ਪੰਜਾਬ

punjab

ETV Bharat / state

ਸਰਬੱਤ ਦਾ ਭਲਾ ਟਰੱਸਟ ਵੱਲੋਂ ਫਾਜ਼ਿਲਕਾ ਵਿਖੇ 450 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਗਿਆ ਰਾਸ਼ਨ

ਕੋਰੋਨਾ ਮਹਾਂਮਾਰੀ ਦੇ ਦੌਰ 'ਚ ਜਿਥੇ ਇੱਕ ਪਾਸੇ ਸਾਰੇ ਕਾਰੋਬਾਰ ਠੱਪ ਪਏ ਹਨ, ਉਥੇ ਹੀ ਦੂਜੇ ਪਾਸੇ ਗ਼ਰੀਬ ਪਰਿਵਾਰ ਆਰਥਿਕ ਤੰਗੀ ਦੀ ਮਾਰ ਝੱਲ ਰਹੇ ਹਨ। ਇਸ ਦੌਰਾਨ ਸਰਬੱਤ ਦਾ ਭਲਾ ਟਰੱਸਟ ਵੱਲੋਂ ਫਾਜ਼ਿਲਕਾ ਵਿਖੇ 450 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ।

By

Published : Oct 9, 2020, 2:55 PM IST

ਲੋੜਵੰਦ ਪਰਿਵਾਰਾਂ ਨੂੰ ਵੰਡੀਆ ਗਿਆ ਰਾਸ਼ਨ
ਲੋੜਵੰਦ ਪਰਿਵਾਰਾਂ ਨੂੰ ਵੰਡੀਆ ਗਿਆ ਰਾਸ਼ਨ

ਫਾਜ਼ਿਲਕਾ : ਕੋਰੋਨਾ ਮਹਾਂਮਾਰੀ ਦੇ ਦੌਰਾਨ ਸਰਬੱਤ ਦਾ ਭਲਾ ਟਰੱਸਟ ਲਗਾਤਾਰ ਲੋੜਵੰਦ ਲੋਕਾਂ ਦੀ ਮਦਦ ਕਰ ਰਹੀ ਹੈ। ਟਰੱਸਟ ਵੱਲੋਂ ਲੋੜਵੰਦ ਲੋਕਾਂ ਨੂੰ ਹਰ ਮਹੀਨੇ ਰਾਸ਼ਨ ਤੇ ਹੋਰਨਾਂ ਲੋੜੀਂਦਾ ਚੀਜ਼ਾਂ ਵੰਡੀਆ ਜਾ ਰਹੀਆਂ ਹਨ। ਇਸੇ ਕੜੀ 'ਚ ਸਰਬੱਤ ਦਾ ਭਲਾ ਟਰੱਸਟ ਵੱਲੋਂ ਫਾਜ਼ਿਲਕਾ ਵਿਖੇ 450 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ।

450 ਲੋੜਵੰਦ ਪਰਿਵਾਰਾਂ ਨੂੰ ਵੰਡੀਆ ਗਿਆ ਰਾਸ਼ਨ

ਇਸ ਬਾਰੇ ਦੱਸਦੇ ਹੋਏ ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਰਸਵਾ ਨੇ ਦੱਸਿਆ ਕਿ ਇਥੇ ਅਬੋਹਰ-ਮਲੋਟ ਰੋਡ ਉੱਤੇ ਸਥਿਤ ਇਲਾਕੇ 'ਚ ਕੁੱਝ ਲੋੜਵੰਦ ਤੇ ਦਿਹਾੜੀਦਾਰ ਲੋਕ ਝੁੱਗੀ ਝੋਪੜੀ 'ਚ ਰਹਿ ਕੇ ਆਪਣਾ ਗੁਜਰ ਬਸਰ ਕਰ ਰਹੇ ਹਨ। ਸਰਬੱਤ ਦਾ ਭਲਾ ਟਰੱਸਟ ਵੱਲੋਂ ਅੱਜ 450 ਲੋੜਵੰਦ ਪਰਿਵਾਰਾਂ ਰਾਸ਼ਨ ਵੰਡਿਆ ਗਿਆ ਹੈ।

450 ਲੋੜਵੰਦ ਪਰਿਵਾਰਾਂ ਨੂੰ ਵੰਡੀਆ ਗਿਆ ਰਾਸ਼ਨ

ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਲੌਕਡਾਊਨ ਸ਼ੁਰੂ ਹੋਣ ਤੋਂ ਤੁਰੰਤ ਬਾਅਦ ਹੀ ਲੋਕਾਂ ਦੀ ਸੇਵਾ ਦਾ ਕੰਮ ਆਰੰਭ ਕਰ ਦਿੱਤਾ ਗਿਆ। ਟਰੱਸਟ ਦੇ ਮੁਖੀ ਐੱਸਪੀ ਸਿੰਘ ਓਬਰਾਏ ਵੱਲੋਂ ਆਪਣੀ ਕਮਾਈ ਦੇ 99 ਫੀਸਦੀ ਹਿੱਸੇ ਨੂੰ ਲੋਕ ਸੇਵਾ ਦੇ ਕੰਮਾਂ 'ਚ ਲਾਇਆ ਜਾ ਰਿਹਾ ਹੈ। ਟਰੱਸਟ ਦੇ ਮੈਂਬਰਾਂ ਨੇ ਘਰ-ਘਰ ਜਾ ਕੇ ਲੋਕਾਂ ਦੀ ਮਦਦ ਕੀਤੀ। ਟਰੱਸਟ ਦੇ ਮੈਂਬਰਾਂ ਨੇ ਦੱਸਿਆ ਕਿ ਸਰਬੱਤ ਦਾ ਭਲਾ ਟਰੱਸਟ ਵੱਲੋਂ ਹੁਣ ਤੱਕ 20 ਕਰੋੜ ਤੋਂ ਵਧ ਲਾਗਤ ਨਾਲ ਲੋਕਾਂ ਦੀ ਮਦਦ ਕੀਤੀ ਜਾ ਚੁੱਕੀ ਹੈ। ਝੁੱਗੀ-ਝੋਪੜੀ 'ਚ ਰਹਿਣ ਵਾਲੇ ਲੋਕਾਂ ਸਣੇ ਗੁਰਦੁਆਰਾ ਸਾਹਿਬ ਦੇ ਪਾਠੀ ਤੇ ਰਾਗੀ ਢਾਡੀ ਜੱਥੇ ਦੇ ਗੁਰੂ ਸੇਵਕਾਂ ਦੀ ਵੀ ਮਦਦ ਕੀਤੀ ਜਾ ਰਹੀ ਹੈ।

ABOUT THE AUTHOR

...view details