ਫਾਜ਼ਿਲਕਾ: ਪੰਜਾਬ ਸਰਕਾਰ ਵੱਲੋਂ ਰਾਜਸਥਾਨ ਵਿੱਚ ਮਜ਼ਦੂਰੀ ਕਰਨ ਗਏ ਕਰੀਬ 112 ਲੋਕਾਂ ਨੂੰ ਪੰਜਾਬ ਵਿੱਚ ਬੱਸਾਂ ਦੁਆਰਾ ਲਿਆਂਦਾ ਗਿਆ ਸੀ ਪਰ ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ ਦੇ ਚੱਲਦਿਆਂ ਦੇਰ ਰਾਤ ਫਾਜ਼ਿਲਕਾ ਦੇ ਬੱਸ ਸਟੈਂਡ ਤੋਂ 100 ਤੋਂ ਜ਼ਿਆਦਾ ਦੇ ਕਰੀਬ ਲੋਕ ਭੱਜਣ ਵਿੱਚ ਸਫਲ ਹੋ ਗਏ।
ਫਾਜ਼ਿਲਕਾ ਤੋਂ ਭੱਜਣ ਵਾਲੇ ਲੋਕਾਂ ਨੇ ਪ੍ਰਸ਼ਾਸਨ ਉੱਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੂੰ 15 ਦਿਨਾਂ ਤੋ ਖਾਣਾ ਉਪਲੱਬਧ ਨਹੀਂ ਕਰਵਾਇਆ ਗਿਆ ਅਤੇ ਹੁਣ ਪ੍ਰਸ਼ਾਸਨ 2 ਦਿਨਾਂ ਤੋਂ ਉਨ੍ਹਾਂ ਨੂੰ ਬੱਸਾਂ ਵਿੱਚ ਲੈ ਕੇ ਘੁੰਮ ਰਿਹਾ ਹੈ ਲੇਕਿਨ ਉਨ੍ਹਾਂ ਨੂੰ ਕੋਈ ਸਹੂਲਤ ਨਹੀਂ ਦਿੱਤੀ ਜਾ ਰਹੀ, ਜਿਸ ਦੇ ਚੱਲਦਿਆਂ ਉਨ੍ਹਾਂ ਨੇ ਫਾਜ਼ਿਲਕਾ ਬੱਸ ਸਟੈਂਡ ਦੇ ਬਾਹਰ ਧਰਨਾ ਲਗਾਇਆ ਸੀ, ਜਿਸ ਤੋਂ ਬਾਅਦ ਹੁਣ ਉਹ ਧਰਨੇ ਤੋਂ ਉਠ ਕੇ ਆਪਣੇ ਪਿੰਡ ਵੱਲ ਨੂੰ ਚੱਲੇ ਗਏ।