ਪੰਜਾਬ

punjab

ETV Bharat / state

ਪੀਐੱਮ ਮੋਦੀ ਦਾ ਰਾਜੀਵ ਗਾਂਧੀ ਵਿਰੁੱਧ ਬਿਆਨ ਨਿੰਦਣਯੋਗ: ਕੈਪਟਨ - ਕੈਪਟਨ ਅਮਰਿੰਦਰ ਸਿੰਘ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਰਤ ਦੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ 'ਤੇ ਕੀਤੀ ਟਿੱਪਣੀ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿੰਦਨਯੋਗ ਕਰਾਰ ਦਿੱਤਾ ਹੈ।

ਕੈਪਟਨ ਅਮਰਿੰਦਰ ਸਿੰਘ

By

Published : May 8, 2019, 1:57 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀਐੱਮ ਮੋਦੀ ਦੀ ਰਾਜੀਵ ਗਾਂਧੀ ’ਤੇ ਟਿੱਪਣੀ ਦੀ ਤਿੱਖੀ ਆਲੋਚਨਾ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਵਿੱਚ ਕੋਈ ਵੀ ਸ਼ਲੀਨਤਾ ਨਹੀਂ ਹੈ। ਉਨ੍ਹਾਂ ਨੇ ਉਸ ਆਦਮੀ ਨੂੰ ਵੀ ਨਹੀਂ ਬਖ਼ਸ਼ਿਆ ਜੋ ਇਸ ਦੁਨੀਆ ਵਿੱਚ ਨਹੀਂ ਹੈ ਅਤੇ ਆਪਣਾ ਪੱਖ ਵੀ ਪੇਸ਼ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਇਹ ਭਾਰਤ ਦੀਆਂ ਰਿਵਾਇਤੀ ਕਦਰਾਂ ਕੀਮਤਾਂ ਅਤੇ ਨੈਤਿਕਤਾ ਦੇ ਵਿਰੁੱਧ ਹੈ।

ਮੁੱਖ ਮੰਤਰੀ ਨੇ ਮੰਗਲਵਾਰ ਨੂੰ ਕਾਂਗਰਸ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ ਦੌਰਾਨ ਇਹ ਗੱਲ਼ ਕਹੀ। ਇਸ ਦੌਰਾਨ ਉਨ੍ਹਾਂ ਅਕਾਲੀ-ਭਾਜਪਾ 'ਤੇ ਲੋਕਾਂ ਨੂੰ ਫਿਰਕੂ ਆਧਾਰ 'ਤੇ ਵੰਡਣ ਦਾ ਇਲਜ਼ਾਮ ਲਗਾਇਆ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਵਿਖੇ ਚੋਣ ਰੈਲੀ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਉੱਤੇ ਸ਼ਬਦੀ ਵਾਰ ਕੀਤਾ ਸੀ। ਇਸ ਦੌਰਾਨ ਉਨ੍ਹਾਂ ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਸੀ ਕਿ ਤੁਹਾਡੇ ਪਿਤਾ ਦੇ ਦਰਬਾਰੀਆਂ ਨੇ ਉਨ੍ਹਾਂ ਨੂੰ 'ਮਿਸਟਰ ਕਲੀਨ' ਦਾ ਦਰਜਾ ਦਿੱਤਾ ਸੀ, ਪਰ ਉਨ੍ਹਾਂ ਦੀ ਜ਼ਿੰਦਗੀ ਭ੍ਰਿਸ਼ਟਾਚਾਰੀ ਨੰਬਰ 1 ਦੇ ਰੂਪ 'ਚ ਖ਼ਤਮ ਹੋ ਗਈ।

ਹਾਲਾਂਕਿ ਚੋਣ ਕਮਿਸ਼ਨ ਨੇ ਇਸ ਟਿੱਪਣੀ ਵਾਲੇ ਮਾਮਲੇ ਵਿੱਚ ਪ੍ਰਧਾਨ ਮੰਤਰੀ ਮੋਦੀ ਨੂੰ ਕਲੀਨ ਚਿੱਟ ਵੀ ਦੇ ਦਿੱਤੀ ਹੈ।

ABOUT THE AUTHOR

...view details