ਪੰਜਾਬ

punjab

ETV Bharat / state

ਸਫ਼ਾਈ ਕਾਮਿਆਂ ਦੀ ਹੜਤਾਲ ਦੇ ਚੱਲਦਿਆਂ ਲੱਗੇ ਗੰਦਗੀ ਦੇ ਢੇਰ - ਸੂਬਾ ਪੱਧਰੀ ਹੜਤਾਲ

ਸ਼ਹਿਰ ਵਾਸੀਆਂ ਦਾ ਕਹਿਣਾ ਕਿ ਕੋਰੋਨਾ ਦੇ ਚੱਲਦਿਆਂ ਪਹਿਲਾਂ ਹੀ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਹੁਣ ਸਫ਼ਾਈ ਕਾਮਿਆਂ ਦੀ ਹੜਤਾਲ ਕਾਰਨ ਗੰਦਗੀ ਦੇ ਢੇਰ ਲੱਗ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਨੂੰ ਚਾਹੀਦਾ ਕਿ ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ ਤਾਂ ਜੋ ਉਹ ਆਪਣੇ ਕੰਮਾਂ 'ਤੇ ਵਾਪਸ ਆਉਣ।

ਸਫ਼ਾਈ ਕਾਮਿਆਂ ਦੀ ਹੜਤਾਲ ਦੇ ਚੱਲਦਿਆਂ ਲੱਗੇ ਗੰਦਗੀ ਦੇ ਢੇਰ
ਸਫ਼ਾਈ ਕਾਮਿਆਂ ਦੀ ਹੜਤਾਲ ਦੇ ਚੱਲਦਿਆਂ ਲੱਗੇ ਗੰਦਗੀ ਦੇ ਢੇਰ

By

Published : Jun 16, 2021, 10:07 PM IST

ਫਾਜ਼ਿਲਕਾ: ਪੰਜਾਬ 'ਚ ਸਫ਼ਾਈ ਕਾਮਿਆਂ ਵਲੋਂ ਸੂਬਾ ਪੱਧਰੀ ਹੜਤਾਲ ਕੀਤੀ ਜਾ ਰਹੀ ਹੈ। ਜਿਸ ਨੂੰ ਲੈਕੇ ਉਨ੍ਹਾਂ ਵਲੋਂ ਆਪਣਾ ਕੰਮ ਬੰਦ ਕੀਤਾ ਹੋਇਆ ਹੈ। ਇਸ ਦੇ ਚੱਲਦਿਆਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਗੰਦਗੀ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਹੀ ਕਈ ਥਾਵਾਂ 'ਤੇ ਸੀਵਰੇਜ ਬਲੋਕ ਹੋਣ ਕਾਰਨ ਪਾਣੀ ਓਵਰਫਲੋਅ ਹੋ ਰਿਹਾ ਹੈ। ਜਿਸ ਕਾਰਨ ਸੜਕਾਂ 'ਤੇ ਪਾਣੀ ਭਰ ਰਿਹਾ ਹੈ।

ਸਫ਼ਾਈ ਕਾਮਿਆਂ ਦੀ ਹੜਤਾਲ ਦੇ ਚੱਲਦਿਆਂ ਲੱਗੇ ਗੰਦਗੀ ਦੇ ਢੇਰ

ਇਸ ਨੂੰ ਲੈਕੇ ਸ਼ਹਿਰ ਵਾਸੀਆਂ ਦਾ ਕਹਿਣਾ ਕਿ ਕੋਰੋਨਾ ਦੇ ਚੱਲਦਿਆਂ ਪਹਿਲਾਂ ਹੀ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਹੁਣ ਸਫ਼ਾਈ ਕਾਮਿਆਂ ਦੀ ਹੜਤਾਲ ਕਾਰਨ ਗੰਦਗੀ ਦੇ ਢੇਰ ਲੱਗ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਨੂੰ ਚਾਹੀਦਾ ਕਿ ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ ਤਾਂ ਜੋ ਉਹ ਆਪਣੇ ਕੰਮਾਂ 'ਤੇ ਵਾਪਸ ਆਉਣ। ਉਨ੍ਹਾਂ ਦਾ ਕਹਿਣਾ ਕਿ ਕੋਰੋਨਾ ਮਹਾਂਮਾਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਹੁਣ ਹੋਰ ਬਿਮਾਰੀਆਂ ਵੀ ਪੈਦਾ ਹੋਣਗੀਆਂ।

ਇਸ ਮੌਕੇ ਸਫ਼ਾਈ ਕਾਮਿਆਂ ਦਾ ਕਹਿਣਾ ਕਿ ਉਨ੍ਹਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਮੰਗਾਂ ਨਹੀਂ ਮੰਨਦੀ ਉਨ੍ਹਾਂ ਦੀ ਹੜਤਾਲ ਇਸ ਤਰ੍ਹਾਂ ਹੀ ਜਾਰੀ ਰਹੇਗੀ। ਸਫ਼ਾਈ ਕਾਮਿਆਂ ਦਾ ਕਹਿਣਾ ਕਿ ਸਰਕਾਰ ਨੂੰ ਆਮ ਜਨਤਾ ਦੀ ਕੋਈ ਪ੍ਰਵਾਹ ਨਹੀਂ ਹੈ, ਜਿਸ ਕਾਰਨ ਉਹ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ 'ਤੇ ਧਿਆਨ ਨਹੀਂ ਦੇ ਰਹੀ।

ਇਹ ਵੀ ਪੜ੍ਹੋ:Kotkapura Firing Case: SIT 22 ਜੂਨ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਕਰੇਗੀ ਪੁੱਛਗਿੱਛ

ABOUT THE AUTHOR

...view details