ਪੰਜਾਬ

punjab

ETV Bharat / state

ਪਟਵਾਰੀਆਂ ਦੀ ਹੜਤਾਲ ਤੋਂ ਲੋਕ ਪ੍ਰੇਸ਼ਾਨ - ਪਟਵਾਰੀਆਂ ਦੀ ਹੜਤਾਲ ਤੋਂ ਲੋਕ ਪ੍ਰੇਸ਼ਾਨ

ਸੰਗਰੂਰ ਦੇ ਮਲੇਰਕੋਟਲਾ (Malerkotla of Sangrur) ਵਿਖੇ ਇੱਕ ਪਟਵਾਰੀ ਦੇ ਉੱਤੇ ਵਿਜੀਲੈਂਸ ਵਿਭਾਗ (Department of Vigilance) ਦੇ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਦੇ ਵਿਰੋਧ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੀ ਪਟਵਾਰ ਯੂਨੀਅਨ (Patwar Union of Fazilka) ਵੱਲੋਂ 15 ਤਰੀਕ ਤੱਕ ਕਲਮ ਛੋੜ ਹੜਤਾਲ (Pen drop strike) ਕੀਤੀ ਗਈ ਹੈ ਜਿਸ ਦੇ ਚਲਦਿਆਂ ਆਪਣਾ ਕੰਮ ਕਰਵਾਉਣ ਆਏ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪਟਵਾਰੀਆਂ ਦੀ ਹੜਤਾਲ ਤੋਂ ਲੋਕ ਪ੍ਰੇਸ਼ਾਨ
ਪਟਵਾਰੀਆਂ ਦੀ ਹੜਤਾਲ ਤੋਂ ਲੋਕ ਪ੍ਰੇਸ਼ਾਨ

By

Published : May 10, 2022, 6:55 PM IST

ਫ਼ਾਜ਼ਿਲਕਾ: ਪੰਜਾਬ ਦੀ ਸੱਤਾ ਵਿੱਚ ਨਵੀਂ ਆਈ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਦੇ ਵੱਲੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਦੇ ਲਈ ਜਿੱਥੇ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ ਦੇ ਤਹਿਤ ਸੰਗਰੂਰ ਦੇ ਮਲੇਰਕੋਟਲਾ (Malerkotla of Sangrur) ਵਿਖੇ ਇੱਕ ਪਟਵਾਰੀ ਦੇ ਉੱਤੇ ਵਿਜੀਲੈਂਸ ਵਿਭਾਗ (Department of Vigilance) ਦੇ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਦੇ ਵਿਰੋਧ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੀ ਪਟਵਾਰ ਯੂਨੀਅਨ (Patwar Union of Fazilka) ਵੱਲੋਂ 15 ਤਰੀਕ ਤੱਕ ਕਲਮ ਛੋੜ ਹੜਤਾਲ (Pen drop strike) ਕੀਤੀ ਗਈ ਹੈ ਜਿਸ ਦੇ ਚਲਦਿਆਂ ਆਪਣਾ ਕੰਮ ਕਰਵਾਉਣ ਆਏ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪਟਵਾਰੀਆਂ ਦੀ ਹੜਤਾਲ ਤੋਂ ਲੋਕ ਪ੍ਰੇਸ਼ਾਨ

