬੋਰੇ ਦੀ ਤਲਾਸ਼ੀ ਲਈ ਗਈ ਤਾਂ ਬੋਰੇ ਵਿਚੋਂ ਲੱਖਾਂ ਰੁਪਏ ਬਰਾਮਦ ਹੋਏ।
ਡੀਆਈਜੀ ਫਿਰੋਜ਼ਪੁਰ ਦੀ ਹਾਜ਼ਰੀ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਜਲਾਲਾਬਾਦ ਬੱਸ ਸਟੈਂਡ 'ਤੇ ਨਾਕਾਬੰਦੀ ਕਰ ਕੇ ਤਲਾਸ਼ੀ ਲਈ ਤਾਂ ਇਸ ਦੌਰਾਨ ਇਕ ਪ੍ਰਵਾਸੀ ਕੋਲੋਂ ਲੱਖਾਂ ਰੁਪਏ ਦੀ ਨਕਦੀ ਬਰਾਮਦ ਹੋਈ।ਪਰਵਾਸੀ ਕੋਲੋਂ ਪੁੱਛਗਿੱਛ ਕਰਨ ਉਤੇ ਪਤਾ ਲੱਗਾ ਕਿ ਉਹ ਆਪਣੇ ਘਰ ਯੂਪੀ ਜਾ ਰਿਹਾ ਸੀ। ਡੀਆਈਜੀ ਫਿਰੋਜ਼ਪੁਰ ਨੇ ਪੁਲਸ ਮੁਲਾਜ਼ਮਾਂ ਨੂੰ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਅਤੇ ਉਸ ਨੂੰ ਜਾਣ ਦਿੱਤਾ।