ਫ਼ਜ਼ਿਲਕਾ:ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (Contract Workers Union Punjab) ਵੱਲੋ ਕੱਚੇ ਮੁਲਾਜਮਾਂ ਦੀਆਂ ਤਨਖ਼ਾਹਾਂ ਵਿਭਾਗ ਵੱਲੋ ਨਾ ਦੇਣ ਦੇ ਰੋਸ ਵੱਜੋ ਤਨਖਾਹ ਨਹੀ ਤਾਂ ਕੰਮ ਨਹੀ ਦਾ ਨਾਅਰਾ ਬੁਲੰਦ ਕਰਦੇ ਹੋਏ ਪੰਜਾਬ ਦੇ ਸਾਰੇ ਬੱਸ ਸਟੈਡ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਫ਼ਜ਼ਿਲਕਾ ਦੇ ਬੱਸ ਸਟੈਂਡ (Fazilka bus stand) ‘ਚ ਧਰਨੇ ਦੌਰਾਨ ਬੋਲਦਿਆਂ ਡਿਪੂ ਨੂੰ ਜਲਦ ਬੰਦ ਕਰਨ ਦਾ ਵੀ ਐਲਾਨ ਕੀਤਾ ਹੈ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ (Government of Punjab) ਵੱਲੋਂ ਵੀ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਸਰਕਾਰਾਂ ਵਾਂਗ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ‘ਤੇ ਸੰਘਰਸ਼ ਕਰਦੇ ਕੱਚੇ ਮੁਲਾਜ਼ਮਾਂ ਨੂੰ ਹੁਣ ਪਹਿਲਾਂ ਤੋਂ ਵੀ ਮਾੜੇ ਹਲਾਤ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਵਲੋਂ ਪੈਦਾ ਕੀਤੇ ਜਾ ਰਹੇ ਹਨ, ਜਿਸ ਦੇ ਚਲਦਿਆਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ‘ਤੇ ਸੰਘਰਸ਼ ਦੇ ਨਾਲ-ਨਾਲ ਹੁਣ ਹਰ ਮਹੀਨੇ ਪਨਬੱਸ ਅਤੇ ਪੀ.ਆਰ.ਟੀ.ਸੀ. ਮੁਲਾਜਮਾਂ ਦੀਆਂ ਤਨਖਾਹਾ ਬਹੁਤ ਹੀ ਲੇਟ ਅਦਾ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਤਨਖਾਹ ਪਾਵਾਉਣ ਲਈ ਵੀ ਰੋਸ ਮੁਜ਼ਾਹਰੇ ਜਾਂ ਹੜਤਾਲ ਕਰਨੀ ਪੈਂਦੀ ਹਨ, ਉਨ੍ਹਾਂ ਕਿਹਾ ਕਿ ਦਿਨ-ਰਾਤ ਮਿਹਨਤ ਕਰਕੇ ਪੰਜਾਬ ਦੀ ਜਨਤਾਂ ਨੂੰ ਮੰਜਿਲ ‘ਤੇ ਪਹੁੰਚਾਉਣ ਵਾਲੇ ਅਤੇ ਲੋਕਾਂ ਨੂੰ ਫ੍ਰੀ ਸਫ਼ਰ ਸਹੂਲਤਾਂ ਦੇਣ ਵਾਲੇ ਇਨ੍ਹਾਂ ਮੁਲਾਜਮਾਂ ਦੇ ਪਰਿਵਾਰ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਰਹੇ ਹਨ। ਜਿਸ ਕਾਰਨ ਬੱਸਾਂ ਚਲਾਉਣ ਵਾਲੇ ਡਰਾਇਵਰ ਤੇ ਕੰਡਕਟਰ ਵੀ ਮਾਨਸਿਕ ਤਣਾਂਅ ਵਿੱਚ ਬੱਸਾਂ ਚਲਾਉਣ ਲਈ ਮਜ਼ਬੂਰ ਹਨ।