ਉੱਥੇ ਹੀ ਫ਼ਾਜ਼ਿਲਕਾ ਪਟਵਾਰਖਾਨੇ ਵਿੱਚ ਆਪਣਾ ਕੰਮ ਕਰਵਾਉਣ ਦੇ ਲਈ ਪਹੁੰਚੇ ਲੋਕਾਂ ਨੇ ਦੱਸਿਆ ਕਿ ਪਟਵਾਰੀਆਂ (Patwaris) ਵੱਲੋਂ ਕੀਤੀ ਗਈ ਹੜਤਾਲ ਦੇ ਚੱਲਦਿਆਂ ਲੋਕਾਂ ਨੂੰ ਕਾਫੀ ਖੱਜਲ ਖੁਆਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਸਕੂਲਾਂ ਵਿੱਚ ਜਿੱਥੇ ਦਾਖਲੇ ਹੋ ਰਹੇ ਹਨ, ਉੱਥੇ ਹੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੀ ਫਸਲਾਂ ਦੀ ਅਦਾਇਗੀ ਆਨਲਾਈਨ ਕੀਤੀ ਜਾਣੀ ਹੈ। ਜਿਸ ਦੇ ਚੱਲਦਿਆਂ ਹਰ ਤਰ੍ਹਾਂ ਦੇ ਕੰਮ ਕਰਵਾਉਣ ਦੇ ਲਈ ਪਟਵਾਰੀ ਤੋਂ ਤਸਦੀਕ ਕਰਵਾਉਣੀ ਜ਼ਰੂਰੀ ਹੁੰਦੀ ਹੈ, ਪਰ ਪਟਵਾਰੀਆਂ ਵੱਲੋਂ ਕੀਤੀ ਗਈ ਹੜਤਾਲ ਦੇ ਚੱਲਦਿਆਂ ਲੋਕਾਂ ਨੂੰ ਸਵੇਰ ਤੋਂ ਲੈ ਕੇ ਸ਼ਾਮ ਤਕ ਉਡੀਕਣ ਦੇ ਬਾਵਜੂਦ ਵੀ ਕੋਈ ਪਟਵਾਰੀ ਨਹੀਂ ਮਿਲ ਰਿਹਾ।

ਉਨ੍ਹਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਲੋਕਾਂ ਨੂੰ ਆ ਰਹੀ ਇਸ ਸਮੱਸਿਆ ਦਾ ਜਲਦ ਹੱਲ ਕੀਤਾ ਜਾਏ ਤਾਂ ਜੋ ਆਪਣਾ ਕੰਮ ਕਰਵਾਉਣ ਆਏ ਲੋਕਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਏ। ਉੱਥੇ ਹੀ ਪਟਵਾਰੀਆਂ ਵੱਲੋਂ ਕੀਤੀ ਗਈ ਹੜਤਾਲ ਦੇ ਸਬੰਧ ਵਿੱਚ ਪਟਵਾਰੀ ਵਜ਼ੀਰ ਸਿੰਘ ਅਤੇ ਪ੍ਰਧਾਨ ਸੁਭਾਸ਼ ਚੰਦਰ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਮਲੇਰਕੋਟਲਾ ਵਿਖੇ ਪਟਵਾਰ ਯੂਨੀਅਨ ਦੇ ਪ੍ਰਧਾਨ ਦੀਦਾਰ ਸਿੰਘ ਦੇ ਉੱਤੇ ਵਿਜੀਲੈਂਸ ਵੱਲੋਂ ਝੂਠਾ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਦੇ ਵਿਰੋਧ ਵਿਚ ਉਨ੍ਹਾਂ ਦੇ ਵੱਲੋਂ ਕਲਮ ਛੋੜ ਹੜਤਾਲ ਕਰਕੇ ਕੰਮ ਪੂਰਨ ਤੌਰ ਤੇ ਬੰਦ ਕੀਤਾ ਗਿਆ ਹੈ।

ਉਨ੍ਹਾਂ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਪਟਵਾਰੀ ਦੀਦਾਰ ਸਿੰਘ ਦੇ ਉੱਤੇ ਦਰਜ ਕੀਤੇ ਗਏ ਝੂਠੇ ਮਾਮਲੇ ਨੂੰ ਰੱਦ ਕੀਤਾ ਜਾਵੇ ਅਤੇ ਪੰਜਾਬ ਦੇ ਵਿੱਚ ਪਟਵਾਰੀਆਂ ਦੀ ਨਵੀਂ ਭਰਤੀ ਕੀਤੀ ਜਾਏ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਉੱਤੇ ਗੌਰ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਏਗਾ ।
ਇਹ ਵੀ ਪੜ੍ਹੋ:PM ਨੂੰ ਦੇਸ਼ ਧ੍ਰੋਹੀ ਕਹਿਣ 'ਤੇ ਭਾਜਪਾ ਨੇ ਕੇਜਰੀਵਾਲ ਖਿਲਾਫ਼ ਪੁਲਿਸ ਨੂੰ ਦਿੱਤੀ ਸ਼ਿਕਾਇਤ

ABOUT THE AUTHOR

...view details