ਫ਼ਾਜ਼ਿਲਕਾ : ਜ਼ਿਲ੍ਹੇ ਦੀ ਪਾਕਿਸਤਾਨ ਨਾਲ ਲੱਗਦੀ ਸਰਹੱਦ 'ਤੇ ਟਿੱਡੀ ਦਲ ਨੇ ਮੁੜ ਹਮਲਾ ਕੀਤਾ ਹੈ । ਪਾਕਿਸਤਾਨ ਨਾਲ ਲੱਗਦੀ ਸਰਹੱਦ 'ਤੇ ਰਾਜਸਥਾਨ ਅਤੇ ਪੰਜਾਬ ਦੇ ਕਈ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਟਿੱਡੀਆਂ ਵੇਖੀਆਂ ਜਾ ਸਕਦੀਆਂ ਹਨ। ਜੋ ਕਿਸਾਨਾਂ ਦੀ ਫਸਲ ਦਾ ਭਾਰੀ ਨੁਕਸਾਨ ਕਰ ਰਹੀਆਂ ਹਨ। ਇਸ ਨੂੰ ਲੈ ਕੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਪ੍ਰਭਾਵਤ ਇਲਾਕਿਆਂ ਦਾ ਦੌਰਾ ਕੀਤਾ ਹੈ।
ਟਿੱਡੀ ਦਲ ਨੇ ਫ਼ਾਜਿਲਕਾ ਜ਼ਿਲ੍ਹੇ 'ਚ ਮੁੜ ਹਮਲਾ, ਡੀਸੀ ਨੇ ਕੀਤਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ - ਕੀਟਨਾਸ਼ਕ
ਫ਼ਾਜ਼ਿਲਕਾ ਜ਼ਿਲ੍ਹੇ ਦੀ ਪਾਕਿਸਤਾਨ ਨਾਲ ਲੱਗਦੀ ਸਰਹੱਦ 'ਤੇ ਟਿੱਡੀ ਦਲ ਨੇ ਮੁੜ ਹਮਲਾ ਕੀਤਾ ਹੈ । ਪਾਕਿਸਤਾਨ ਨਾਲ ਲੱਗਦੀ ਸਰਹੱਦ 'ਤੇ ਰਾਜਸਥਾਨ ਅਤੇ ਪੰਜਾਬ ਦੇ ਕਈ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਟਿੱਡੀਆਂ ਵੇਖੀਆਂ ਜਾ ਸਕਦੀਆਂ ਹਨ। ਜੋ ਕਿਸਾਨਾਂ ਦੀ ਫਸਲ ਦਾ ਭਾਰੀ ਨੁਕਸਾਨ ਕਰ ਰਹੀਆਂ ਹਨ। ਇਸ ਨੂੰ ਲੈ ਕੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਪ੍ਰਭਾਵਤ ਇਲਾਕਿਆਂ ਦਾ ਦੌਰਾ ਕੀਤਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਟਿੱਡੀ ਦਲ ਰਾਜਸਥਾਨ ਤੇ ਪਾਕਿਸਤਾਨ ਵਾਲੇ ਪਾਸੇ ਤੋਂ ਪੰਜਾਬ ਦੇ ਇਲਾਕਿਆਂ ਵਿੱਚ ਹਮਲਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਦੀ ਸੂਚਨਾ ਭਾਰਤ ਅਤੇ ਸੂਬਾ ਸਰਕਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਸਰਕਾਰ ਤੋਂ ਟਿੱਡੀ ਦਲ ਤੋਂ ਬਚਾਅ ਲਈ ਮਦਦ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਸਰਕਾਰ ਤੋਂ ਕੀਟਨਾਸ਼ਕਾਂ ਅਤੇ ਵੱਡੀਆਂ ਸਪਰੇਅ ਮਸ਼ੀਨਾਂ ਦੀ ਮੰਗ ਕੀਤੀ ਗਈ ਹੈ।
ਇਸੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਨੇ ਟਿੱਡੀ ਦਲ ਦੇ ਹਮਲੇ ਲਈ ਅਗਲੇ ਦੋ ਮਹੀਨੇ ਤੱਕ ਚੌਕਸ ਹੈ ਅਤੇ 10 ਪਿੰਡਾਂ ਵਿੱਚ ਟੀਮਾਂ ਬਣਾ ਕੇ ਨਿਗਰਾਨੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ 6 ਵਿਭਾਗਾਂ ਦੇ ਉੱਚ ਅਫ਼ਸਰ ਟਿੱਡੀ ਦਲ ਦੇ ਅਗਾਂਹੂ ਹਮਲੇ ਨਾਲ ਨਿਜਿੱਠਣ ਤਿਆਰ ਹਨ।