ਅਬੋਹਰ : ਨੌਵੀਂ ਜਮਾਤ ਦੀ ਵਿਦਿਆਰਥਣ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਅਧਿਆਪਕ ਦੀ ਹਾਲੇ ਤੱਕ ਗ੍ਰਿਫ਼ਤਾਰੀ ਨਾ ਹੋਣ ਦੇ ਵਿਰੁੱਧ ਵੱਖ-ਵੱਖ ਜਥੇਬੰਦੀਆਂ ਨੇ ਮੀਟਿੰਗ ਕੀਤੀ ਹੈ। ਮੀਟਿੰਗ 'ਚ ਜਥੇਬੰਦੀਆਂ ਨੇ ਮੁਲਜ਼ਮ ਅਧਿਆਪਕ ਦੀ ਗ੍ਰਿਫ਼ਤਾਰੀ ਹਾਲੇ ਤੱਕ ਨਾ ਹੋਣ 'ਤੇ ਰੋਸ ਜਤਾਇਆ ਹੈ।
VIDEO: 'ਵਿਦਿਆਰਥਣ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਅਧਿਆਪਕ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ' ਮੀਟਿੰਗ ਵਿੱਚ ਪਹੁੰਚੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਇਸ ਘਟਨਾ ਨੂੰ ਇੱਕ ਮਹੀਨਾ ਬੀਤ ਚੁੱਕਿਆ ਹੈ। ਮੁਲਜ਼ਮ ਅਧਿਆਪਕ ਵਿਰੁੱਧ ਮਾਮਲਾ ਵੀ ਦਰਜ ਕੀਤਾ ਜਾ ਚੁੱਕਿਆ ਹੈ ਪਰ ਪੁਲਿਸ ਮੁਲਜ਼ਮ ਅਧਿਆਪਕ ਨੂੰ ਫਿਰ ਵੀ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ ।
9ਵੀਂ ਜਮਾਤ ਦੀ ਵਿਦਿਆਰਥਣ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਅਧਿਆਪਕ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੇ ਜਥੇਬੰਦੀਆਂ ਕੀਤੀ ਮੀਟਿੰਗ ਪੀੜਤ ਲੜਕੀ ਦੇ ਪਿਤਾ ਨੇ ਰੌਂਦੇ ਹੋਏ ਦੱਸਿਆ ਕਿ ਇੱਕ ਮਹੀਨਾ ਪਹਿਲਾ ਉਸ ਦੀ ਬੇਟੀ ਨੇ ਦੱਸਿਆ ਸੀ ਕਿ ਅਧਿਆਪਕ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਹੈ ਅਤੇ ਅਸ਼ਲੀਲ ਤਰੀਕੇ ਦੇ ਸੁਨੇਹੇ ਮੋਬਾਇਲ ਫੋਨ ਉੱਤੇ ਭੇਜਦਾ ਹੈ। ਉਸ ਨੇ ਦੱਸਿਆ ਕਿ ਪੁਲਿਸ ਉਸ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਹਾਲੇ ਤੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਸ ਨੇ ਮੰਗ ਕੀਤੀ ਕਿ ਮੁਲਜ਼ਮ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।
ਇਹ ਵੀ ਪੜ੍ਹੋ : ਖ਼ਜ਼ਾਨਾ ਮੰਤਰੀ ਨੇ 1,54,805 ਕਰੋੜ ਦਾ ਬਜਟ ਕੀਤਾ ਪੇਸ਼, ਜਾਣੋਂ ਕਿਸ ਨੂੰ ਕੀ-ਕੀ ਮਿਲਿਆ
ਆਗੂਆਂ ਨੇ ਡੀਐੱਸਪੀ ਅਬੋਹਰ ਨਾਲ ਮੁਲਾਕਤਾ ਕਰਨ ਤੋਂ ਬਾਅਦ ਦੱਸਿਆ ਕਿ ਡੀਐੱਸਪੀ ਨੇ ਦੋ ਦਿਨ ਤੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਹੈ। ਆਗੂਆਂ ਨੇ ਆਖਿਆ ਕਿ ਜੇਕਰ ਪੁਲਿਸ ਦੋ ਦਿਨਾਂ ਦੇ ਅੰਦਰ ਅੰਦਰ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰਦੀ ਤਾਂ ਉਹ ਤਿੱਖਾ ਸੰਘਰਸ਼ ਕਰਨਗੇ।