ਫ਼ਾਜ਼ਿਲਕਾ: ਜ਼ਿਲ੍ਹੇ ਦੇ ਪਿੰਡ ਪਤਰੇਵਾਲਾ 'ਚ ਇੱਕ ਨੌਜਵਾਨ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। 31 ਅਗਸਤ ਦੀ ਰਾਤ ਨੂੰ ਕਰੀਬ 20-25 ਹਮਲਾਵਰਾਂ ਵੱਲੋਂ ਢਾਣੀ 'ਚ ਰਹਿੰਦੇ ਬਲਵਿੰਦਰ ਸਿੰਘ ਦੇ ਪਰਿਵਾਰ 'ਤੇ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਦੌਰਾਨ 25 ਸਾਲਾ ਬਲਵਿੰਦਰ ਸਿੰਘ ਉਰਫ ਬੱਬਰ ਖਾਲਸਾ ਨਾਮ ਦੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਸ ਸਾਰੀ ਵਾਰਦਾਤ ਦਾ ਇਲਜ਼ਾਮ ਪਿੰਡ ਦੇ ਮੌਜੂਦਾ ਸਰਪੰਚ ਤੇ ਉਸ ਦੇ ਸਾਥੀਆਂ 'ਤੇ ਲੱਗਿਆ ਹੈ। ਇਸ ਹਮਲੇ ਦਾ ਕਾਰਨ ਚੋਣਾਂ ਦੀ ਰੰਜਿਸ਼ ਦੱਸਿਆ ਜਾ ਰਿਹਾ ਹੈ।
ਸਰਪੰਚ ਤੇ ਉਸ ਦੇ ਸਾਥੀਆਂ ਨੇ ਘਰ 'ਤੇ ਹਮਲਾ ਕਰ ਨੌਜਵਾਨ ਦਾ ਕੀਤਾ ਕਤਲ - crime news
ਫ਼ਾਜ਼ਿਲਕਾ ਦੇ ਪਿੰਡ ਪਤਰੇਵਾਲਾ 'ਚ ਇੱਕ ਘਰ ਦੇ ਅੰਦਰ ਦਾਖ਼ਲ ਹੋ ਕੇ 20-25 ਵਿਅਕਤੀਆਂ ਨੇ ਪਰਿਵਾਰ 'ਤੇ ਹਮਲਾ ਕਰ ਦਿੱਤਾ। ਇਸ ਹਮਲੇ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿੰਡ ਪਤਰੇਵਾਲਾ 'ਚ ਹੋਈ ਇਸ ਘਟਨਾ ਦੇ ਬਾਰੇ 'ਚ ਅਬੋਹਰ ਦੇ ਸਰਕਾਰੀ ਹਸਪਤਾਲ 'ਚ ਦਾਖਲ ਮ੍ਰਿਤਕ ਨੌਜਵਾਨ ਦੀ ਮਾਂ ਈਸ਼ਰ ਕੌਰ ਅਤੇ ਭਰਾ ਦਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦਾ ਸਰਪੰਚ ਗੁਰਵਿੰਦਰ ਸਿੰਘ ਕਰੀਬ 2 ਦਰਜਨ ਸਾਥੀਆਂ ਨੂੰ ਨਾਲ ਲੈ ਕੇ ਰਾਤ ਨੂੰ ਉਨ੍ਹਾਂ ਦੇ ਘਰ 'ਚ ਦਾਖ਼ਲ ਹੋ ਗਿਆ ਅਤੇ ਉਨ੍ਹਾਂ ਨਾਲ ਕੁੱਟਮਾਰ ਕਰਦੇ ਹੋਏ ਗੋਲੀਆਂ ਵੀ ਚਲਾਈਆਂ। ਮਾਰਕੁੱਟ 'ਚ ਫੱਟੜ ਬਲਵਿੰਦਰ ਸਿੰਘ ਉਰਫ ਬੱਬਰ ਖਾਲਸਾ ਨੂੰ ਜਦੋਂ ਹਸਪਤਾਲ ਲਿਆਂਦਾ ਗਿਆ ਤਾਂ ਉਸ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।
ਇਸ ਮਾਮਲੇ ਬਾਰੇ ਡੀਐਸਪੀ ਜਸਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਜ਼ਖਮੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਬਿਆਨਾਂ 'ਤੇ ਹਮਲਾਵਰਾਂ ਖਿਲਾਫ ਧਾਰਾ 302 ਅਤੇ ਹੋਰ ਧਾਰਾਵਾਂ ਤਹਿਤ ਮੁਕਦਮਾ ਦਰਜ ਕਰ ਲਿਆ ਗਿਆ ਹੈ। ਇਸ ਵਿੱਚ ਸਰਪੰਚ ਗੁਰਵਿੰਦਰ ਸਿੰਘ, ਬੰਟੀ ਬੋਬੀ, ਸ਼ੰਮੀ, ਵਰਿੰਦਰ ਅਤੇ ਹੋਰ ਅਣਪਛਾਤੇ ਲੋਕ ਸ਼ਾਮਲ ਹਨ।