ਫਾਜ਼ਲਿਕਾ: ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਕੀਤਾ ਗਿਆ ਸੀ, ਜਿਸਦੇ ਚੱਲਦਿਆਂ ਬੁੱਧਵਾਰ ਨੂੰ ਜ਼ਿਲ੍ਹਾਂ ਫਾਜ਼ਿਲਕਾ ਵਿੱਚ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਅਤੇ ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਂਵਲਾ ਵੱਲੋਂ 100 ਸਮਾਰਟ ਫੋਨ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡੇ ਗਏ।
ਇਸ ਮੌਕੇ ਡੀਸੀ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਸਰਕਾਰ ਵੱਲੋਂ ਭੇਜੇ ਗਏ 100 ਸਮਾਰਟ ਫੋਨ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡੇ ਗਏ ਹਨ, ਜਿਸ ਵਿੱਚ ਫਾਜ਼ਿਲਕਾ, ਜਲਾਲਾਬਾਦ, ਅਰਨੀਵਾਲਾ ਅਤੇ ਅਬੋਹਰ ਦੇ ਵਿਦਿਆਰਥੀ ਸ਼ਾਮਿਲ ਸਨ।
ਕੈਪਟਨ ਸਰਕਾਰ ਨੇ ਫਾਜ਼ਿਲਕਾ ਜ਼ਿਲ੍ਹੇ 'ਚ ਵਿੱਦਿਆਰਥੀਆਂ ਨੂੰ ਵੰਡੇ ਸਮਾਰਟ ਫੋਨ ਉੱਥੇ ਹੀ ਸਮਾਰਟ ਫੋਨ ਲੈਣ ਵਾਲੇ ਵਿਦਿਆਰਥੀਆਂ ਨੇ ਦੱਸਿਆ ਕਿ ਇਹ ਸਮਾਰਟ ਫੋਨ ਉਨ੍ਹਾਂ ਦੀ ਪੜਾਈ ਵਿੱਚ ਕੋਵਿਡ-19 ਦੇ ਚੱਲਦਿਆਂ ਕਾਫ਼ੀ ਸਹਾਇਕ ਹੋਣਗੇ ਕਿਉਂਕਿ ਆਨਲਾਇਨ ਪੜਾਈ ਚਲਣ ਦੇ ਚਲਦੇ ਉਨ੍ਹਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਲੇਕਿਨ ਹੁਣ ਸਮਾਰਟ ਫੋਨ ਮਿਲਣ ਨਾਲ ਉਨ੍ਹਾਂ ਦੀ ਪੜਾਈ ਲਗਾਤਾਰ ਜਾਰੀ ਰਹੇਗੀ।
ਉੱਥੇ ਹੀ ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਂਵਲਾ ਨੇ ਦੱਸਿਆ ਕਿ ਸਰਕਾਰ ਵੱਲੋਂ ਬੁੱਧਵਾਰ ਨੂੰ ਸਮਾਰਟ ਫੋਨ ਵੰਡਣ ਦੀ ਸ਼ੁਰੁਆਤ ਕੀਤੀ ਗਈ ਹੈ, ਜਿਸ ਦੇ ਤਹਿਤ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ ਹਨ ਅਤੇ ਉੱਥੇ ਹੀ ਉਹ ਆਪਣੇ ਨਿੱਜੀ ਖਰਚ ਨਾਲ ਹੁਣ 25 ਪ੍ਰਾਇਮਰੀ ਸਕੂਲਾਂ ਵਿੱਚ 300 ਦੇ ਕਰੀਬ ਸਮਾਰਟ ਟੈਬ ਵੀ ਵੰਡਣਗੇ, ਜਿਸ ਵਿੱਚ ਸਾਰੇ ਸਕੂਲਾਂ ਨੂੰ ਪ੍ਰਤੀ ਸਕੂਲ 2 ਲੱਖ ਉਨ੍ਹਾਂ ਦੇ ਵੱਲੋਂ ਦਿੱਤਾ ਜਾਵੇਗਾ ਤਾਂ ਕਿ ਵਿਦਿਆਰਥੀ ਕੰਪਿਊਟਰ ਦੀ ਸਿੱਖਿਆ ਲੈ ਕੇ ਅੱਗੇ ਵੱਧ ਸਕਣ ।