ਪੰਜਾਬ

punjab

ETV Bharat / state

ਪੰਜਾਬ ਕਾਂਗਰਸ ਦੇ ਪ੍ਰਧਾਨ ਵੜਿੰਗ ਦੇ PA ਦੀ ਮੌਤ - ਕਾਰ ਟਰੈਕਟਰ ਟਰਾਲੀ ਨਾਲ ਟਕਰਾਈ

ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਪੀਏ ਭੁਪਿੰਦਰ ਸਿੰਘ ਬਰਾੜ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਰਾਜਾ ਵੜਿੰਗ ਨੇ ਉਨ੍ਹਾਂ ਨੇ ਇੱਕ ਫੋਟੋ ਸਾਂਝੀ ਕਰਦੇ ਹੋਏ ਇਸ ਹਾਦਸੇ ਉੱਤੇ ਡੂੰਘੇ ਦੁੱਖ ਦਾ ਪ੍ਰਗਟ ਕੀਤਾ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਵੜਿੰਗ ਦੇ PA ਦੀ ਮੌਤ
ਪੰਜਾਬ ਕਾਂਗਰਸ ਦੇ ਪ੍ਰਧਾਨ ਵੜਿੰਗ ਦੇ PA ਦੀ ਮੌਤ

By

Published : Jul 3, 2022, 9:21 AM IST

Updated : Jul 4, 2022, 6:43 AM IST

ਚੰਡੀਗੜ੍ਹ:ਪੰਜਾਬ ਕਾਂਗਰਸ ਦੇ ਪ੍ਰਧਾਨ (President of the Punjab Congress) ਰਾਜਾ ਵੜਿੰਗ ਦੇ ਪੀਏ ਦੀ ਸੜਕ ਹਾਦਸੇ ਵਿੱਚ ਮੌਤ (Death in a road accident) ਹੋ ਗਈ ਹੈ। ਮ੍ਰਿਤਕ ਦੀ ਪਛਾਣ ਭੁਪਿੰਦਰ ਸਿੰਘ ਬਰਾੜ ਦੇ ਰੂਪ ਵਿੱਚ ਹੋਈ ਹੈ ਇਹ ਜਾਣਕਾਰੀ ਖੁਦ ਰਾਜਾ ਵੜਿੰਗ ਨੇ ਆਪਣੇ ਫੇਸਬੁਕ ਅਕਾਊਂਟ ਉੱਤੇ ਦਿੱਤੀ ਹੈ। ਉਨ੍ਹਾਂ ਨੇ ਇੱਕ ਫੋਟੋ ਸਾਂਝੀ ਕਰਦੇ ਹੋਏ ਇਸ ਹਾਦਸੇ ਉੱਤੇ ਡੂੰਘੇ ਦੁੱਖ ਦਾ ਪ੍ਰਗਟ ਕੀਤਾ ਹੈ।




ਪੰਜਾਬ ਕਾਂਗਰਸ ਦੇ ਪ੍ਰਧਾਨ ਵੜਿੰਗ ਦੇ PA ਦੀ ਮੌਤ

ਜਾਣਕਾਰੀ ਮੁਤਾਬਿਕ ਇਹ ਹਾਦਸਾ ਫ਼ਾਜ਼ਿਲਕ ‘ਚ ਹੋਇਆ ਹੈ। ਅਬੋਹਰ ਰੋਡ ਉੱਤੇ ਭੁਪਿੰਦਰ ਸਿੰਘ ਬਰਾੜ ਦੀ ਕਾਰ ਟਰੈਕਟਰ ਟਰਾਲੀ ਨਾਲ ਟਕਰਾਈ (The car collided with the tractor trolley)। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ (Punjab Congress President Raja Waring) ਜਿੱਥੇ ਪੀੜਤ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ, ਉੱਥੇ ਹੀ ਉਨ੍ਹਾਂ ਨੇ ਮ੍ਰਿਤਕ ਦੀ ਆਤਮ ਦੀ ਸ਼ਾਂਤੀ ਲਈ ਅਰਦਾਸ ਵੀ ਕੀਤੀ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਵੜਿੰਗ ਦੇ PA ਦੀ ਮੌਤ


ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀਏ ਦੀ ਸੜਕ ਹਾਦਸੇ 'ਚ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ। ਜਾਣਕਾਰੀ ਅਨੁਸਾਰ, ਫ਼ਾਜ਼ਿਲਕਾ ਅਬੋਹਰ ਹਾਈਵੇ ਤੇ ਪਿੰਡ ਘੱਲੂ ਦੇ ਨੇੜੇ ਕਾਰ ਤੇ ਟਰੈਕਟਰ ਟਰਾਲੀ ਵਿਚਾਲੇ ਹੋਏ ਸੜਕ ਹਾਦਸੇ 'ਚ ਰਾਜਾ ਵੜਿੰਗ ਦੇ ਪੀਏ ਭੁਪਿੰਦਰ ਸਿੰਘ ਬਰਾੜ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟਰੈਕਟਰ-ਟਰਾਲੀ 'ਚ ਵੱਜਣ ਤੋਂ ਬਾਅਦ ਗੱਡੀ ਚਕਨਾਚੂਰ ਹੋ ਗਈ। ਹਾਦਸੇ ਤੋਂ ਬਾਅਦ ਉਸ ਨੂੰ ਨਿੱਜੀ ਗੱਡੀ ਰਾਹੀਂ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।



ਇਹ ਵੀ ਪੜ੍ਹੋ:ਬਿਜਲੀ ਦਾ ਖੰਭਾ ਹਟਾਉਣ ਨੂੰ ਲੈਕੇ ਦੋ ਧਿਰਾਂ ਭਿੜੀਆਂ, ਗੋਲੀਆਂ-ਤਲਵਾਰਾਂ ਚੱਲਣ ਦੀ ਵੀਡੀਓ ਆਈ ਸਾਹਮਣੇ

Last Updated : Jul 4, 2022, 6:43 AM IST

ABOUT THE AUTHOR

...view details