ਜੀਰਾ:ਥਾਣਾ ਸਿਟੀ ਜ਼ੀਰਾ ਵਿਖੇ ਤਾਇਨਾਤ ਮੁੱਖ ਮੁਨਸ਼ੀ ਸੁਖਦੇਵ ਸਿੰਘ ਦੀ ਸੜਕ ਹਾਦਸੇ ’ਚ (Munshi of Police Station Zira died in accident) ਮੌਤ ਹੋ ਗਈ ਹੈ। ਏਐਸਆਈ ਸੁਖਦੇਵ ਸਿੰਘ ਜੋ ਕਿ ਜ਼ੀਰਾ ਦੇ ਨਜ਼ਦੀਕ ਹੀ ਪਿੰਡ ਤਲਵੰਡੀ ਜੱਲੇ ਖਾਂ ਦਾ ਰਹਿਣ ਵਾਲਾ ਸੀ ਅਤੇ ਥਾਣਾ ਸਿਟੀ ਜ਼ੀਰਾ ਵਿਖੇ ਤਾਇਨਾਤ ਸੀ ਆਪਣੇ ਵਿਭਾਗ ਦੇ ਕਿਸੇ ਕੰਮ ਦੇ ਸਬੰਧ ਵਿੱਚ ਜ਼ੀਰਾ ਤੋਂ ਕੋਟ ਈਸੇ ਖਾਂ ਵੱਲ ਜਾ ਰਿਹਾ ਸੀ ਕਿ ਰਸਤੇ ਪਿੰਡ ਰਟੌਲ ਦੇ ਨੇੜ੍ਹੇ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆ ਕੇ ਉਸ ਦੀ ਦਰਦਨਾਕ ਮੌਤ ਹੋ ਗਈ।
ਇਥੇ ਤੁਹਾਨੂੰ ਦੱਸ ਦੇਈਏ ਕਿ ਸੁਖਦੇਵ ਸਿੰਘ ਦੇ ਇਕ ਬੇਟਾ ਅਤੇ ਇਕ ਬੇਟੀ ਹੈ। ਲੜਕੀ ਦਾ ਕੁਝ ਦਿਨ ਪਹਿਲਾਂ ਹੀ ਵਿਆਹ ਕੀਤਾ ਗਿਆ ਸੀ। ਸੁਖਦੇਵ ਸਿੰਘ ਦੀ ਇਸ ਅਚਨਚੇਤ ਹੋਈ ਦਰਦਨਾਕ ਮੌਤ ਦੇ ਕਾਰਨ ਪੁਲਿਸ ਵਿਭਾਗ ਵਿਚ ਸੋਗ ਦੀ ਲਹਿਰ ਹੈ। ਮ੍ਰਿਤਕ ਸੁਖਦੇਵ ਸਿੰਘ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਤਲਵੰਡੀ ਜੱਲੇ ਖਾਂ ਵਿਖੇ ਕੀਤਾ ਗਿਆ, ਜਿੱਥੇ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਸਲਾਮੀ (Cremation with honor) ਵੀ ਦਿੱਤੀ ਗਈ।