ਫਾਜ਼ਿਲਕਾ: ਜਿੱਥੇ ਇੱਕ ਪਾਸੇ ਪੰਜਾਬ ਸਰਕਾਰ (Government of Punjab) ਵੱਲੋਂ ਝੋਨੇ ਦੀ ਖਰੀਦ ਸੁਰੂ ਕੀਤੀ ਗਈ ਹੈ। ਉੱਥੇ ਹੀ ਪੰਜਾਬ ਵਿੱਚ ਕੁਝ ਥਾਵਾਂ 'ਤੇ ਬਾਰਿਸ਼ ਕਾਰਨ ਜਾਂ ਹੋਰ ਸਰਕਾਰੀ ਪ੍ਰਬੰਧਾਂ (Government arrangements) ਕਾਰਨ ਕਿਸਾਨਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਲ੍ਹਾ ਫਾਜ਼ਿਲਕਾ ਜਲਾਲਾਬਾਦ ਦੀ ਅਨਾਜ ਮੰਡੀ ਵਿੱਚ ਬੀਤੇ 3-4 ਦਿਨਾਂ ਤੋਂ ਕਿਸਾਨਾਂ ਦੀ ਫਸਲ ਖਰੀਦ ਨਾ ਹੋਣ ਕਰਕੇ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਕਿਸਾਨਾਂ ਦੀ ਫਸਲ ਮੰਡੀ ਵਿੱਚ ਅਵਾਰਾਂ ਪਸੂਆਂ (Stray animals) ਦੁਆਰਾ ਖ਼ਰਾਬ ਕੀਤੀ ਜਾ ਰਹੀ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਤਿੰਨ ਚਾਰ ਦਿਨਾਂ ਤੋਂ ਮੰਡੀਆਂ ਵਿੱਚ ਝੋਨਾ ਲੈ ਕੇ ਆਏ ਹਨ। ਪਰ ਹਾਲੇ ਤੱਕ ਉਨ੍ਹਾਂ ਦੇ ਝੋਨੇ ਦੀ ਖਰੀਦ (Procurement of paddy) ਨਹੀਂ ਹੋਈ। ਜਿਸ ਦੇ ਚੱਲਦੇ ਆਵਾਰਾ ਪਸ਼ੂ ਉਨ੍ਹਾਂ ਦੇ ਝੋਨੇ ਨੂੰ ਖਾ ਰਹੇ ਹਨ। ਕਿਸਾਨਾਂ ਨੇ ਮੰਗ ਕੀਤੀ ਕਿ ਮੰਡੀ ਵਿੱਚ ਉਨ੍ਹਾਂ ਨੂੰ ਅਵਾਰਾ ਪਸ਼ੂਆਂ (Stray animals) ਤੋਂ ਨਿਜਾਤ ਦਿਵਾਈ ਜਾਵੇ। ਇਸ ਤੋਂ ਇਲਾਵਾਂ ਉਨ੍ਹਾਂ ਨੇ ਮੰਡੀ ਵਿੱਚ ਫਲੱਸ਼ ਬਾਥਰੂਮ ਦੇ ਪੁਖਤਾ ਪ੍ਰਬੰਧ ਨਾ ਹੋਣ 'ਤੇ ਵੀ ਚਿੰਤਾ ਜ਼ਾਹਿਰ ਕੀਤੀ।