ਜ਼ਮੀਨੀ ਵਿਵਾਦ ਦੇ ਚੱਲਦਿਆ ਭਰਾ ਨੇ ਭਰਾ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ - regional news
ਰਾਜੇਸ਼ ਕੁਮਾਰ ਦਾ ਉਸਦੇ ਭਰਾ ਨਾਲ ਜ਼ਮੀਨ ਨੂੰ ਲੈ ਕੇ ਲੜਾਈ ਝਗੜਾ ਚੱਲ ਰਿਹਾ ਸੀ ਜਿਸ ਤੋਂ ਤੰਗ ਆ ਕੇ ਰਾਜੇਸ਼ ਕੁਮਾਰ ਨੇ ਜ਼ਹਿਰੀਲੀ ਦਵਾਈ ਪੀ ਕੇ ਆਤਮ ਹੱਤਿਆ ਕਰ ਲਈ। ਪਰਿਵਾਰਕ ਮੇਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਧਾਰਾ 306 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਫਾਜ਼ਿਲਕਾ: ਪਿੰਡ ਰਾਮਕੋਟ ਵਿੱਚ ਜ਼ਮੀਨੀ ਵਿਵਾਦ ਦੇ ਚੱਲਦਿਆ ਭਰਾ ਅਤੇ ਭਤੀਜੇ ਤੋਂ ਤੰਗ ਆ ਕੇ ਰਾਜੇਸ਼ ਕੁਮਾਰ ਨਾਂਅ ਦੇ ਵਿਅਕਤੀ ਨੇ ਆਤਮ ਹੱਤਿਆ ਕਰ ਲਈ ਜਿਸ ਦੀ ਲਾਸ਼ ਪੁਲਿਸ ਨੇ ਕਬਜੇ ਵਿੱਚ ਲੈ ਕੇ ਫਾਜਿਲਕਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮ੍ਰਿਤਕ ਦੇ ਭਰਾ ਉਮੇਸ਼ ਕੁਮਾਰ ਅਤੇ ਉਸਦੇ ਦੋ ਪੁੱਤਰਾਂ 'ਤੇ ਆਤਮ ਹੱਤਿਆ ਲਈ ਉਕਸਾਉਣ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਾਣਕਾਰੀ ਮੁਤਾਬਕ ਮ੍ਰਿਤਕ ਦਾ ਉਸਦੇ ਭਰਾ ਨਾਲ ਜ਼ਮੀਨ ਨੂੰ ਲੈ ਕੇ ਲੜਾਈ ਝਗੜਾ ਚੱਲ ਰਿਹਾ ਸੀ ਜਿਸ ਤੋਂ ਤੰਗ ਆ ਕੇ ਰਾਜੇਸ਼ ਕੁਮਾਰ ਨੇ ਜ਼ਹਿਰੀਲੀ ਦਵਾਈ ਪੀ ਕੇ ਆਤਮ ਹੱਤਿਆ ਕਰ ਲਈ।