ਪੰਜਾਬ

punjab

ETV Bharat / state

ਸ਼ਹਿਰ ਵਿੱਚ ਲੱਗੇ ਗੰਦਗੀ ਦੇ ਢੇਰਾਂ ਨੂੰ ਸਾਫ ਕਰਨ ਤਹਿਤ ਸਵੱਛਤਾ ਮੁਹਿੰਮ ਦਾ ਆਗਾਜ਼ - ਨਗਰ ਕੌਂਸਲ

ਸੂਬੇ ਭਰ ਵਿੱਚ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਚਲ ਰਹੀ ਹੈ।ਸ਼ਹਿਰ ਵਿੱਚ ਲੱਗੇ ਗੰਦਗੀ ਦੇ ਢੇਰਾਂ ਦੇ ਅੰਬਾਰ ਨੂੰ ਸਾਫ ਕਰਨ ਤਹਿਤ ਸਵੱਛਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ।

ਸ਼ਹਿਰ ਵਿੱਚ ਲੱਗੇ ਗੰਦਗੀ ਦੇ ਢੇਰਾਂ ਦੇ ਅੰਬਾਰ ਨੂੰ ਸਾਫ ਕਰਨ ਤਹਿਤ ਸਵੱਛਤਾ ਮੁਹਿੰਮ ਦਾ ਆਗਾਜ਼
ਸ਼ਹਿਰ ਵਿੱਚ ਲੱਗੇ ਗੰਦਗੀ ਦੇ ਢੇਰਾਂ ਦੇ ਅੰਬਾਰ ਨੂੰ ਸਾਫ ਕਰਨ ਤਹਿਤ ਸਵੱਛਤਾ ਮੁਹਿੰਮ ਦਾ ਆਗਾਜ਼

By

Published : May 27, 2021, 9:28 AM IST

ਫਾਜਿਲਕਾ:ਸੂਬੇ ਭਰ ਵਿੱਚ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਚਲ ਰਹੀ ਹੈ। ਫਿਰ ਵੀ ਜਲਾਲਾਬਾਦ ਦੇ ਪ੍ਰਧਾਨ ਅਤੇ ਨਗਰ ਕੌਂਸਲ ਦੇ ਮੈਂਬਰਾਂ ਨੇ ਸਫ਼ਾਈ ਅਭਿਆਨ ਦੀ ਸ਼ੁਰੂਆਤ ਕੀਤੀ ਹੈ।ਨਵੇਂ ਚੁਣੇ ਗਏ ਨਗਰ ਕੌਂਸਲ ਦੇ ਪ੍ਰਧਾਨ ਵਿਕਾਸ ਚੌਧਰੀ ਦੁਆਰਾ ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਪਿਛਲੇ ਦਿਨੀਂ ਹੜਤਾਲ ਤੇ ਜਾਣ ਤੋਂ ਬਾਅਦ ਵਿੱਚ ਸ਼ਹਿਰ ਵਿੱਚ ਲੱਗੇ ਗੰਦਗੀ ਦੇ ਢੇਰਾਂ ਦੇ ਅੰਬਾਰ ਨੂੰ ਸਾਫ ਕਰਨ ਤਹਿਤ ਸਵੱਛਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ।

ਸ਼ਹਿਰ ਵਿੱਚ ਲੱਗੇ ਗੰਦਗੀ ਦੇ ਢੇਰਾਂ ਦੇ ਅੰਬਾਰ ਨੂੰ ਸਾਫ ਕਰਨ ਤਹਿਤ ਸਵੱਛਤਾ ਮੁਹਿੰਮ ਦਾ ਆਗਾਜ਼

ਸਫ਼ਾਈ ਅਭਿਆਨ ਦੀ ਸ਼ੁਰੂਆਤ ਜਲਾਲਾਬਾਦ ਦੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਚੌਕ ਤੋਂ ਕੀਤੀ ਗਈ ਅਤੇ ਪੂਰੇ ਸ਼ਹਿਰ ਨੂੰ ਸਾਫ ਕਰਨ ਲਈ ਉਨ੍ਹਾਂ ਦੇ ਨਾਲ ਕੌਂਸਲਰ ਅਤੇ ਵੱਡੀ ਗਿਣਤੀ ਵਿੱਚ ਸਮਾਜ ਸੇਵੀ ਮੌਜੂਦ ਸਨ। ਵਿਕਾਸ ਚੌਧਰੀ ਨੇ ਇਸ ਕੰਮ ਦੀ ਸ਼ੁਰੂਆਤ ਆਪਣੇ ਹੱਥਾਂ ਨਾਲ ਕਰਦੇ ਹੋਏ ਲੋਕਾਂ ਨੂੰ ਆਗਾਹ ਕੀਤਾ ਕਿ ਉਹ ਆਪਣੇ ਘਰਾਂ ਦਾ ਕੂੜਾ ਡਸਟਬਿਨ ਵਿੱਚ ਰੱਖਣ। ਨਗਰ ਕੌਂਸਲ ਦੇ ਵਹੀਕਲ ਉਨ੍ਹਾਂ ਦੇ ਘਰਾਂ ਵਿੱਚ ਲੈਕੇ ਕੂੜਾ ਲੈਕੇ ਜਾਣਗੇ। ਉਹ ਆਪਣੀ ਘਰ ਦੀ ਗੰਦਗੀ ਬਾਹਰ ਸੜਕਾਂ ਤੇ ਨਾ ਸੁੱਟਣ ਕਿਉਂਕਿ ਕੋਰੋਨਾ ਕਾਲ ਦੇ ਸਮੇਂ ਵਿੱਚ ਇਹ ਉਨ੍ਹਾਂ ਵੱਲੋਂ ਗਲੀਆਂ ਵਿਚ ਸੁੱਟਿਆ ਗਿਆ ਕੂੜਾ ਮਹਾਂਮਾਰੀ ਦਾ ਰੂਪ ਧਾਰਨ ਕਰ ਸਕਦਾ ਹੈ।

ਨਗਰ ਕੌਂਸਲ ਦੇ ਪ੍ਰਧਾਨ ਵਿਕਾਸਦੀਪ ਵੱਲੋ ਜਿੱਥੇ ਲੋਕਾਂ ਨੂੰ ਸਾਫ ਸਫਾਈ ਰੱਖਣ ਦੀ ਅਪੀਲ ਕੀਤੀ ਉਥੇ ਹੀ ਸਫਾਈ ਕਰਮਚਾਰੀਆਂ ਦੇ ਹੱਕ ਵਿੱਚ ਭੁਗਤਦੇ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਉਨ੍ਹਾਂ ਦੀ ਮੰਗਾਂ ਜਲਦ ਪ੍ਰਵਾਨ ਕਰੇ ਉਹ ਆ ਕੇ ਆਪਣਾ ਕੰਮ ਸੰਭਾਲਣ।

ABOUT THE AUTHOR

...view details