ਫ਼ਾਜ਼ਿਲਕਾ: ਵਿਦਿਆਰਥੀਆਂ ਦੇ ਵਜ਼ੀਫੇ ਵਿੱਚ ਹੋਈ ਘਪਲੇ ਬਾਜ਼ੀ ਵਿਰੁੱਧ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਫਾਜ਼ਿਲਕਾ ਵਿਖੇ ਡੀਸੀ ਦਫ਼ਤਰ (DC office) ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਆਗੂਆਂ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਪੁਤਲੇ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨਕਾਰੀਆਂ ਨੇ ਵਿਦਿਆਰਥੀਆਂ ਦੇ ਵਜੀਫੇ ਵਿੱਚ ਘਪਲਾ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਫਰਜੀ ਕਾਲਜ ਬਣਾਕੇ ਵਿਦਿਆਰਥੀਆ ਦੇ ਵਜੀਫੇ ਹੜੱਪਣ ਦੇ ਇਲਜ਼ਾਮ ਵੀ ਲਾਏ ਹਨ।
ਜਿਸ ਦੀ ਇੱਕ ਆਈ.ਏ.ਐੱਸ ਅਧੀਕਾਰੀ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 100 ਪੰਨਿਆਂ ਦੀ ਰਿਪੋਰਟ ਵੀ ਬਣਾ ਕੇ ਭੇਜੀ ਗਈ ਸੀ। ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਲੀਡਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੇ ਵੀ ਨਿਸ਼ਾਨੇ ਸਾਧੇ ਗਏ।