ਫ਼ਾਜ਼ਿਲਕਾ: ਇੱਥੋਂ ਦੇ ਮੇਨ ਮੇਹਰਿਆਂ ਬਾਜ਼ਾਰ ਵਿੱਚ ਬੀਤੀ ਰਾਤ ਮਨਿਆਰੀ ਦੀ ਦੁਕਾਨ ਦੇ ਤਾਲੇ ਤੋੜਕੇ ਚੋਰ ਲੱਖਾਂ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋ ਗਏ। ਚੋਰੀ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਦੁਕਾਨ ਮਾਲਿਕਾਂ ਨੇ ਦੱਸਿਆ ਕਿ ਉਹ ਰਾਤ ਨੂੰ ਸਹੀ ਸਲਾਮਤ ਦੁਕਾਨ ਦੇ ਤਾਲੇ ਲਗਾਕੇ ਗਏ ਸਨ ਜਦੋਂ ਸਵੇਰੇ ਆਕੇ ਵੇਖਿਆ ਤਾਂ ਚੋਰਾਂ ਵੱਲੋਂ ਛੱਤ ਦੇ ਰਸਤੇ ਦੁਕਾਨ ਵਿੱਚ ਦਾਖ਼ਲ ਹੋ ਕੇ ਦੁਕਾਨ ਵਿੱਚ ਪਈ ਲੱਖਾਂ ਰੁਪਏ ਦੀ ਨਕਦੀ ਗਾਇਬ ਕਰ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਨਵਰਾਤਰਿਆਂ ਦੇ ਸੀਜਨ ਦੇ ਚਲਦਿਆਂ ਦੁਕਾਨ ਉੱਤੇ ਕਰੀਬ ਸਵਾ ਲੱਖ ਰੁਪਏ ਦੀ ਨਕਦੀ ਪਈ ਸੀ ਜਿਸ ਦਾ ਉਨ੍ਹਾਂ ਨੇ ਭੁਗਤਾਨ ਕਰਣਾ ਸੀ ਪਰ ਜਦੋਂ ਸਵੇਰੇ ਉਨ੍ਹਾਂਨੇ ਦੁਕਾਨ ਖੋਲੀ ਤਾਂ ਵੇਖਿਆ ਕਿ ਚੋਰਾਂ ਨੇ ਦੁਕਾਨ ਵਿੱਚ ਪਈ ਨਗਦੀ ਉੱਤੇ ਹੱਥ ਸਾਫ਼ ਕਰ ਦਿੱਤਾ।