ਫਾਜ਼ਿਲਕਾ:ਪਿੰਡ ਪੰਜਕੋਸੀ ਵਿਚ ਸੁਨੀਲ ਜਾਖੜ (Sunil Jakhar) ਨੇ ਸਰਕਾਰ ਦੀਆਂ ਸਕੀਮਾਂ ਦੇ ਕਾਰਡ ਗਰੀਬ ਪਰਿਵਾਰਾਂ (Poor family) ਨੂੰ ਦਿੱਤੇ।ਉਥੇ ਹੀ ਸੁਨੀਲ ਜਾਖੜ ਨੇ ਕਿਹਾ ਹੈ ਕਿ ਗਰੀਬ ਪਰਿਵਾਰ ਦੀ ਮਦਦ ਕਰਨੀ ਚਾਹੀਦੀ ਹੈ।ਉਨ੍ਹਾਂ ਨੇ ਕਿਹਾ ਸਰਕਾਰ ਨੂੰ ਚਾਹੀਦਾ ਹੈ ਕਿ ਸਕੀਮਾਂ ਨੂੰ ਘਰ ਘਰ ਪਹੁੰਚਾਉਣਾ ਚਾਹੀਦਾ ਹੈ।
ਇਸ ਮੌਕੇ ਸੁਨੀਲ ਜਾਖੜ ਨੇ ਲੀਡਰਸ਼ਿਪ ਨੂੰ ਅਪੀਲ ਕੀਤੀ ਹੈ ਕਿ ਸਾਰੇ ਵਰਕਰ ਇਕਜੁੱਟਤਾ ਨਾਲ ਮਿਲਕੇ ਕੰਮ ਕਰਨ ਤਾਂ ਕਿ ਸਰਕਾਰ ਦੀਆਂ ਸਕੀਮਾਂ ਲੋੜਵੰਦ ਲੋਕਾਂ ਤੱਕ ਪਹੁੰਚਾਈਆ ਜਾਣ।ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦ ਲੋਕਾਂ ਦੀਆਂ ਪੈਨਸ਼ਨਾਂ ਵਿਚ ਕੀਤੇ ਦੁੱਗਣੇ ਵਾਧੇ ਨੂੰ ਪਾਰਟੀ ਆਗੂ ਤੇ ਵਰਕਰ ਲੋਕਾਂ ਵਿਚ ਪ੍ਰਚਾਰਨ ਵਿਚ ਕਿਤੇ ਨਾ ਕਿਤੇ ਪਿੱਛੇ ਰਹਿ ਗਏ ਹਨ।
ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਪੈਨਸ਼ਨਾਂ 750 ਰੁਪਏ ਤੋਂ ਵਧਾ ਕੇ 1500 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ।ਜਦ ਕਿ ਪਿੱਛਲੀ ਅਕਾਲੀ ਭਾਜਪਾ ਸਰਕਾਰ ਨੇ ਬੁਢਾਪਾ ਤੇ ਵਿਧਵਾ ਪੈਨਸ਼ਨ 10 ਸਾਲਾਂ ਵਿਚ 250 ਰੁਪਏ ਤੋਂ ਵਧਾ ਕੇ ਆਪਣੇ ਆਖਰੀ ਸਾਲ ਵਿਚ 500 ਕੀਤੀ ਸੀ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਨੇ ਪੰਜ ਸਾਲ ਵਿਚ ਤਿੰਨ ਗੁਣਾ ਵਾਧਾ ਕਰਦਿਆਂ 500 ਤੋਂ ਵਧਾ ਕੇ 1500 ਰੁਪਏ ਕਰਕੇ ਕਮਜੋਰ ਵਰਗਾਂ ਨੂੰ ਵੱਡੀ ਰਾਹਤ ਦਿੱਤੀ ਹੈ।