ਫਾਜ਼ਿਲਕਾ: ਪਿੰਡ ਮੁਹਾਰ ਸੋਨਾ ਵਿੱਚ ਇੱਕ ਵਿਅਕਤੀ ਨੇ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। 25 ਸਾਲ ਦਾ ਜਵਾਨ ਪਰਮਜੀਤ ਜਿਸ ਦੀ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਦੀ ਲਾਸ਼ ਨੂੰ ਪੁਲਿਸ ਨੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ ਗਿਆ।
ਮ੍ਰਿਤਕ ਦੇ ਪਿਤਾ ਅਤੇ ਚਾਚਾ ਨੇ ਦੱਸਿਆ ਕਿ ਮ੍ਰਿਤਕ ਪਰਮਜੀਤ ਸ਼ਾਦੀਸ਼ੁਦਾ ਸੀ ਅਤੇ ਇੱਕ ਬੱਚਾ ਵੀ ਹੈ, ਪਰ ਉਹ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸਦਾ ਇਲਾਜ ਵੀ ਚੱਲ ਰਿਹਾ ਸੀ। ਉਨ੍ਹਾਂ ਕਿਹਾ ਕਿ ਘਰ ਤੋਂ ਖੇਤ ਨੂੰ ਜਾਣ ਸਮੇਂ ਇਸ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਨੂੰ ਬਠਿੰਡਾ ਦੇ ਇੱਕ ਨਿਜੀ ਹਸਪਤਾਲ ਵਿੱਚ ਇਲਾਜ ਲਈ ਵੀ ਦਾਖਲ ਕਰਾਇਆ, ਪਰ ਇਲਾਜ ਦੇ ਦੌਰਾਨ ਉਸਦੀ ਮੌਤ ਹੋ ਗਈ ਹੈ।