ਪੰਜਾਬ

punjab

ETV Bharat / state

ਭਾਸ਼ਣ ਦਿੰਦੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਵਿਗੜੀ ਸਿਹਤ, ਹਸਪਤਾਲ ਭਰਤੀ - punjab bjp president sunil jakhar

ਅਬੋਹਰ 'ਚ ਵਰਕਰ ਮੀਟਿੰਗ ਨੂੰ ਮੰਚ ਤੋਂ ਸੰਬੋਧਨ ਕਰਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਚੱਕਰ ਆ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ।

ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ
ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ

By

Published : Aug 11, 2023, 1:03 PM IST

ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਵਿਗੜੀ ਸਿਹਤ

ਅਬੋਹਰ: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਸਿਹਤ ਵਿਗੜ ਗਈ ਹੈ। ਜਿੰਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਕਿ ਦੇਰ ਰਾਤ ਫਾਜ਼ਿਲਕਾ ਦੇ ਅਬੋਹਰ 'ਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਭਾਸ਼ਣ ਖਤਮ ਕਰਦੇ ਹੀ ਸੁਨੀਲ ਜਾਖੜ ਨੂੰ ਚੱਕਰ ਆ ਗਿਆ। ਜਿਥੇ ਸਟੇਜ 'ਤੇ ਹੀ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ। ਜਿਸ ਤੋਂ ਬਾਅਦ ਬਿਨਾਂ ਸਮਾਂ ਬਰਬਾਦ ਕੀਤੇ ਤੁਰੰਤ ਜਾਖੜ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਹੁਣ ਉਨ੍ਹਾਂ ਦੀ ਹਾਲਤ ਵਿਚ ਸੁਧਾਰ ਹੋ ਰਿਹਾ ਹੈ।

ਪਹਿਲੀ ਵਾਰ ਅਬੋਹਰ ਪੁੱਜੇ ਸੀ ਜਾਖੜ: ਸੁਨੀਲ ਜਾਖੜ ਭਾਜਪਾ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਅਬੋਹਰ ਪਹੁੰਚੇ ਸਨ। ਉਹ ਰਾਤ ਨੂੰ ਵਰਕਰਾਂ ਦੀ ਮੀਟਿੰਗ ਦੌਰਾਨ ਮੰਚ ਤੋਂ ਸਮੂਹ ਭਾਜਪਾ ਵਰਕਰਾਂ ਤੇ ਆਗੂਆਂ ਨੂੰ ਸੰਬੋਧਨ ਕਰ ਰਹੇ ਸਨ। ਆਪਣਾ ਭਾਸ਼ਣ ਖਤਮ ਕਰਨ ਤੋਂ ਬਾਅਦ ਉਨ੍ਹਾਂ ਨੇ 'ਭਾਰਤ ਮਾਤਾ ਦੀ ਜੈ' ਦਾ ਨਾਅਰਾ ਲਗਾਇਆ ਹੀ ਸੀ ਕਿ ਉਨ੍ਹਾਂ ਨੂੰ ਚੱਕਰ ਆ ਗਏ। ਉਨ੍ਹਾਂ ਨੇ ਭਾਸ਼ਣ ਦੇਣ ਲਈ ਸਟੇਜ 'ਤੇ ਰੱਖੇ ਡਾਈਸ ਨੂੰ ਫੜ ਕੇ ਆਪਣੇ ਆਪ ਨੂੰ ਸੰਭਾਲਿਆ।

ਵਰਕਰਾਂ ਨੇ ਦਿੱਤਾ ਮੰਚ 'ਤੇ ਸਹਾਰਾ: ਇਸ ਦੌਰਾਨ ਭਾਜਪਾ ਦੇ ਹੋਰ ਵਰਕਰਾਂ ਨੇ ਵੀ ਸਮਝ ਲਿਆ ਕਿ ਸੁਨੀਲ ਜਾਖੜ ਦੀ ਸਿਹਤ ਵਿਗੜ ਗਈ ਹੈ। ਕੁਝ ਹੀ ਸਕਿੰਟਾਂ ਵਿੱਚ ਸਾਰੇ ਵਰਕਰ ਜਾਖੜ ਵੱਲ ਭੱਜੇ ਅਤੇ ਉਸ ਨੂੰ ਸਹਾਰਾ ਦੇ ਕੇ ਕੁਰਸੀ 'ਤੇ ਬਿਠਾ ਦਿੱਤਾ। ਜਿਸ ਤੋਂ ਬਾਅਦ ਉਨ੍ਹਾਂ ਮੁੱਢਲੀ ਸਹਾਇਤਾ ਦਿੱਤੀ।

ਜਾਖੜ ਨੂੰ ਨਿੱਜੀ ਹਸਪਤਾਲ ਕਰਵਾਇਆ ਦਾਖਲ: ਇਸ ਤੋਂ ਬਾਅਦ ਤਬੀਅਤ ਵਿਗੜਦੀ ਦੇਖ ਸੁਨੀਲ ਜਾਖੜ ਨੂੰ ਤੁਰੰਤ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਭਾਜਪਾ ਆਗੂਆਂ ਨੇ ਦੱਸਿਆ ਕਿ ਰਾਤ ਸਮੇਂ ਗਰਮੀ ਬਹੁਤ ਜ਼ਿਆਦਾ ਸੀ ਅਤੇ ਵਰਕਰਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਨਮੀ ਵੀ ਜ਼ਿਆਦਾ ਸੀ, ਜਿਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ ਪਰ ਹੁਣ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ।

ਵਰਕਰਾਂ ਨਾਲ ਲਗਾਤਾਰ ਸੂਬੇ 'ਚ ਕਰ ਰਹੇ ਮੀਟਿੰਗ:ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸੁਨੀਲ ਜਾਖੜ ਲਗਾਤਾਰ ਪੰਜਾਬ ਦੇ ਦੌਰੇ 'ਤੇ ਹਨ। ਉਹ ਹਰ ਰੋਜ਼ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਆਯੋਜਿਤ ਵਰਕਰ ਮੀਟਿੰਗਾਂ 'ਚ ਪਹੁੰਚ ਰਹੇ ਹਨ, ਤਾਂ ਜੋ ਆਉਣ ਵਾਲੀਆਂ ਲੋਕ ਸਭਾ 2024, ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਵਰਕਰਾਂ ਨੂੰ ਇਕੱਠਾ ਕਰਕੇ ਮਜ਼ਬੂਤ ​​ਕੀਤਾ ਜਾ ਸਕੇ।

ABOUT THE AUTHOR

...view details