ਫ਼ਾਜ਼ਿਲਕਾ : ਅਨਾਜ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਾ ਹੋਣ ਦੇ ਕਾਰਨ ਕਿਸਾਨ ਪ੍ਰੇਸ਼ਾਨ ਹਨ। ਕਿਸਾਨਾਂ ਦਾ ਇਲਜ਼ਾਮ ਹੈ ਕਿ ਪਿਛਲੇ ਹਫ਼ਤੇ ਤੋਂ ਉਹ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਬੈਠੇ ਹਨ ਪਰ ਉਨ੍ਹਾਂ ਦੀ ਫ਼ਸਲ ਦੀ ਖ਼ਰੀਦ ਨਹੀਂ ਕੀਤੀ ਜਾ ਰਹੀ। ਇਸ ਦੇ ਚਲਦਿਆਂ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਸਰਕਾਰ ਦੇ 24 ਘੰਟਿਆਂ ਵਿੱਚ ਫ਼ਸਲ ਖ਼ਰੀਦ ਕਰਨ ਦੇ ਦਾਅਵਿਆਂ ਨੂੰ ਖੋਖਲਾ ਦੱਸਦੇ ਹੋਏ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਫ਼ਸਲ ਦੀ ਜਲਦ ਖ਼ਰੀਦ ਕੀਤੀ ਜਾਵੇ l
ਮੰਡੀ ਵਿੱਚ ਬੈਠੇ ਕਿਸਾਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪਿਛਲੇ 6 ਸੱਤ ਦਿਨਾਂ ਤੋਂ ਮੰਡੀ ਵਿੱਚ ਆਪਣੀ ਫ਼ਸਲ ਲੈ ਕੇ ਬੈਠੇ ਹਨ ਜਿਸ ਦੀ ਨਾ ਤਾਂ ਖਰੀਦ ਕੀਤੀ ਜਾ ਰਹੀ ਹੈ ਤੇ ਨਾ ਹੀ ਕੋਈ ਅਧਿਕਾਰੀ ਉਨ੍ਹਾਂ ਦੇ ਕੋਲ ਆਇਆ ਹੈ।