ਫਾਜ਼ਿਲਕਾ: ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਫਾਜ਼ਿਲਕਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਜਿਥੇ ਉਨ੍ਹਾਂ ਨਾਲ ਕਈ ਕਾਂਗਰਸੀ ਦਿੱਗਜ਼ ਵੀ ਮੌਜੂਦ ਸੀ। ਇਸ ਮੌਕੇ ਕੋਵਿਡ 19 ਨੂੰ ਲੈਕੇ ਉਨ੍ਹਾਂ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ ਤੇ ਕਿਹਾ ਕਿ ਲੋਕਾਂ ਵੱਲੋਂ ਕੋਰੋਨਾ ਟੈਸਟ ਨਹੀਂ ਕਰਵਾਇਆ ਜਾਂਦਾ ਤੇ ਉਹ ਆਮ ਦੀ ਤਰ੍ਹਾਂ ਘੁੰਮ ਰਹੇ ਹੁੰਦੇ ਹਨ, ਜਿਸ ਨਾਲ ਦੂਸਰਿਆਂ ਲਈ ਉਹ ਮੁਸੀਬਤ ਖੜ੍ਹੀ ਕਰਦੇ ਹਨ। ਇਸ ਲਈ ਕੋਵਿਡ ਟੈਸਟ ਕਰਵਾਉਣ ਦੇ ਨਾਲ-ਨਾਲ ਵੈਕਸੀਨੇਸ਼ਨ ਵੀ ਬਹੁਤ ਜ਼ਰੂਰੀ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੱਤ ਹਜ਼ਾਰ ਨਵੇਂ ਟਰਾਂਸਪੋਰਟ ਪਰਮਿਟ ਜਾਰੀ ਕੀਤੇ ਜਾ ਰਹੇ ਹਨ , ਜੋ ਕੋਈ ਵੀ ਅਪਲਾਈ ਕਰਕੇ ਲੈ ਸਕਦਾ ਹੈ। ਇਸ ਦੇ ਨਾਲ ਹੀ ਖਾਸ ਇਹ ਵੀ ਰਿਹਾ ਕਿ ਬੇਸ਼ੱਕ ਮੰਤਰੀ ਸਾਹਿਬ ਵੱਲੋਂ ਕੋਰੋਨਾ ਬਾਰੇ ਗੱਲਬਾਤ ਕੀਤੀ ਗਈ ਪਰ ਉਨ੍ਹਾਂ ਦੇ ਨਾਲ ਆਏ ਕਈ ਦਿੱਗਜ਼ਾਂ ਵੱਲੋਂ ਸਿਹਤ ਵਿਭਾਗ ਦੀਆਂ ਹਦਾਇਤਾਂ ਨੂੰ ਦਰਕਿਨਾਰ ਕਰ ਦਿੱਤਾ ਗਿਆ।